ਸੂਬੇ ਦੇ ਸਰਕਾਰੀ ਸਕੂਲਾਂ ਦਾ ਪਿਛਲੇ ਤਿੰਨ ਸਾਲਾਂ 'ਚ ਹੋਏ ਲਾ ਮਿਸਾਲ ਵਿਕਾਸ : ਕੈਬਿਨਟ ਮੰਤਰੀ ਹਰਭਜਨ ਸਿੰਘ

ਸੂਬੇ ਦੇ ਸਰਕਾਰੀ ਸਕੂਲਾਂ ਦਾ ਪਿਛਲੇ ਤਿੰਨ ਸਾਲਾਂ 'ਚ ਹੋਏ ਲਾ ਮਿਸਾਲ ਵਿਕਾਸ : ਕੈਬਿਨਟ ਮੰਤਰੀ ਹਰਭਜਨ ਸਿੰਘ

ਅੰਮ੍ਰਿਤਸਰ , 15 ਅਪ੍ਰੈਲ:

ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ 2022 ਤੋਂ ਪਹਿਲਾਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਨਾ ਹੀ ਬੁਨਿਆਦੀ ਸਹੂਲਤਾਂ ਸਨ ਤੇ ਨਾ ਹੀ ਪੜਾਉਣ ਲਈ ਅਧਿਆਪਕ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੀ ਕਮਾਨ ਸੰਭਾਲਦਿਆਂ ਹੀ ਸਭ ਤੋਂ ਪਹਿਲਾਂ ਸਿੱਖਿਆ ਦੇ ਖੇਤਰ 'ਚ ਕ੍ਰਾਂਤੀਕਾਰੀ ਸੁਧਾਰ ਲਿਆਉਣੇ ਸ਼ੁਰੂ ਕੀਤੇਜੋ ਹੁਣ ਸਭ ਦੇ ਸਾਹਮਣੇ ਹਨ। ਇਹ ਪ੍ਰਗਟਾਵਾਂ ਉਨ੍ਹਾਂ ਅੱਜ ਹਲਕਾ ਜੰਡਿਆਲਾ ਦੇ 8 ਸਕੂਲਾਂ 'ਚ 3.12 ਕਰੋੜ ਰੁਪਏ ਦੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।

ਕੈਬਿਨਟ ਮੰਤਰੀ ਸ: ਈ.ਟੀ.ਓ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ 'ਚ 20 ਹਜ਼ਾਰ ਸਕੂਲ 'ਚ ਲੱਖਾਂ ਵਿਦਿਆਰਥੀ ਸਿੱਖਿਆ ਲੈ ਰਹੇ ਹਨ ਤੇ ਉਨ੍ਹਾਂ ਨੂੰ ਮਿਆਰੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸਕੂਲਾਂ ਦੀ ਸੁਰੱਖਿਆ ਲਈ 9 ਹਜ਼ਾਰ ਸਕਿਉਰਿਟੀ ਗਾਰਡ ਰੱਖੇ ਗਏ। ਸਿੱਖਿਆ ਵਿੱਚ ਵੱਡਾ ਬਦਲਾਅ ਲਿਆਉਂਦੇ ਹੋਏ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਵੱਖ ਵੱਖ ਕਿੱਤਿਆਂ ਨਾਲ ਸਬੰਧਤ ਸਿੱਖਿਆ ਦਿੱਤੀ ਜਾ ਸਕੇ।

ਸ: ਈ.ਟੀ.ਓ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਟਰੀ ਸਕੂਲ ਤਲਵੰਡੀ ਡੋਗਰਾਂ ਵਿਖੇ 54.26 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰ,ਸਕੂਲ ਦੀ ਰਿਪੇਅਰਸਰਕਾਰੀ ਹਾਈ ਸਕੂਲ ਤਲਵੰਡੀ ਡੋਗਰਾਂ ਵਿਖੇ 27.68 ਲੱਖ ਰੁਪਏ ਦੀ ਲਾਗਤ ਨਾਲ ਇਕ ਨਵਾਂ ਕਲਾਸ ਰੂਮਆਰਟ ਐਡ ਕਰਾਫਟ ਰੂਮ,ਲਾਇਬਰੇਰੀ  ਦਾ ਕਮਰਾ ਅਤੇ ਸਕੂਲ ਦੀ ਰਿਪੇਅਰਸਰਕਾਰੀ ਐਲੀਮੈਟਰੀ ਸਕੂਲ ਮਲਕਪੁਰ ਵਿਖੇ 23.85 ਲੱਖ ਰੁਪਏ ਦੀ ਲਾਗਤ ਨਾਲ ਇਕ ਨਵਾਂ ਕਲਾਸ ਰੂਮਸਪੋਰਟਸ ਟਰੈਕਸਕੂਲ ਦੀ ਚਾਰੀਦੀਵਾਰੀਆਂਗਨਵਾੜੀ ਕਮਰਾਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਜੋਹਲ ਵਿਖੇ 81.80 ਲੱਖ ਰੁਪਏ ਦੀ ਲਾਗਤ ਨਾਲ ਨਵੇ ਕਲਾਸ ਰੂਮ,ਨਵੀ ਲੈਬੋਰਟਰੀ ਅਤੇ ਸਕੂਲ ਦੀ ਰਿਪੇਅਰਸਰਕਾਰੀ ਹਾਈ ਸਕੂਲ ਰਸੂਲਪੁਰ ਕਲਾਂ ਵਿਖੇ 34.81 ਲੱਖ ਰੁਪਏ ਦੀ ਲਾਗਤ ਨਾਲ ਇਕ ਨਵਾਂ ਕਲਾਸ ਰੂਮਲਾਇਬਰੇਰੀ ਦਾ ਕਮਰਾਸਾਇੰਸ ਲੈਬੋਰਟਰੀਚਾਰਦੀਵਾਰੀ ਅਤੇ ਸਾਫ ਪੀਣ ਵਾਲਾ ਪਾਣੀਸਰਕਾਰੀ ਐਲੀਮੈਟਰੀ ਸਕੂਲ ਰਸੂਲਪੁਰ ਕਲਾਂ ਵਿਖੇ 51.85 ਦੀ ਲਾਗਤ ਨਾਲ ਇਕ ਨਵਾਂ ਕਲਾਸ ਰੂਮ ਅਤੇ ਸਕੂਲ ਦੀ ਰਿਪੇਅਰਸਰਕਾਰੀ ਪ੍ਰਾਈਮਰੀ ਸਕੂਲ ਕਲਹੇਰਾ ਵਿਖੇ 11.03 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਕਲਾਸ ਰੂਮਸਕੂਲ ਬਿਲਡਿੰਗ ਦੀ ਰਿਪੇਅਰ ਨਵੇ ਟਾਇਲਟ ਅਤੇ ਸਰਕਾਰੀ ਮਿਡਲ ਸਕੂਲ ਗਦਲੀ ਵਿਖੇ 27.42 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਕੂਲ ਦੀ ਮੇਜਰ ਰਿਪੇਅਰ  ਆਦਿ ਵਿਕਾਸ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ 'ਚ ਸਿੱਖਿਆ ਦੇ ਖੇਤਰ ਵਿੱਚ ਇਸੇ ਤਰ੍ਹਾਂ ਜੰਗੀ ਪੱਧਰ 'ਤੇ ਵਿਕਾਸ ਕਾਰਜ ਜਾਰੀ ਰਹਿਣਗੇ।

                ਉਹਨਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂਉਹਨਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਕਿਸੇ ਵੀ ਸਰਕਾਰੀ ਸਕੂਲ ਵਿੱਚ ਕਿਸੇ ਵੀ ਪੱਖ ਤੋਂ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪਹਿਲਾਂ ਵੀ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨਹੁਣ ਵੀ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਸਕੂਲਾਂ ਦੀ ਨੁਹਾਰ ਬਦਲਣ ਦੇ ਯਤਨ ਜਾਰੀ ਰਹਿਣਗੇ।

          ਉਹਨਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਮਿਸਾਲੀ ਕ੍ਰਾਂਤੀਆਂ  ਲਿਆ ਰਹੀ ਹੈ ਉਹ ਵੀ ਆਪਣੀ ਨਿੱਜੀ ਜਿੰਮੇਵਾਰੀ ਸਮਝ ਕੇ ਸਿੱਖਿਆ ਦੇ ਖੇਤਰ ਨੂੰ ਹੋਰ ਬੁਲੰਦੀਆਂ ਵੱਲ ਲਿਜਾਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ।

ਇਸ ਮੌਕੇ ਸਾਰੇ ਸਕੂਲਾ ਦੇ ਮੁੱਖੀ ਸ਼੍ਰੀਮਤੀ ਨਵਨੀਤ ਕੌਰਸ਼੍ਰੀਮਤੀ ਅਰਵਿੰਦ ਕੌਰਸ: ਮਨਿੰਦਰ ਸਿੰਘਸ: ਕਮਲਜੀਤ ਸਿੰਘਸ਼੍ਰੀ ਮਤੀ ਪਲਵਿੰਦਰ ਕੌਰਸ਼੍ਰੀਮਤੀ ਰਮਿੰਦਰ ਕੌਰਮੈਡਮ ਸੁਚੇਤਾ,  ਮੈਡਮ ਸੁਰਿੰਦਰ ਕੌਰ,ਕੋਅਰਡੀਨੇਟਰ ਸ: ਜੁਗਰਾਜ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਸਕੂਲੀ ਬੱਚੇ ਅਤੇ ਉਨ੍ਹਾਂ ਦੇ ਮਾਪੇ ਵੀ ਹਾਜ਼ਰ ਸਨ।

Tags:

Advertisement

Latest News

ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ
*ਮੁੱਖ ਮੰਤਰੀ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ ਦੀ ਸਖ਼ਤ ਨਿੰਦਾ* *ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ...
#Dra ਭਾਸ਼ਾ ਵਿਭਾਗ ਵੱਲੋਂ ਡਾ. ਬੀ.ਆਰ.ਅੰਬੇਡਕਰ ਲਾਇਬ੍ਰੇਰੀ ਬੋਦਲ ਛਾਉਣੀ ਨੂੰ ਕਿਤਾਬਾਂ ਭੇਟ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਰਕੋਟਿਕਸ ਅਨੌਨੀਮਸ ਕਮੇਟੀ ਦਾ ਗਠਨ ਕਰਕੇ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਕੀਤਾ ਜਾਵੇਗਾ ਮਜ਼ਬੂਤ- ਗੁਰਮੀਤ ਕੁਮਾਰ ਬਾਂਸਲ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲੇਗੀ ਆਧੁਨਿਕ ਸਿੱਖਿਆ
ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਨਵਾਂ ਯੂਟਿਊਬ ਚੈਨਲ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਦੀ ਸ਼ੁਰੂਆਤ
ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ
ਜਿਲ੍ਹ ਪ੍ਰਬੰਧਕੀ ਕੰਪੈਲਕਸ ਵਿਖੇ ਐੱਨ. ਡੀ. ਆਰ. ਐੱਫ਼. 7ਵੀਂ ਬਟਾਲੀਅਨ ਬਠਿੰਡਾ ਦੁਆਰਾ ਕੁਦਰਤੀ ਆਫਤਾਂ ਮੌਕੇ ਵਰਤੋਂ ਵਿੱਚ ਆਉਣ ਵਾਲੇ ਉਪਰਕਰਨਾਂ ਦੀ ਕੀਤੀ ਗਈ ਪ੍ਰਦਰਸ਼ਨੀ