ਇਕਬਾਲ ਸਿੰਘ ਢਿੱਲੋਂ ਨੇ ਸ. ਹਰਚੰਦ ਸਿੰਘ ਬਰਸਟ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ

ਜ਼ੀਰਾ /ਫ਼ਿਰੋਜ਼ਪੁਰ, 3 ਅਪ੍ਰੈਲ : 2025 ( ਸੁਖਵਿੰਦਰ ਸਿੰਘ ):- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ. ਇਕਬਾਲ ਸਿੰਘ ਢਿੱਲੋਂ ਨੂੰ ਚੇਅਰਮੈਨ ਮਾਰਕੀਟ ਕਮੇਟੀ ਜੀਰਾ ਨਿਯੁਕਤ ਕੀਤਾ ਗਿਆ ਹੈ। ਅੱਜ ਉਨ੍ਹਾਂ ਦੇ ਅਹੁਦਾ ਸੰਭਾਲ ਸਮਾਰੋਹ ਵਿੱਚ ਸ. ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ ਪੰਜਾਬ ਸੂਬਾ ਸਕੱਤਰ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਮਾਰਕਿਟ ਕਮੇਟੀ ਜੀਰਾ ਦਫਤਰ ਵਿਖੇ ਅੱਜ ਅਹੁਦਾ ਸੰਭਾਲ ਸਮਾਰੋਹ ਮੌਕੇ ਸ. ਇਕਬਾਲ ਸਿੰਘ ਢਿੱਲੋਂ ਨੇ ਸ. ਹਰਚੰਦ ਸਿੰਘ ਬਰਸਟ, ਵਿਧਾਇਕ ਜੀਰਾ ਸ਼੍ਰੀ ਨਰੇਸ਼ ਕਟਾਰੀਆ, ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਵੱਲੋਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਆਪਣੀ ਜਿੰਮੇਵਾਰੀ ਪੂਰੀ ਸਮੱਰਪਿਤ ਭਾਵਨਾ ਨਾਲ ਨਿਭਾਉਣ ਲਈ ਕਿਹਾ।
ਆਪਣਾ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਇਹ ਜ਼ਿੰਮੇਵਾਰੀ ਦੇਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੇ ਅਹੁਦੇ ਦੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣਗੇ।
ਇਸ ਮੌਕੇ ਚੇਅਰਮੈਨ ਪੰਜਾਬ ਐਗਰੋ ਸ਼ਮਿੰਦਰ ਸਿੰਘ ਖਿੰਡਾ, ਰਾਜ ਬਹਾਦਰ ਸਿੰਘ, ਹਰਮੀਤ ਸਿੰਘ ਖਾਈ, ਗਗਨਦੀਪ ਸਿੰਘ ਖਾਈ ਬਲਾਕ ਪ੍ਰਧਾਨ, ਸੁਰਜੀਤ ਸਿੰਘ ਬਲਾਕ ਪ੍ਰਧਾਨ, ਗੁਰਭੇਜ ਸਿੰਘ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਅਹੁਦੇਦਾਰ ਤੇ ਵਰਕਰ ਵੀ ਹਾਜ਼ਰ ਸਨ।
Related Posts
Latest News
