30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 22 ਨਵੰਬਰ:


ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਰਵਿੰਦਰ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਸਠਿਆਲੀ ਦੇ ਵਸਨੀਕ ਸਰੂਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸ ਨੇ ਆਪਣੇ ਘਰ ਦੇ ਨੇੜੇ ਪਾਈਪ ਫੈਕਟਰੀ ਬਣਾਈ ਹੋਈ ਹੈ ਪਰ ਉਕਤ ਮੁਲਜ਼ਮ ਨੇ ਕਮਰਸ਼ੀਅਲ ਬਿਜਲੀ ਮੀਟਰ ਲਗਾਉਣ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।
Tags:

Advertisement

Latest News

ਅਗਲੇ ਸਾਲ ਇੰਡੀਅਨ ਪ੍ਰੀਮੀਅਰ ਲੀਗ ਦਾ ਆਯੋਜਨ 14 ਮਾਰਚ ਤੋਂ 25 ਮਈ ਦਰਮਿਆਨ ਹੋਵੇਗਾ ਅਗਲੇ ਸਾਲ ਇੰਡੀਅਨ ਪ੍ਰੀਮੀਅਰ ਲੀਗ ਦਾ ਆਯੋਜਨ 14 ਮਾਰਚ ਤੋਂ 25 ਮਈ ਦਰਮਿਆਨ ਹੋਵੇਗਾ
New Delhi,22 NOV,2024,(Azad Soch News):- ਅਗਲੇ ਸਾਲ ਇੰਡੀਅਨ ਪ੍ਰੀਮੀਅਰ ਲੀਗ ਦਾ ਆਯੋਜਨ 14 ਮਾਰਚ ਤੋਂ 25 ਮਈ ਦਰਮਿਆਨ ਹੋਵੇਗਾ,ਬੀਸੀਸੀਆਈ (BCCO)...
ਸਿਹਤ ਲਈ ਵਰਦਾਨ ਹਨ ਭਿੱਜੇ ਹੋਏ ਛੋਲਿਆਂ ਦਾ ਪਾਣੀ
ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ
ਇਟਲੀ ਵਿੱਚ ਦਿਲ ਦੇ ਦੌਰੇ ਨਾਲ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਕਰੇਗੀ ਸਰਕਾਰ ਮਦਦ- ਧਾਲੀਵਾਲ
ਪੰਜਾਬ ਪੁਲਿਸ ਨੇ ਬੱਚਿਆਂ ਨੂੰ ਹੈਲਮਟ ਵੰਡੇ
ਸੂਬੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜੀਹ – ਡਾ. ਰਵਜੋਤ ਸਿੰਘ
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ