ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ


ਚੰਡੀਗੜ੍ਹ, 11 ਨਵੰਬਰ:

ਅਮਰੀਕਾ ਦੌਰੇ ‘ਤੇ ਗਏ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਸਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ।

ਬੀਤੇ ਦਿਨੀਂ ਗਦਰ ਮੈਮੋਰੀਅਲ ਹਾਲ, ਸਾਨ ਫਰਾਂਸਿਸਕੋ ਵਿਖੇ ਕੌਂਸਲੇਟ ਜਨਰਲ ਆਫ ਇੰਡੀਆ, ਸਾਨ ਫਰਾਂਸਿਸਕੋ ਵੱਲੋਂ ਕੀਤੇ ਗਏ ਸਨਮਾਨ ਸਮਾਰੋਹ ਮੌਕੇ ਕੌਂਸਲੇਟ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦਯੋਗ ਵਿਭਾਗ ਇੱਕ ਸਿੰਗਲ ਵਿੰਡੋ ਸਿਸਟਮ ਰਾਹੀਂ ਪੰਜਾਬ ‘ਚ ਨਿਵੇਸ਼ ਸਬੰਧੀ ਸੇਵਾਵਾਂ ਦੇ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਨਿਵੇਸ਼ ਲਈ ਬਹੁਤ ਹੀ ਸਾਜਗਾਰ ਮਾਹੌਲ ਵਾਲਾ ਸੂਬਾ ਹੈ, ਜਿੱਥੇ ਇੱਕੋ ਛੱਤ ਥੱਲੇ ਉਦਯੋਗਾਂ ਸਬੰਧੀ ਸਮੁੱਚੀਆਂ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।

ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਐਨ.ਆਰ.ਆਈਜ਼ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਇੱਕ ਵਿਸ਼ੇਸ਼ ਪ੍ਰਣਾਲੀ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਹੈ।

ਸ. ਸੰਧਵਾਂ ਨੇ ਕਿਹਾ ਕਿ ਪੰਜਾਬੀ ਭਾਵੇਂ ਦੁਨੀਆਂ ਦੇ ਕਿਸੇ ਵੀ ਦੇਸ਼ ‘ਚ ਵਸਦੇ ਹੋਣ, ਪੰਜਾਬ ਪ੍ਰਤੀ ਦਰਦ ਤੇ ਅਪਣੱਤ ਉਨ੍ਹਾਂ ਦੇ ਦਿਲ ‘ਚ ਹਮੇਸ਼ਾ ਮੌਜੂਦ ਰਹਿੰਦਾ ਹੈ। ਉਨ੍ਹਾਂ ਐਨ.ਆਰ.ਆਈਜ਼ ਨੂੰ ਪੰਜਾਬ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਪਣੀ ਵਿਰਾਸਤ ਅਤੇ ਆਪਣਾ ਭਾਈਚਾਰਾ ਕਦੇ ਵੀ ਵਿਸਾਰਿਆ ਜਾ ਸਕਦਾ ਅਤੇ ਪੰਜਾਬੀ ਆਪਸੀ ਭਾਈਚਾਰੇ ਲਈ ਦੁਨੀਆਂ ਭਰ ‘ਚ ਮਸ਼ਹੂਰ ਵੀ ਹਨ।

ਇਸ ਮੌਕੇ ਕੌਂਸਲ ਜਨਰਲ ਡਾ. ਸ਼੍ਰੀਕਰ ਰੈਡੀ, ਡਿਪਟੀ ਕੌਂਸਲ ਜਨਰਲ ਸ੍ਰੀ ਅਧਲੱਖਾ, ਸ੍ਰੀ ਪਾਲ ਸਹੋਤਾ, ਡਾ. ਰਮੇਸ਼ ਯਾਪਰਾ, ਡਾ. ਹਰਮੇਸ਼ ਕੁਮਾਰ, ਸ੍ਰੀ ਜਸਪ੍ਰੀਤ ਸਿੰਘ ਅਟਾਰਨੀ ਐਟ ਲਾਅ, ਸ੍ਰੀ ਗੁਲਵਿੰਦਰ ਗਿੱਲ ਅਤੇ ਸ੍ਰੀ ਗੁਰਦੀਪ ਸਿੰਘ ਗਿੱਲ ਸਮੇਤ ਹੋਰਾਂ ਸਖਸ਼ੀਅਤਾਂ ਨੇ ਵੀ ਆਪਣੇ ਵਿਚਾਰ ਰੱਖੇ।

Tags:

Advertisement

Latest News

ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ‘ਚ ਹਲਦੀ ਅਤੇ ਘਿਓ ਪਾ ਕੇ ਪੀਓ ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ‘ਚ ਹਲਦੀ ਅਤੇ ਘਿਓ ਪਾ ਕੇ ਪੀਓ
ਰਾਤ ਨੂੰ ਸੌਣ ਤੋਂ ਪਹਿਲਾਂ ਘਿਓ ਅਤੇ ਹਲਦੀ ਵਾਲਾ ਦੁੱਧ ਪੀਣ ਨਾਲ ਸਾਡੇ ਸਰੀਰ ਦੇ ਮੈਟਾਬੋਲਿਜ਼ਮ ‘ਚ ਸੁਧਾਰ ਆਉਂਦਾ ਹੈ।...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ ’ਚ ਵੀਰ ਬਾਲ ਦਿਵਸ ਪ੍ਰੋਗਰਾਮ ’ਚ ਹੋਣਗੇ ਸ਼ਾਮਲ
ਭਾਰਤ ਬਨਾਮ ਆਸਟ੍ਰੇਲੀਆ ਚੌਥੇ ਟੈਸਟ ਲਈ ਬਦਲਿਆ ਸਮਾਂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-12-2024 ਅੰਗ 613
ਪ੍ਰਦੂਸ਼ਣ ਰੋਕਥਾਮ ਬੋਰਡ ਨੇ ਚਾਈਨਾ ਡੋਰ ਅਤੇ ‘ਸਿੰਗਲ ਯੂਜ਼ ਪਲਾਸਟਿਕ’ 'ਤੇ ਪਾਬੰਦੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ
ਰੈਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਸ਼੍ਰੀ ਪ੍ਰਹਿਲਾਦ ਰਾਮ ਨੇ ਟੀਮਾਂ ਸਮੇਤ ਪੁਲਿਸ ਸਟੇਸ਼ਨ ਸੰਨੀ ਇਨਕਲੇਵ ਅਤੇ ਬਲੌਂਗੀ ਦਾ ਦੌਰਾ ਕੀਤਾ
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024