ਸੁਖਬੀਰ ਬਾਦਲ ’ਤੇ ਅੱਜ ਹੋਈ ਫਾਇਰਿੰਗ ਦੀ ਘਟਨਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ
Amritsar Sahib,04 DEC,2024,(Azad Soch News):- ਸ੍ਰੀ ਦਰਬਾਰ ਸਾਹਿਬ ਜੀ (Sri Darbar Sahib Ji) ਵਿਖੇ ਸੁਖਬੀਰ ਸਿੰਘ ਬਾਦਲ ’ਤੇ ਅੱਜ ਹੋਈ ਫਾਇਰਿੰਗ ਦੀ ਘਟਨਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ (Takht Sri Damdama Sahib Ji) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ ਹੈ। ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਬਾਹਰ ਗੋਲੀ ਚੱਲਣਾ ਬੇਹੱਦ ਮੰਦਭਾਗਾ ਹੈ,ਸੁਖਬੀਰ ਬਾਦਲ ‘ਤੇ ਫੈਸਲਾ ਗੁਰੂ ਦੀ ਰਜ਼ਾ ‘ਚ ਰਹਿ ਕੇ ਲਿਆ ਗਿਆ ਸੀ,ਅਜਿਹੇ ਪਾਵਨ ਸਥਾਨ ’ਤੇ ਹਮਲੇ ਵਰਗੀ ਘਟਨਾ ਵਾਪਰਨਾ ਬਹੁਤ ਦੁਖਦਾਈ ਅਤੇ ਨਿੰਦਣਯੋਗ ਹੈ ਜੋ ਨਹੀਂ ਹੋਣੀ ਚਾਹੀਦੀ ਸੀ,ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਸ੍ਰੀ ਦਰਬਾਰ ਸਾਹਿਬ ਜੀ ਦੇ ਗੇਟ ’ਤੇ ਸੁਖਬੀਰ ਸਿੰਘ ਬਾਦਲ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਇੱਕ ਸ਼ਖਸ ਹੱਥ ਵਿੱਚ ਪਿਸਤੌਲ ਲੈ ਕੇ ਸੁਖਬੀਰ ਬਾਦਲ ਵੱਲ ਭੱਜਿਆ ਅਤੇ ਗੋਲੀ ਚਲਾ ਦਿੱਤੀ। ਗੋਲੀ ਕੰਧ ‘ਚ ਜਾ ਲੱਗੀ, ਜਿਸ ‘ਚ ਸੁਖਬੀਰ ਬਾਦਲ ਵਾਲ-ਵਾਲ ਬਚ ਗਏ। ਉਥੇ ਖੜ੍ਹੇ ਸੁਰੱਖਿਆ ਕਰਮਚਾਰੀਆਂ ਨੇ ਉਸ ਵਿਅਕਤੀ ਨੂੰ ਫੜ ਕੇ ਪਿਸਤੌਲ ਖੋਹ ਲਿਆ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।