ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਆਯੋਜਿਤ

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਆਯੋਜਿਤ

ਫ਼ਿਰੋਜ਼ਪੁਰ, 13 ਦਸੰਬਰ 2024:

                ਸਮਾਜਿਕ ਸੁਰੱਖਿਆ ਵਿਭਾਗ, ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਐਮ.ਐੱਲ.ਐਮ. ਸੀਨੀਅਰ ਸੰਕੈਡਰੀ ਸਕੂਲ, ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਗਿਆ, ਜਿਸ ਵਿੱਚ ਭਗਤ ਪੂਰਨ ਸਿੰਘ ਸਕੂਲ, ਕਟੋਰਾ ਅਤੇ ਮੁਸਕਾਨ ਸਕੂਲ, ਫਿਰੋਜ਼ਪੁਰ ਕੈਂਟ ਦੇ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।

                ਇਸ ਮੌਕੇ ਤੇ ਦਿਵਿਆਂਗ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਫਿਰੋਜ਼ਪੁਰ ਸ਼੍ਰੀ ਨਰੇਸ਼ ਕੁਮਾਰ ਵੱਲੋਂ ਆਏ ਸਰੋਤਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਉਹ ਆਮ ਨਾਗਰਿਕਾਂ ਦੀ ਤਰ੍ਹਾਂ ਜੀਵਨ ਬਤੀਤ ਸਕਣ। ਇਸ ਮੌਕੇ ਮੈਡਮ ਸ਼ੈਲੀ ਕੰਬੋਜ਼,(ਸਰਬੱਤ ਦਾ ਭਲਾ ਐਨ.ਜੀ.ਓ.), ਸ਼੍ਰੀ ਮਤੀ ਹਰਵਿੰਦਰ ਕੌਰ, (ਪ੍ਰਿੰਸੀਪਲ ਭਗਤ ਪੂਰਨ ਸਿੰਘ ਸਕੂਲ, ਕਟੋਰਾ), ਪ੍ਰਿੰਸੀਪਲ ਮੁਸਕਾਨ ਸਕੂਲ, ਫਿਰੋਜ਼ਪੁਰ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ। 

Tags:

Advertisement

Latest News

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ