ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 7 ਸਕੂਲੀ ਵਾਹਨਾਂ ਦੇ ਕੀਤੇ ਚਲਾਨ

 ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 7 ਸਕੂਲੀ ਵਾਹਨਾਂ ਦੇ ਕੀਤੇ ਚਲਾਨ

ਸ੍ਰੀ ਮੁਕਤਸਰ ਸਾਹਿਬ  25  ਜਨਵਰੀ                      

                                       ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤਿਪਾਠੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ,ਸ੍ਰੀ ਮੁਕਤਸਰ ਸਾਹਿਬ ਅਤੇ ਗਠਿਤ ਟੀਮ ਵੱਲੋਂ ਬਲਾਕ ਮਲੋਟ ਅਤੇ ਬਲਾਕ ਲੰਬੀ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵੱਖ ਵੱਖ ਸਕੂਲਾਂ ਦੀ ਚੈਕਿੰਗ ਕੀਤੀ ਗਈ

                                           ਇਸ ਦੌਰਾਨ ਚੈਕਿੰਗ ਟੀਮ ਵਲੋਂ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਨਾ ਨਾ ਕਰਨ ਵਾਲੇ 7 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਪਾਲਿਸੀ ਤਾਹਿਤ ਬੱਚਿਆ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਸਕੂਲੀ ਵਾਹਨਾਂ ਵਿੱਚ ਮਹਿਲਾ ਅਟੈਨਡੈਂਟ ਦਾ ਹੋਣ ਲਈ ਕਿਹਾ ਗਿਆ ਅਤੇ ਸਕੂਲ ਦੇ ਡਰਾਈਵਰਾਂ ਨੂੰ ਧੁੰਦ ਕਾਰਨ ਸੁਚੇਤ ਰਹਿ ਕੇ ਡਰਾਈਵਿੰਗ ਕਰਨ ਲਈ ਵੀ ਹਦਾਇਤ ਕੀਤੀ ਗਈ 

                                                  ਇਸ ਦੇ ਨਾਲ ਇਹ ਵੀ ਹਦਾਇਤ ਕੀਤੀ ਕਿ ਸਕੂਲ ਵਾਹਨ ਵਿੱਚ ਸੀਟਾਂ ਦੇ ਅਨੁਸਾਰ ਹੀ ਬੱਚਿਆਂ ਦੀ ਗਿਣਤੀ ਹੋਣੀ ਚਾਹੀਦੀ ਹੈ ਅਤੇ  ਸਕੂਲੀ ਬੈਗਾਂ ਨੂੰ ਸੁਰੱਖਿਅਤ ਰੱਖਣ ਲਈਸੀਟਾਂ ਦੇ ਹੇਠਾਂ ਇੱਕ ਜਗ੍ਹਾ ਫਿੱਟ ਚਾਹੀਦੀ ਹੋਣੀ ਹੈ। ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਸਕੂਲ ਵਾਹਨਾਂ 'ਤੇ ਰਿਫਲੈਕਟਰ ਵੀ ਲਗਾਏ ਗਏ। ਇਸ ਮੌਕੇ ਏ.ਐਸ.ਆਈ ਜਸਬੀਰ ਸਿੰਘ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਸੌਰਵ ਚਾਵਲਾ ਲੀਗਲ ਕਮ ਪ੍ਰੋਬੇਸ਼ਨ ਅਫਸਰ ,ਸ .ਚਰਨਵੀਰ ਸਿੰਘ ਸੋਸ਼ਲ ਵਰਕਰ ਅਤੇ ਸਿੱਖਿਆ ਵਿਭਾਗ ਤੋਂ  ਸ੍ਰੀ ਗੌਰਵ ਕੁਮਾਰ ਵੀ ਹਾਜ਼ਰ ਸਨ।

 
 
 
Tags:

Advertisement

Latest News

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਲਹਿਰਾਇਆ ਕੌਮੀ ਝੰਡਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਲਹਿਰਾਇਆ ਕੌਮੀ ਝੰਡਾ
ਚੰਡੀਗੜ੍ਹ/ ਜਲੰਧਰ, 26 ਜਨਵਰੀ:  ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਸ਼ਾਸਨਿਕ ਸੁਧਾਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਤੇ...
76ਵੇਂ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਲਹਿਰਾਇਆ ਕੌਮੀ ਝੰਡਾ
ਦੱਖਣੀ ਲੇਬਨਾਨ ’ਚ ਐਤਵਾਰ ਨੂੰ ਇਜ਼ਰਾਇਲੀ ਫੌਜ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਬਾਰੀ ਕੀਤੀ
ਗਣਤੰਤਰ ਦਿਵਸ ਮੌਕੇ ਤਿੰਨ ਸਾਲਾਂ ਬਾਅਦ ਡਿਊਟੀ ਦੇ ਰਾਹ 'ਤੇ ਪੰਜਾਬ ਦੀ ਝਲਕ ਦੇਖਣ ਨੂੰ ਮਿਲੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ,ਫਾਇਰ ਯੋਧਿਆਂ ਨੂੰ ਮਿਲੇਗਾ ਰਾਖਵਾਂਕਰਨ  
76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ
ਗਣਤੰਤਰ ਦਿਵਸ ਦਾ ਮੁੱਖ ਸਮਾਗਮ ਚੰਡੀਗੜ੍ਹ ਦੇ ਸੈਕਟਰ-17 ਪਰੇਡ ਗਰਾਊਂਡ ਵਿਖੇ ਹੋਇਆ