ਨਿਰੰਤਰ ਡੋਰ-ਟੂ-ਡੋਰ ਜਾ ਕੇ ਕੂੜਾ ਕਰਕਟ ਨੂੰ ਚੁਕਵਾਉਣਾ ਬਣਾਇਆ ਜਾਵੇ ਯਕੀਨੀ

ਨਿਰੰਤਰ ਡੋਰ-ਟੂ-ਡੋਰ ਜਾ ਕੇ ਕੂੜਾ ਕਰਕਟ ਨੂੰ ਚੁਕਵਾਉਣਾ ਬਣਾਇਆ ਜਾਵੇ ਯਕੀਨੀ

ਬਠਿੰਡਾ, 27 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ ਅਹਿਮਦ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਜਿਲ੍ਹਾ ਵਾਤਾਵਰਣ ਕਮੇਟੀ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸੋਲਡ ਵੇਸਟ ਮੈਨੇਜਮੈਂਟ ਸਬੰਧੀ ਨਗਰ ਨਿਗਮਨਗਰ ਪੰਚਾਇਤਾਂ ਤੇ ਨਗਰ ਕੌਂਸਲਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਅਧਿਕਾਰੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੇ ਖ਼ਾਤਮੇ ਲਈ ਵੱਧ ਤੋਂ ਵੱਧ ਚਲਾਣ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨਗਰ ਨਿਗਮ ਤੇ ਜ਼ਿਲ੍ਹੇ ਨਾਲ ਸਬੰਧਤ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਵਾਤਾਵਰਣ ਅਤੇ ਪਾਣੀ ਦੀ ਸ਼ੁੱਧਤਾ ਦੇ ਨਾਲ-ਨਾਲ ਸਾਫ਼-ਸਫ਼ਾਈ ਦੇ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ ਤੇ ਨਿਰੰਤਰ ਡੋਰ-ਟੂ-ਡੋਰ ਜਾ ਕੇ ਕੂੜਾ ਕਰਕਟ ਨੂੰ ਚੁਕਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਸਾਫ-ਸਫਾਈ ਨੂੰ ਲਾਜ਼ਮੀ ਬਣਾਇਆ ਜਾਵੇ।

        ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਪਲਾਸਟਿਕ ਦੀ ਵਰਤੋਂ ਨੂੰ ਸਖ਼ਤੀ ਨਾਲ ਜ਼ਿਲ੍ਹੇ ਅੰਦਰ ਰੋਕਿਆ ਜਾਵੇ ਤਾਂ ਜੋ ਇਸ ਨਾਲ ਹੋਣ ਵਾਲੀਆਂ ਅਨੇਕਾਂ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕੇ।

            ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ ਅਹਿਮਦ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਕੋਲੋਂ ਵਾਤਾਵਰਣ ਸਬੰਧੀ ਹੁਣ ਤੱਕ ਦੇ ਕੀਤੇ ਗਏ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਪਲਾਸਟਿਕਸੋਲਡ ਅਤੇ ਬਾਇਓ ਮੈਡੀਕਲ ਵੇਸਟ ਮੈਨੇਜ਼ਮੈਂਟਆਵਾਜ਼ ਪ੍ਰਦੂਸ਼ਣ ਮੈਨਜ਼ਮੈਂਟ ਪਲਾਨਡੋਰ ਟੂ ਡੋਰ ਕੁਲੈਕਸ਼ਨਵਾਟਰ ਕੁਆਲਿਟੀ ਮੈਨੇਜ਼ਮੈਂਟਸਵੀਪਿੰਗਵਾਟਰ ਰੇਨ ਹਾਰਵੇਸਟਿੰਗ ਆਦਿ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ।

            ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਸਬੰਧੀ ਆਪਸੀ ਸਹਿਯੋਗ ਨਾਲ ਕਾਰਜ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜ਼ਿਲ੍ਹੇ ਨੂੰ ਸਾਫ਼-ਸੁਥਰਾ ਰੱਖਣ ਲਈ ਸਾਡੀ ਸਾਰਿਆਂ ਦੀ ਨਿੱਜੀ ਜਿੰਮੇਵਾਰੀ ਬਣਦੀ ਹੈ। ਇਸ ਦੌਰਾਨ ਸ਼੍ਰੀ ਲਤੀਫ਼ ਅਹਿਮਦ ਨੇ ਅਧਿਕਾਰੀਆਂ ਕੋਲੋਂ ਵਾਤਾਵਰਣ ਦੀ ਸੰਭਾਲ ਦੇ ਮੱਦੇਨਜ਼ਰ ਭਵਿੱਖ ਚ ਉਲਕੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਬਾਰੀਕੀ ਨਾਲ ਜਾਣਿਆ।

            ਇਸ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਰਮਨਦੀਪ ਸਿੰਘ ਸਿੱਧੂਐਸਡੀਓ ਸ਼੍ਰੀ ਰਵੀਦੀਪ ਸਿੰਘਮੁੱਖ ਖੇਤੀਬਾੜੀ ਅਫ਼ਸਰ ਸ. ਕਰਨਜੀਤ ਸਿੰਘ ਗਿੱਲਪੁਲਿਸ ਵਿਭਾਗ ਦੇ ਅਧਿਕਾਰੀ ਸ. ਨਰਦੇਵ ਸਿੰਘ ਤੋਂ ਇਲਾਵਾ ਸਮੂਹ ਕਾਰਜ ਸਾਧਕ ਅਫ਼ਸਰ ਆਦਿ ਹਾਜ਼ਰ ਸਨ।  

Tags:

Advertisement

Latest News

ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ
Shanghai,27 April,2024,(Azad Soch News):- ਭਾਰਤੀ ਪੁਰਸ਼ ਅਤੇ ਮਹਿਲਾ ਕੰਪਾਊਂਡ ਟੀਮਾਂ (Women's Compound Teams) ਨੇ ਤੀਰਅੰਦਾਜ਼ੀ ਵਿਸ਼ਵ ਕੱਪ (Archery World Cup)...
ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਦਿੱਤੀ
ਅਮਰੀਕਾ ਨੇ ਈਰਾਨੀ ਫੌਜ ਨਾਲ ਕਾਰੋਬਾਰ ਕਰਨ ਵਾਲੀਆਂ ਦਰਜਨ ਤੋਂ ਵੱਧ ਕੰਪਨੀਆਂ ‘ਤੇ ਪਾਬੰਦੀਆਂ ਲਗਾਈਆਂ
ਮਿਸ਼ਨ ਆਪ ’13-0′ ਲਈ ਸੀਐੱਮ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ
ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ
'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਭਿਨੇਤਾ ਗੁਰਚਰਨ ਸਿੰਘ ਲਾਪਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-04-2024 ਅੰਗ 685