ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਬਣਾਇਆ ਜਾਵੇ ਯਕੀਨੀ : ਜਸਪ੍ਰੀਤ ਸਿੰਘ

ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਬਣਾਇਆ ਜਾਵੇ ਯਕੀਨੀ : ਜਸਪ੍ਰੀਤ ਸਿੰਘ

ਬਠਿੰਡਾ, 20 ਜੂਨ : ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਛੇਤੀ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨੇਵਾਰ ਸਮੀਖਿਆ ਬੈਠਕ ਦੌਰਾਨ ਦਿੱਤੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟਾਂ ਦੇ ਨਾਲ ਸਬੰਧਤ ਪ੍ਰੋਜੈਕਟ ਦੀਆਂ ਤਸਵੀਰਾਂ ਵੀ ਤਰੁੰਤ ਜ੍ਹਮਾਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤਸਿੱਖਿਆਅਰਬਨ ਡਿਪੈਲਮੈਂਟਪੇਂਡੂ ਵਿਕਾਸਉਦਯੋਗਭੂਮੀ ਰੱਖਿਆਸੀਵਰੇਜ਼ਸਮਾਜਿਕ ਸੁਰੱਖਿਆਸਮਾਜਿਕ ਨਿਆਂ ਤੇ ਅਧਿਕਾਰਤਾਲੇਬਰਪੀ.ਐਸ.ਪੀ.ਸੀ.ਐਲਡੇਅਰੀਖੇਤੀਬਾੜੀਬਾਗਵਾਨੀਸਹਿਕਾਰੀ ਸੇਵਾਵਾਂਡੀ.ਐਮ.ਡੀ.ਆਈ.ਸੀਲੋਕ ਨਿਰਮਾਣ, ਜਲ ਸਪਲਾਈ ਤੇ ਸੈਨੀਟੇਸ਼ਨ, ਪਸ਼ੂ ਪਾਲਣ, ਮਗਨਰੇਗਾ, ਪੀਐਮਏਵਾਈ, ਐਮਪੀ ਲੈਂਡ, ਡੀਸੀਪੀਓ, ਨਗਰ ਕੌਂਸਲਾਂ ਤੇ ਮੰਡੀ ਬੋਰਡ ਆਦਿ ਵਿਭਾਗਾਂ ਨਾਲ ਸਬੰਧਤ ਜ਼ਿਲ੍ਹੇ ਚ ਵੱਖ-ਵੱਖ ਤਰ੍ਹਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆ ਕੋਲੋਂ ਬਾਰੀਕੀ ਨਾਲ ਜਾਣਿਆ।

 ਇਸ ਦੌਰਾਨ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ ਅਹਿਮਦ, ਸਿਵਲ ਸਰਜਨ ਡਾ ਤੇਜਵੰਤ ਢਿੱਲੋਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੈਅਰਮੈਨ ਸ੍ਰੀ ਅੰਮਿਤ ਲਾਲ ਅਗਰਵਾਲਉਪ ਅਰਥ ਅਤੇ ਅੰਕੜਾ ਸਲਾਹਕਾਰ ਸ਼੍ਰੀਮਤੀ ਸੁਨੀਤਾ ਪਾਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Tags:

Advertisement

Latest News

ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ  ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਮਾਨਸਾ, 07 ਜੁਲਾਈ:ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪਥ ਸਕੀਮ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ।...
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ
ਮਿਸ਼ਨ ਨਿਸ਼ਚੈ ਦੇ ਤਹਿਤ ਪਿੰਡ ਖਿਓਵਾਲੀ ਢਾਬ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨਾਲ ਲਾਈ ਸੱਥ
ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ