ਭਾਰਤੀ ਰੈਡ ਕਰਾਸ ਸੁਸਾਇਟੀ ਰਾਹੀਂ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆਂ ਕਰਵਾਉਣੀਆਂ ਬਣਾਈਆਂ ਜਾਣ ਯਕੀਨੀ : ਸ ਜਸਪ੍ਰੀਤ ਸਿੰਘ

ਭਾਰਤੀ ਰੈਡ ਕਰਾਸ ਸੁਸਾਇਟੀ ਰਾਹੀਂ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆਂ ਕਰਵਾਉਣੀਆਂ ਬਣਾਈਆਂ ਜਾਣ ਯਕੀਨੀ : ਸ ਜਸਪ੍ਰੀਤ ਸਿੰਘ

ਬਠਿੰਡਾ, 4 ਜੁਲਾਈ : ਭਾਰਤੀ ਰੈਡ ਕਰਾਸ ਸੁਸਾਇਟੀ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਬੇਹਤਰ, ਜ਼ਰੂਰੀ ਤੇ ਹੋਰ ਲੋੜੀਂਦੀਆਂ ਸੁੱਖ ਸਹੂਲਤਾਂ ਮੁਹੱਈਆਂ ਕਰਵਾਉਣਾ ਹੈ। ਇਸ ਤਹਿਤ ਸੁਸਾਇਟੀ ਤੇ ਇਸ ਦੀਆਂ ਸਹਿਯੋਗੀ ਸੰਸਥਾਵਾਂ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਭਾਰਤੀ ਰੈਡ ਕਰਾਸ ਸੁਸਾਇਟੀ ਤੇ ਸਹਿਯੋਗੀ ਸੰਸਥਾਵਾਂ ਦੀ ਸਮੀਖਿਆ ਮੀਟਿੰਗ ਦੌਰਾਨ ਸਾਂਝੀ ਕੀਤੀ।
ਮੀਟਿੰਗ ਦੌਰਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਕੀਤੇ ਜਾ ਰਹੇ ਵੱਖ-ਵੱਖ ਕਾਰਜਾਂ ਦੀ ਸਮੀਖਿਆ ਕੀਤੀ। ਜਿਸ ਦੌਰਾਨ ਪਿੰਡ ਨਰੂਆਣਾ ਵਿਖੇ ਦਾਨ ਵਿਚ ਮਿਲੀ ਨਹਿਰੀ ਜ਼ਮੀਨ ਅਤੇ ਐਮ.ਜੀ.ਡੀ. ਸਕੂਲ ਦੇ ਫਰੰਟ ਤੇ ਸੀ.ਐਨ.ਜੀ. ਪੰਪ ਅਤੇ ਵਾਈਟ ਹਾਊਸ ਦੇ ਵਿਚਕਾਰ ਪਈ ਜ਼ਮੀਨ ਨੂੰ ਠੇਕੇ ਤੇ ਦੇਣ ਬਾਰੇ। ਮੈਡੀਕਲ ਸਟੋਰ ਅਤੇ ਜਨ ਔਸ਼ਧੀ ਸਟੋਰਾਂ ਤੇ ਸੇਲ ਘੱਟ ਜਾਣ ਕਾਰਨ ਇੰਨ੍ਹਾਂ ਨੂੰ ਚਾਲੂ ਰੱਖਣ ਸਬੰਧੀ ਢੁੱਕਵੇਂ ਪ੍ਰਬੰਧ, ਟੀ.ਬੀ. ਦੇ ਮਰੀਜ਼ਾਂ ਨੂੰ ਮੁਫਤ ਰਾਸ਼ਨ ਕਿਟਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਕੈਟਲ ਪੌਂਡ ਹਰਰਾਏਪੁਰ ਵਿਖੇ ਗਊਆਂ ਨੂੰ ਹਰਾ-ਚਾਰਾ ਮੁਹੱਈਆ ਕਰਵਾਉਣ ਬਾਰੇ ਵਿਚਾਰ-ਵਟਾਦਰਾਂ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਦੂਰ-ਦੁਰਾਡੇ ਖੇਤਰਾਂ 'ਚ ਰਹਿਣ ਵਾਲੇ ਗਰੀਬ ਤੇ ਲੋੜਵੰਦ ਲੋਕਾਂ ਦੀ ਸਹੂਲਤ ਲਈ ਭਾਰਤੀ ਰੈੱਡ ਕਰਾਸ ਸੁਸਾਇਟੀ ਵਲੋਂ ਇਕ ਮੋਬਾਇਲ ਵੈਨ ਸ਼ੁਰੂ ਕਰਨ ਦੀ ਭਵਿੱਖੀ ਯੋਜਨਾ ਹੈ, ਜਿਸ 'ਚ ਕੈਂਸਰ ਤੇ ਹੋਰ ਬਿਮਾਰੀਆਂ ਨਾਲ ਸਬੰਧਤ ਟੈਸਟਾਂ ਸਬੰਧੀ ਸਹੂਲਤ ਮੁਹੱਈਆਂ ਕਰਵਾਈ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਖੇਤਾ ਸਿੰਘ ਬਸਤੀ ਚ ਸਮਾਜ ਸੇਵੀ ਸੰਸਥਾ ਵਲੋਂ ਚਲਾਏ ਜਾ ਰਹੇ ਸਕੂਲ ਚੋਂ ਪੜ੍ਹ ਚੁੱਕੇ ਬੱਚਿਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਦਾਖਲ ਕਰਵਾਉਣਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਸਿਖਲਾਈ ਅਧੀਨ ਆਈਏਐਸ ਅਧਿਕਾਰੀ ਸ਼੍ਰੀ ਰਾਕੇਸ਼ ਕੁਮਾਰ ਮੀਨਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਲਤੀਫ ਅਹਿਮਦ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ ਮਨਦੀਪ ਕੌਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਅੰਮ੍ਰਿਤ ਲਾਲ ਅਗਰਵਾਲ, ਐਸਡੀਐਮ ਸ੍ਰੀਮਤੀ ਇਨਾਯਤ, ਸਕੱਤਰ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ, ਸ਼੍ਰੀ ਜਗਦੀਸ਼ ਵੜੈਚ ਤੋਂ ਇਲਾਵਾ ਹੋਰ ਸਹਿਯੋਗੀ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Tags:

Advertisement

Latest News

ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ  ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਮਾਨਸਾ, 07 ਜੁਲਾਈ:ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪਥ ਸਕੀਮ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ।...
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ
ਮਿਸ਼ਨ ਨਿਸ਼ਚੈ ਦੇ ਤਹਿਤ ਪਿੰਡ ਖਿਓਵਾਲੀ ਢਾਬ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨਾਲ ਲਾਈ ਸੱਥ
ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ