ਪਿੰਡ ਝੂੰਬਾ ਵਿਖੇ ਸਾਢੇ 7 ਏਕੜ ’ਚ 6 ਕਰੋੜ ਦੀ ਲਾਗਤ ਵਾਲੀ ਸਰਕਾਰੀ ਗਊਸ਼ਾਲਾ ਲਗਭਗ ਤਿਆਰ : ਜਸਪ੍ਰੀਤ ਸਿੰਘ

ਪਿੰਡ ਝੂੰਬਾ ਵਿਖੇ ਸਾਢੇ 7 ਏਕੜ ’ਚ 6 ਕਰੋੜ ਦੀ ਲਾਗਤ ਵਾਲੀ ਸਰਕਾਰੀ ਗਊਸ਼ਾਲਾ ਲਗਭਗ ਤਿਆਰ : ਜਸਪ੍ਰੀਤ ਸਿੰਘ

ਬਠਿੰਡਾ, 27 ਅਗਸਤ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਝੂੰਬਾ ਵਿਖੇ ਸਾਢੇ 7 ਏਕੜ ’ਚ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਸਰਕਾਰੀ ਗਊਸ਼ਾਲਾ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਗਊਸ਼ਾਲਾ ਵਿੱਚ ਕਰੀਬ 900 ਗਊਆਂ ਦਾ ਰੱਖ-ਰਖਾਵ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਗਊਸ਼ਾਲਾ ’ਚ ਪਸ਼ੂਆਂ ਦੇ ਠਹਿਰਾਅ ਲਈ 6 ਵੱਡੇ ਸ਼ੈੱਡ ਬਣਾਏ ਗਏ ਹਨ ਅਤੇ 2 ਸ਼ੈੱਡ ਤੂੜੀ ਲਈ ਵੱਖਰੇ ਬਣਾਏ ਗਏ ਹਨ। ਇਸ ਤੋਂ ਇਲਾਵਾ ਗਊਆਂ ਦੀ ਸਾਂਭ-ਸੰਭਾਲ ਕਰਨ ਵਾਲੇ ਸਟਾਫ ਲਈ ਕਮਰੇ ਅਤੇ ਇੱਕ ਦਫਤਰ ਵੀ ਬਣਾਇਆ ਗਿਆ ਹੈ। 
 ਇਸ ਮੌਕੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਗਊਸ਼ਾਲਾ ਦੇ ਬਨਣ ਨਾਲ ਇਥੇ ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਕੀਤੀ ਜਾਵੇਗੀ। ਇਸ ਨਾਲ ਜਿੱਥੇ ਆਲੇ-ਦੁਆਲੇ ਦੇ ਲੋਕਾਂ ਨੂੰ ਕਾਫੀ ਵੱਡਾ ਲਾਹਾ ਮਿਲੇਗਾ ਉਥੇ ਹੀ ਸੜਕ ਦੁਰਘਨਾਵਾਂ ਵੀ ਘੱਟਣਗੀਆਂ। 
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਗੁਰਪ੍ਰਤਾਪ ਸਿੰਘ ਗਿੱਲ, ਨਗਰ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਰਜਿੰਦਰ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।
Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ