ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ


ਚੰਡੀਗੜ੍ਹ 16 ਦਸੰਬਰ, 2024:


ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਆੜਤੀ ਮੋਹਨ ਲਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਖਰੀਦੇ ਗਏ ਝੋਨੇ ਦੀਆਂ ਬੋਰੀਆਂ ਬਾਬਤ ਮਜ਼ਦੂਰੀ ਅਤੇ ਸਿਲਾਈ ਆਦਿ ਖਰਚਿਆਂ ਨਾਲ ਸਬੰਧਤ ਬਿੱਲ ਪਾਸ ਕਰਨ ਲਈ 2 ਰੁਪਏ ਪ੍ਰਤੀ ਬੋਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 1.30 ਰੁਪਏ ਪ੍ਰਤੀ ਬੋਰੀ ਵਿੱਚ ਤੈਅ ਹੋਇਆ, ਜਿਸਦੀ ਰਕਮ 45,000 ਰੁਪਏ ਬਣਦੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 45,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

------------
Tags:

Advertisement

Latest News

ਡਾਇਟ ‘ਚ ਕਰੋ ਖੀਰੇ ਨੂੰ ਸ਼ਾਮਿਲ ਡਾਇਟ ‘ਚ ਕਰੋ ਖੀਰੇ ਨੂੰ ਸ਼ਾਮਿਲ
ਰੋਜ਼ਾਨਾ ਖੀਰਾ ਖਾਣ ਨਾਲ ਕੈਂਸਰ ਦਾ ਖਤਰਾ ਵੀ ਘੱਟ ਹੋ ਸਕਦਾ ਹੈ। ਖੀਰੇ ‘ਚ ਪਾਏ ਜਾਣ ਵਾਲੇ ਪ੍ਰੋਟੀਨ ਸਾਡੇ ਸਰੀਰ...
ਨਵੀਂ ਫਿਲਮ 'ਹਸਰਤ' ਦੀ ਪਹਿਲੀ ਝਲਕ ਰਿਲੀਜ਼, ਫਿਲਮ ਓਟੀਟੀ ਪਲੇਟਫਾਰਮ ਉਤੇ ਹੋਵੇਗੀ ਰਿਲੀਜ਼
ਹਰਿਆਣਾ ਵਿੱਚ ਡਿਊਟੀ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਮੋਬਾਈਲ ਅਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਦੀ ਵਰਤੋਂ 'ਤੇ ਪਾਬੰਦੀ
ਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ: ਡੀਜੀਪੀ ਗੌਰਵ ਯਾਦਵ ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ
ਵਿਜੈ ਦਿਵਸ ਦੇ ਸਬੰਧ ਵਿੱਚ ਆਸਫ ਵਾਲਾ ਵਿਖੇ ਕਰਵਾਈ ਗਈ ਮੈਰਾਥਾਨ
ਪੰਜਾਬ ਦੇ ਪੇਸ ਵਿੰਟਰ ਕੈਂਪਸ ਕਰ ਰਹੇ ਹਨ ਅਕਾਦਮਿਕ ਉੱਤਮਤਾ ਅਤੇ ਮੁਕਾਬਲੇ ਦੀ ਭਾਵਨਾ ਦਾ ਸੰਚਾਰ
10,000 ਰੁਪਏ ਰਿਸ਼ਵਤ ਲੈਣ ਵਾਲਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ