ਜ਼ਿਲ੍ਹੇ ਅੰਦਰ ਹੁਣ ਤੱਕ 143.80 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਚੁੱਕੇ ਹਨ ਵਿਕਾਸ ਕਾਰਜ : ਜਸਪ੍ਰੀਤ ਸਿੰਘ
By Azad Soch
On
ਬਠਿੰਡਾ, 31 ਅਗਸਤ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵਿਕਾਸ ਕਾਰਜਾਂ ਨਾਲ ਪੰਜਾਬ ਨੂੰ ਨਵੀਆਂ ਲੀਹਾਂ ’ਤੇ ਲਿਜਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਜ਼ਿਲ੍ਹੇ ਅੰਦਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਸਾਲ 2022 ਤੋਂ ਲੈ ਕੇ ਹੁਣ ਤੱਕ 143.80 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਦਾ ਪਲੇਠਾ ਬਟੈਨੀਕਲ ਪਾਰਕ ਰੋਜ ਗਾਰਡਨ ਦੇ ਸਾਹਮਣੇ ਸਾਢੇ 7 ਏਕੜ ਵਿਚ 7.21 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਬਠਿੰਡਾ ਸ਼ਹਿਰ ਵਾਸੀਆਂ ਲਈ ਪਾਣੀ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਝੀਲ ਨੰਬਰ 1 ਦੇ ਨੇੜੇ ਸਾਢੇ 37 ਕਰੋੜ ਦੀ ਲਾਗਤ ਨਾਲ ਨਵਾਂ ਵਾਟਰ ਵਰਕਸ ਬਣਾਇਆ ਜਾਵੇਗਾ। ਸ. ਜਸਪ੍ਰੀਤ ਸਿੰਘ ਨੇ ਹੋਰ ਦੱਸਿਆ ਕਿ ਮਿਉਂਸਿਪਲ ਕਾਰਪੋਰੇਸ਼ਨ ਬਠਿੰਡਾ ਵੱਲੋਂ 9 ਕਰੋੜ 94 ਲੱਖ ਰੁਪਏ ਦੇ ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ ਜਿੰਨ੍ਹਾਂ ਵਿੱਚ ਮਾਨਸਾ ਰੋਡ ’ਤੇ ਬਣਿਆ ਫਾਇਰ ਸਟੇਸ਼ਨ ਵੀ ਸ਼ਾਮਿਲ ਹੈ। ਪਲਾਨ ਸਕੀਮ ਅਧੀਨ ਜ਼ਿਲ੍ਹਾ ਬਠਿੰਡਾ ਵਿਖੇ 2 ਕਰੋੜ 40 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ ਜਿੰਨ੍ਹਾਂ ਵਿੱਚ 29 ਲੱਖ 55 ਹਜ਼ਾਰ ਰੁਪਏ ਲਾਇਬਰੇਰੀ ਦੀ ਉਸਾਰੀ ’ਤੇ ਖਰਚ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਜ਼ਿਲ੍ਹਾ ਬਠਿੰਡਾ ਵਿਖੇ ਸਾਲ 2023-24 ਦੌਰਾਨ, ਮਨਰੇਗਾ ਅਧੀਨ ਹੁਣ ਤੱਕ 25 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ, ਜਿਸ ਵਿੱਚੋਂ 20 ਕਰੋੜ ਰੁਪਏ ਮਜ਼ਦੂਰੀ ਦੇ ਕੇ ਪਿੰਡ ਪੱਧਰ ’ਤੇ ਰੋਜ਼ਗਾਰ (ਮੁਹੱਈਆ) ਕਰਵਾਇਆ ਗਿਆ ਹੈ। ਇੰਪਰੂਵਮੈਂਟ ਟਰਸਟ ਬਠਿੰਡਾ ਵੱਲੋਂ 78 ਲੱਖ ਰੁਪਏ ਦੀ ਰਕਮ ਨਾਲ ਰਿੰਗ ਰੋਡ ਦੇ ਨਾਲ-ਨਾਲ ਗ੍ਰੀਨ ਬੈਲਟ ਦਾ ਨਿਰਮਾਣ ਕਰਕੇ ਇਲਾਕੇ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਟਰ ਸਪਲਾਈ ਅਤੇ ਸੀਵਰੇਜ਼ ਵਿਭਾਗ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਰਾਮਾਂ ਮੰਡੀ ਵਿੱਚ 7 ਕਰੋੜ 29 ਲੱਖ ਰੁਪਏ ਦਾ ਸੀਵਰੇਜ਼ ਟਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ। ਵਿਭਾਗ ਵੱਲੋਂ ਨਥਾਣਾ ਖੇਤਰ ਲਈ 2 ਕਰੋੜ 35 ਲੱਖ, ਗ੍ਰੋਥ ਸੈਂਟਰ ਲਈ 2 ਕਰੋੜ 25 ਲੱਖ ਅਤੇ ਬਠਿੰਡਾ ਦੇ ਗੋਨਿਆਣਾ ਰੋਡ ਖੇਤਰ ਵਿੱਚ ਸਾਫ ਪਾਣੀ ਉਪਲੱਬਧ ਕਰਾਉਣ ਲਈ 55 ਲੱਖ ਰੁਪਏ ਦੀ ਰਕਮ ਵੱਖ-ਵੱਖ ਵਿਕਾਸ ਕਾਰਜਾਂ ਲਈ ਖਰਚ ਕੀਤੀ ਜਾ ਰਹੀ ਹੈ।
ਸ. ਜਸਪ੍ਰੀਤ ਸਿੰਘ ਨੇ ਕਿਹਾ ਕਿ ਬਠਿੰਡਾ ਜ਼ਿਲ੍ਹਾ ਪੰਜਾਬ ਦੇ ਉਨ੍ਹਾਂ ਦੋ ਵਿਸ਼ੇਸ਼ ਖੇਤਰਾਂ ਵਿੱਚੋਂ ਇੱਕ ਹੈ ਜਿੱਥੇ ਲੱਗਭੱਗ 10 ਕਰੋੜ ਰੁਪਏ ਦੀ ਲਾਗਤ ਨਾਲ ਗਊਸ਼ਾਲਾਵਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਇੰਨ੍ਹਾਂ ਵਿੱਚੋ ਇੱਕ ਗਊਸ਼ਾਲਾ ਪਿੰਡ ਹਰਰਾਏਪੁਰ ਅਤੇ ਦੂਜੀ ਪਿੰਡ ਝੂੰਬਾ ਵਿਖੇ ਲਗਭਗ ਬਣ ਕੇ ਤਿਆਰ ਹੋ ਚੁੱਕੀ ਹੈ।
Tags:
Related Posts
Latest News
Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
21 Dec 2024 14:42:40
New Delhi ,21 DEC,2024,(Azad Soch News):- Realme ਕੰਪਨੀ ਭਾਰਤ ਤੋਂ ਪਹਿਲਾਂ ਇੰਡੋਨੇਸ਼ੀਆ ਅਤੇ ਮਲੇਸ਼ੀਆ ਵਿੱਚ Realme 12+ 5G ਲਾਂਚ ਕਰ...