ਡੀ ਏ ਪੀ ਖਾਦ ਦੀ ਬਦਲ ਵਜੋਂ ਕਿਸਾਨ ਖਾਦ ਜਾਂ ਟ੍ਰਿਪਲ ਸੁਪਰ ਫਾਸਫੇਟ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ : ਮੁੱਖ ਖੇਤੀਬਾੜੀ ਅਫਸਰ
By Azad Soch
On
ਫਰੀਦਕੋਟ: 30 ਅਕਤੂਬਰ 2024 :ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਅੱਜ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਟੀਮਾਂ ਵੱਲੋਂ ਬਲਾਕ ਜੈਤੋ,ਕੋਟਕਪੂਰਾ ਅਤੇ ਫ਼ਰੀਦਕੋਟ ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਦੀ ਅਗਵਾਈ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ ਅਤੇ ਟੀਮ ਵਿੱਚ ਹੋਰਨਾਂ ਤੋਂ ਇਲਾਵਾ ਡਾ.ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ ਅਤੇ ਡਾ. ਰਮਨਦੀਪ ਸਿੰਘ ਖੇਤੀਬਾੜੀਖੇਤੀ ਉਪ ਨਿਰੀਖਕ ਸ਼ਾਮਿਲ ਸਨ।
ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਹਾੜ੍ਹੀ ਦੌਰਾਨ ਤਕਰੀਬਨ ਇੱਕ ਲੱਖ ਪੰਦਰਾਂ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਜਾਣੀ ਹੈ ਜਿਸ ਲਈ ਤਕਰੀਬਨ 16 ਹਜ਼ਾਰ ਮੀਟ੍ਰਿਕ ਟਨ ਫਾਸਫੈਟਿਕ ਖਾਦਾਂ ਦੀ ਜ਼ਰੂਰਤ ਹੈ।ਉਨਾਂ ਦੱਸਿਆ ਕਿ ਕਣਕ ਦੀ ਕਾਸਤ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ ਏ ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ।ਉਨਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ ,ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ।ਉਨ੍ਹਾਂ ਦੱਸਿਆ ਕਿ ਟ੍ਰਿਪਲ ਸਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ ਅਤੇ ਇਸ ਦੀ ਕੀਮਤ ਪ੍ਰਤੀ ਬੋਰੀ 1250/-ਰੁਪਏ ਹੈ ਜਦ ਕਿ ਡੀ ਏ ਪੀ ਦੀ ਕੀਮਤ ਪ੍ਰਤੀ ਬੈਗ 1350/- ਰੁਪਏ ਹੈ।ਉਨਾਂ ਦੱਸਿਆ ਕਿ ਕਿਸਾਨ ਖਾਦ (12:32:16) ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ।ਉਨਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਭਾਰਤ ਸਰਕਾਰ ਤੋਂ ਡੀ ਏ ਪੀ ਖਾਦ ਮਿਲ ਸਕੇ।ਉਨਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜਾਨਾਂ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ ।ਉਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।
Tags:
Related Posts
Latest News
Vivo ਨੇ ਭਾਰਤ 'ਚ ਨਵਾਂ ਸਮਾਰਟਫੋਨ Vivo Y18t ਲਾਂਚ
14 Nov 2024 07:29:36
New Delhi,14,NOV,2024,(Azad Soch News):- Vivo ਨੇ ਭਾਰਤ 'ਚ ਨਵਾਂ ਸਮਾਰਟਫੋਨ Vivo Y18t ਲਾਂਚ ਕਰ ਦਿੱਤਾ ਹੈ,Vivo ਮੋਬਾਈਲ ਫੋਨ ਦੀ ਭਾਰਤੀ...