ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਲਣ ਲੱਗੀਆਂ ਅਤਿ ਆਧੁਨਿਕ ਸਹੂਲਤਾਂ : ਕੁਲਵੰਤ ਸਿੰਘ ਬਾਜ਼ੀਗਰ

ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਲਣ ਲੱਗੀਆਂ ਅਤਿ ਆਧੁਨਿਕ ਸਹੂਲਤਾਂ : ਕੁਲਵੰਤ ਸਿੰਘ ਬਾਜ਼ੀਗਰ

ਸ਼ੁਤਰਾਣਾ/ਪਟਿਆਲਾ, 23 ਅਪ੍ਰੈਲ:
ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਮਕਸਦ ਨਾਲ ਸੂਬੇ ਦੇ 17 ਹਜ਼ਾਰ ਸਕੂਲਾਂ ਨੂੰ ਵਾਈ-ਫਾਈ ਕੀਤਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਨਾਲ ਸਿੱਖਿਅਤ ਕੀਤਾ ਜਾ ਸਕੇ। ਇਹ ਪ੍ਰਗਟਾਵਾਂ ਉਨ੍ਹਾਂ ਹਲਕੇ ਦੇ ਛੇ ਸਕੂਲਾਂ 'ਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।
ਸ. ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ 20 ਹਜ਼ਾਰ ਨਵੇਂ ਅਧਿਆਪਕਾਂ ਦੀ ਭਰਤੀ ਕਰਨ ਸਮੇਤ 12 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਅਧਿਆਪਕਾਂ ਨੂੰ ਫਿਨਲੈਂਡ ਤੇ ਸਿੰਗਾਪੁਰ ਵਰਗੇ ਦੇਸ਼ਾਂ ਵਿੱਚ ਟਰੇਨਿੰਗ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਅਧਿਆਪਕ ਉੱਥੋਂ ਨਵੀਨਤਮ ਤਕਨੀਕਾਂ ਸਿੱਖ ਕੇ ਆਪਣੇ ਵਿਦਿਆਰਥੀਆਂ ਨੂੰ ਉਨ੍ਹਾਂ ਤਕਨੀਕਾਂ ਨਾਲ ਸਿੱਖਿਆ ਪ੍ਰਦਾਨ ਕਰ ਸਕਣ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਤਿੰਨ ਸਾਲਾਂ 'ਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ, ਉਸੇ ਤਰ੍ਹਾਂ ਅੱਗੇ ਵੀ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਹੁੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਬੱਚੇ ਚੰਗੀ ਸਿੱਖਿਆ ਪ੍ਰਾਪਤ ਕਰਨਗੇ ਤਾਂ ਉਹ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਾਪਤ ਕਰ ਸਕਦੇ ਹਨ।
ਅੱਜ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਭੂਤਗੜ੍ਹ, ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਹਰਿਆਊ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਹਰਿਆਊ ਖੁਰਦ ਤੇ ਸਰਕਾਰੀ ਮਿਡਲ ਸਕੂਲ ਦਿਓਗੜ ਵਿਖੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਸਕੂਲਾਂ 'ਚ ਨਵੇਂ ਬਣੇ ਕਮਰੇ ਤੇ ਬੁਨਿਆਦੀ ਢਾਂਚੇ 'ਚ ਹੋਏ ਵਿਕਾਸ ਦਾ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਵੱਡਾ ਲਾਭ ਹੋਵੇਗਾ।

 
Tags:

Advertisement

Latest News

ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ
ਚੰਡੀਗੜ੍ਹ, 7 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ...
ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਹੋਈ ਅਹਿਮ ਮੀਟਿੰਗ
ਸ਼ਾਮ 8 ਵਜੇ ਬਰਨਾਲਾ ਸ਼ਹਿਰ 'ਚ ਹੋਇਆ ਬਲੈਕ ਆਊਟ ਦਾ ਸਫ਼ਲ ਅਭਿਆਸ: ਡਿਪਟੀ ਕਮਿਸ਼ਨਰ
ਮਹਿਲਾ ਸਟਾਫ਼ ਨਾਲ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ
ਮਾਨਸਾ ਨਰਮੇ ਦੀ ਫਸਲ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਿੰਡਾ ਵਿੱਚ ਲਗਾਏ ਕਿਸਾਨ ਸਿਖਲਾਈ ਕੈਂਪ
ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੀ ਜਾ ਰਹੀ ਹੈ ਸਕੂਲਾਂ ਦੀ ਨੁਹਾਰ: ਧਾਲੀਵਾਲ
ਰੋਜਗਾਰ ਬਿਊਰੋ ਵੱਲੋਂ ਸਰਕਾਰੀ ਸਕੂਲਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਲਗਾਏ ਜਾ ਰਹੇ ਹਨ ਸੈਮੀਨਾਰ