ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਧੰਨ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਧੰਨ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ

Shri Damdama Sahib,29 July,2024,(Azad Soch News):- ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ (Takht Shri Damdama Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਧੰਨ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ (Dhan Shri Guru Harkrishna Sahib Ji) ਦੇ ਪ੍ਰਕਾਸ਼ ਦਿਹਾੜੇ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ,ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦੀਨ ਦੁਨੀਆ ਦੇ ਵਾਲੀ ਧੰਨ-ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਸੱਚੇ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਹੈ,ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਸਮੁੱਚੇ ਗੁਰੂ ਖਾਲਸਾ ਪੰਥ ਨੂੰ ਇਸ ਮਹਾਨ ਪੁਰਬ ਦੀਆਂ ਬਹੁਤ-ਬਹੁਤ ਵਧਾਈਆਂ ਹੋਣ।

ਧੰਨ-ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਅਜਿਹੀ ਮਹਾਨ ਪਾਵਨ ਪਵਿੱਤਰ ਹਸਤੀ ਸਨ ਜਿਨ੍ਹਾਂ ਦਾ ਹਿਰਦਾ ਬਹੁਤ ਕੋਮਲ ਸੀ,ਧੰਨ ਗੁਰੂ ਹਰਗੋਬਿੰਦ ਸਾਹਿਬ ਜੀ (Dhan Guru Hargobind Sahib Ji) ਨੇ ਧੰਨ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨੂੰ ਗੁਰਿਆਈ ਦੀ ਬਖਸ਼ੀਸ਼ ਕੀਤੀ,ਇਨ੍ਹਾਂ ਦੇ ਕੋਮਲ ਹਿਰਦੇ ਨੂੰ ਵੇਖਦਿਆਂ,ਭਜਨ ਬੰਦਗੀ ਤੇ ਸੇਵਾ ਸਿਮਰਨ ਦੇ ਪ੍ਰਤਾਪ ਨੂੰ ਵੇਖਦਿਆਂ ਇਨ੍ਹਾਂ 'ਤੇ ਬਹੁਤ ਵੱਡੀ ਬਖਸ਼ਿਸ਼ ਕੀਤੀ ਸੀ,ਗੁਰੂ ਹਰਕ੍ਰਿਸ਼ਨ ਸਾਹਿਬ ਜੀ ਸੱਚੇ ਪਾਤਸ਼ਾਹ ਨੇ ਆਪਣੀ ਬਖਸ਼ਿਸ਼ ਦੇ ਨਾਲ ਆਪਣੇ ਚਿਤੂਨਾਮੇ ਸਿੱਖ ਨੂੰ ਬਹੁਤ ਵੱਡੇ ਵਿਦਵਾਨ ਬਣਾ ਕੇ ਪੰਡਿਤ ਦੇ ਹੰਕਾਰ ਨੂੰ ਤੋੜਿਆ ਸੀ,ਧੰਨ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ (Dhan Shri Guru Harkrishna Sahib Ji) ਸੱਚੇ ਪਾਤਸ਼ਾਹ ਜੀ ਦਾ ਮਹਾਨ ਉਪਦੇਸ਼ ਅੱਜ ਵੀ ਸਾਰਥਿਕ ਹੈ,ਅਤੇ ਜੁਗਾਂ-ਜੁਗਾਂ ਤੱਕ ਸਾਰਥਕ ਰਹਿਣਾ ਹੈ।

ਧੰਨ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਜੀਵਨ ਸਾਨੂੰ ਸਿਖਾਉਂਦਾ ਹੈ,ਕਿ ਕਿਸ ਤਰ੍ਹਾਂ ਸੰਸਾਰ ਦੇ ਅੰਦਰ ਨਿਰਭੈਤਾ ਦੇ ਨਾਲ ਵਿਚਰਨਾ,ਰੱਬੀ ਭੈ ਦੇ ਵਿੱਚ ਵਿਚਰਨਾ, ਦੁਨੀਆ ਵੱਲੋਂ ਸੰਸਾਰ ਵੱਲੋਂ ਪਹਿਰਤ ਹੋਣਾ ਤੇ ਉਸ ਅਕਾਲ ਪੁਰਖ ਦੇ ਭੈ ਦੇ ਵਿੱਚ ਵਿਚਰਦਿਆਂ ਆਪਣਾ ਜੀਵਨ ਕਿਵੇਂ ਜਿਉਣਾ ਹੈ,ਧੰਨ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਸੱਚੇ ਪਾਤਸ਼ਾਹ ਜੀ ਜਿੱਥੇ ਆਪਣੇ ਮੁਖਾਰਬਿੰਦ ਤੋਂ ਸਿੱਖਾਂ ਸੇਵਕਾਂ ਨੂੰ ਮਹਾਨ ਉਪਦੇਸ਼ ਦਿਆ ਕਰਦੇ ਸਨ,ਉੱਥੇ ਉਹਨਾਂ ਦੇ ਦੁੱਖ ਦਰਦ ਨੂੰ ਸਮਝਣਾ ਉਹਨਾਂ ਦੇ ਦੁੱਖਾਂ ਦਰਦਾਂ ਦੇ ਵਿੱਚ ਸਹਾਈ ਹੋਣਾ ਇਹਨਾਂ ਦਾ ਮੁੱਢਲ ਉਦੇਸ਼ ਸੀ,ਸ੍ਰੀ ਕੀਰਤਪੁਰ ਸਾਹਿਬ (Shri Kiratpur Sahib Ji) ਦੀ ਪਾਵਨ ਧਰਤੀ ਦੇ ਉੱਤੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਸੱਚੇ ਪਾਤਸ਼ਾਹ ਜੀ ਨੇ ਮਹਾਨ ਬਾਣੀ ਅਤੇ ਸੇਵਾ ਸਿਮਰਨ ਦਾ ਉਪਦੇਸ਼ ਦਿੱਤਾ,ਇਸ ਤੋਂ ਬਾਅਦ ਦਿੱਲੀ ਵਿੱਚ ਵੀ ਜਾ ਕੇ ਉਨ੍ਹਾਂ ਨੇ ਸਿੱਖ ਸੰਗਤਾਂ ਨੂੰ ਇੱਕ ਅਕਾਲ ਪੁਰਖ (Akal Purukh) ਨਾਲ ਜੁੜਨ ਦੇ ਲਈ ਨਾਮ ਬਾਣੀ ਨਾਲ ਜੋੜਨ ਦੇ ਲਈ ਆਪਣੇ ਮੁਖਾਰਬਿੰਦ ਤੋਂ ਮਹਾਨ ਬੋਲ ਬੋਲੇ,ਆਖਰ ਦਿੱਲੀ ਦੇ ਵਿੱਚ ਹੀ 1664 ਦੇ ਵਿੱਚ ਧੰਨ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਸੱਚੇ ਪਾਤਸ਼ਾਹ ਧੰਨ ਗੁਰੂ ਤੇਗ ਬਹਾਦਰ ਸਾਹਿਬ ਜੀ (Patshah Dhan Guru Teg Bahadur Sahib Ji) ਸੱਚੇ ਪਾਤਸ਼ਾਹ ਨੂੰ ਗੁਰਿਆਈ ਦੀ ਦਾਤ ਬਖਸ਼ਿਸ਼ ਕਰਕੇ ਜੋਤੀ ਜੋਤਿ ਸਮਾ ਗਏ। 

 

Advertisement

Latest News

Realme P3 Pro ਸਮਾਰਟਫੋਨ ਅਗਲੇ ਮਹੀਨੇ 12GB ਰੈਮ, 256GB ਸਟੋਰੇਜ ਨਾਲ ਲਾਂਚ ਹੋਵੇਗਾ! Realme P3 Pro ਸਮਾਰਟਫੋਨ ਅਗਲੇ ਮਹੀਨੇ 12GB ਰੈਮ, 256GB ਸਟੋਰੇਜ ਨਾਲ ਲਾਂਚ ਹੋਵੇਗਾ!
New Delhi, 15, JAN,2025,(Azad Soch News):- Realme ਆਪਣੀ ਪੀ-ਸੀਰੀਜ਼ ਲਾਈਨਅੱਪ (P-Series Lineup) ਵਿੱਚ ਕੁਝ ਨਵੇਂ ਮਾਡਲ ਸ਼ਾਮਲ ਕਰ ਸਕਦੀ ਹੈ,ਹਾਲ...
ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ 
ਕੈਬਨਿਟ ਮੰਤਰੀ ਹਰਜੋਤ ਬੈਂਸ ਹੁਸ਼ਿਆਰਪੁਰ 'ਚ ਲਹਿਰਾਉਣਗੇ ਤਿਰੰਗਾ
ਦਿੱਲੀ-ਐਨਸੀਆਰ ਧੁੰਦ ਦੀ ਲਪੇਟ 'ਚ,ਕਈ ਖੇਤਰਾਂ ਵਿੱਚ ਵਿਜ਼ੀਬਿਲਟੀ ਬਹੁਤ ਘੱਟ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ