ਕੇਜਰੀਵਾਲ ਦੀ ਜ਼ਮਾਨਤ ਸੱਚ ਅਤੇ ਨਿਆਂ ਦਾ ਪ੍ਰਮਾਣ: ਕੁਲਤਾਰ ਸਿੰਘ ਸੰਧਵਾਂ

ਕੇਜਰੀਵਾਲ ਦੀ ਜ਼ਮਾਨਤ ਸੱਚ ਅਤੇ ਨਿਆਂ ਦਾ ਪ੍ਰਮਾਣ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 13 ਸਤੰਬਰ:

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਫੈਸਲਾ ਸੱਚ ਅਤੇ ਇਨਸਾਫ ਦਾ ਸਬੂਤ ਹੈ।

ਸ. ਸੰਧਵਾਂ ਨੇ ਕਿਹਾ, ‘‘ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਨੇ ਸਾਡੇ ਸਟੈਂਡ ਨੂੰ ਸਹੀ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਖਿਲਾਫ ਮਾਮਲਾ ਸਿਆਸੀ ਤੌਰ `ਤੇ ਪ੍ਰੇਰਿਤ ਅਤੇ ਝੂਠ `ਤੇ ਬਣਾਇਆ ਗਿਆ ਸੀ।’’

ਸਪੀਕਰ ਨੇ ਇਸ ਜਿੱਤ ਤੇ ਕੇਜਰੀਵਾਲ ਅਤੇ ‘ਆਪ ਨੂੰ ਵਧਾਈ ਦਿੰਦੇ ਹੋਏ ਕਿਹਾ, ‘‘ਸੱਚ ਦੀ ਜਿੱਤ ਹੋਈ ਹੈ ਅਤੇ ਨਿਆਂ ਦਿੱਤਾ ਗਿਆ ਹੈ। ਇਹ ਫੈਸਲਾ ਸਾਡੇ ਦੇਸ਼ ਵਿੱਚ ਲੋਕਤੰਤਰੀ ਸੰਸਥਾਵਾਂ ਦੀ ਲਚਕੀਲੇਪਣ ਦਾ ਪ੍ਰਮਾਣ ਹੈ।"

ਸ. ਸੰਧਵਾਂ ਨੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਦੁਰਵਰਤੋਂ ਕਰਨ ਲਈ ਕੇਂਦਰ ਸਰਕਾਰ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ, ‘’ਇਸ ਫੈਸਲੇ ਨੇ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਝੂਠੇ ਕੇਸਾਂ ਅਤੇ ਪ੍ਰੇਸ਼ਾਨੀਆਂ ਰਾਹੀਂ ਸਿਆਸੀ ਵਿਰੋਧ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਦਾ ਪਰਦਾਫਾਸ਼ ਕੀਤਾ ਹੈ।”

ਸਪੀਕਰ ਨੇ ਭਰੋਸਾ ਪ੍ਰਗਟਾਇਆ ਕਿ ਇਸ ਫੈਸਲੇ ਨਾਲ ਭ੍ਰਿਸ਼ਟਾਚਾਰ ਅਤੇ ਤਾਨਾਸ਼ਾਹੀ ਵਿਰੁੱਧ ਲੜ ਰਹੇ ‘ਆਪ` ਵਰਕਰਾਂ ਅਤੇ ਆਗੂਆਂ ਦਾ ਮਨੋਬਲ ਉੱਚਾ ਹੋਵੇਗਾ ਅਤੇ ਅਸੀਂ ਸੱਚ, ਨਿਆਂ ਅਤੇ ਲੋਕਤੰਤਰ ਲਈ ਡਟੇ ਰਹਾਂਗੇ।

Tags:

Advertisement

Latest News

ਦਿੱਲੀ ਹਵਾਈ ਅੱਡੇ 'ਤੇ ਟਲਿਆ ਵੱਡਾ ਹਾਦਸਾ ਜਹਾਜ਼ ਹੋਇਆ ਟੇਲ ਸਟ੍ਰਾਈਕ ਦਾ ਸ਼ਿਕਾਰ ਦਿੱਲੀ ਹਵਾਈ ਅੱਡੇ 'ਤੇ ਟਲਿਆ ਵੱਡਾ ਹਾਦਸਾ ਜਹਾਜ਼ ਹੋਇਆ ਟੇਲ ਸਟ੍ਰਾਈਕ ਦਾ ਸ਼ਿਕਾਰ
New Delhi,18,Sep,2024,(Azad Soch News):- ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਟਲ ਗਿਆ ਹੈ, ਦਰਅਸਲ, IGI ਏਅਰਪੋਰਟ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-09-2024 ਅੰਗ 613
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਸ਼ੀਲੀ ਦਵਾਈਆਂ ਦੀ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ; 04 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ, ਤੇ ਦੂਜੇ ਮਾਮਲੇ 'ਚ ਤਿੰਨ ਗ੍ਰਿਫਾਤਰ ਤੇ 02 ਪਿਸਤੋਲ ਬਰਾਮਦ।
ਮੁੱਖ ਮੰਤਰੀ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ 
ਕਿਸੇ ਵੀ ਲੋੜਵੰਦ ਦਾ ਘਰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ-ਈ ਟੀ ਓ
ਮੁਰਮੰਤ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਮੁੜ ਸਥਾਪਿਤ ਕੀਤਾ ਜਾਵੇਗਾ
ਪੰਜਾਬੀ ਗਾਇਕ R Nait ਤੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ