ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ ਅਪਲਾਈ ਕਰਨ ਦਾ ਆਖਰੀ ਮੌਕਾ-ਡਿਪਟੀ ਕਮਿਸ਼ਨਰ
ਫਾਜ਼ਿਲਕਾ, 18 ਸਤੰਬਰ
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਵਾਲੀਆਂ ਮਸ਼ੀਨਾ ਸਬਸਿਡੀ ਤੇ ਲੈਣ ਲਈ ਅਪਲਾਈ ਕਰਨ ਲਈ 19 ਸਤੰਬਰ ਆਖਰੀ ਮਿਤੀ ਹੈ ਤੇ ਸ਼ਾਮ 5 ਵਜੇ ਤੱਕ ਆਨਲਾਈਨ ਪੋਰਟਲ www.agrimachinerypb.com ਤੇ ਅਪਲਾਈ ਕੀਤਾ ਜਾ ਸਕਦਾ ਹੈ।
ਅੱਜ ਇੱਥੇ ਪਰਾਲੀ ਪ੍ਰਬੰਧਨ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਲੈਣ ਤੋਂ ਵਾਂਝੇ ਰਹੇ ਗਏ ਹਨ ਉਨ੍ਹਾਂ ਲਈ ਇਹ ਆਖਰੀ ਮੌਕਾ ਹੈ ਅਤੇ ਜੋ ਲੋਕ ਇਹ ਮਸ਼ੀਨਾਂ ਲੈਣ ਦੇ ਚਾਹਵਾਨ ਹਨ ਉਹ ਅੱਜ਼ ਹੀ ਅਪਲਾਈ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸਤੋਂ ਪਹਿਲਾਂ ਪਰਾਲੀ ਦੀਆਂ ਗਠਾਂ ਬਣਾਉਣ ਲਈ ਬੇਲਰ ਲੈਣ ਸਬੰਧੀ ਜੋ ਅਰਜੀਆਂ ਆਈਆਂ ਸਨ ਉਹ ਸਾਰੀਆਂ ਪ੍ਰਵਾਨ ਕਰ ਲਈਆਂ ਗਈਆਂ ਹਨ ਅਤੇ ਹੁਣ ਵੀ ਬੇਲਰ ਅਤੇ ਰੇਕਰ ਲੈਣ ਲਈ ਅਰਜੀਆਂ ਆਨਲਾਈਨ ਦੇ ਸਕਦੇ ਹਨ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਪਰ ਐਸ.ਐਮ.ਐਸ., ਸਰਫੇਸ ਸੀਡਰ, ਸਰਬ ਮਾਸਟਰ/ਰੋਟਰੀ ਸਲੈਸ਼ਰ, ਹੈਪੀ ਸੀਡਰ, ਸੁਪਰ ਸੀਡਰ, ਉਲਟਾਵੇ ਪਲਾਓ, ਪੈਡੀ ਸਟਰਾਅ ਚੌਪਰ/ਸਰੈਡਰ/ਮਲਚਰ, ਬੇਲਰ, ਰੇਕ, ਕਸਟਮ ਹਾਇਰਿੰਗ ਸੈਂਅਰ, ਸਮਾਰਟ ਸੀਡਰ, ਕਰਾਪ ਰੀਪਰ, ਪੈਡੀ ਸਪਲਾਈ ਚੇਨ, ਜੀਰੋ ਟਿੱਲ ਡਰਿੱਲ ਮਸ਼ੀਨਾ ਸਬਸਿਡੀ ਤੇ ਦਿੱਤੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਕੋ—ਇਕ ਉਦੇਸ਼ ਕਿਸਾਨ ਵੀਰ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਅੱਗ ਨਾ ਲਗਾਉਣ।
ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਅਤੇ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਪੰਜਾਬ ਸਰਕਾਰ ਲਗਾਤਾਰ ਪਹਿਲਕਦਮੀਆਂ ਕਰ ਰਹੀਆਂ ਹੈ। ਉਨ੍ਹਾਂ ਕਿਹਾ ਕਿ ਬਹੁਤੀ ਗਿਣਤੀ ਵਿਚ ਕਿਸਾਨ ਵੀਰਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਵਿਚ ਵਹਾਇਆ ਜਾਂਦਾ ਹੈ। ਉਨ੍ਹਾਂ ਸਾਰੇ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਸਬਸਿਡੀ *ਤੇ ਮਸ਼ੀਨਾ ਲੈਣ ਲਈ ਪੋਰਟਲ *ਤੇ ਅਪਲਾਈ ਕਰਨ।
ਡਿਪਟੀ ਕਮਿਸ਼ਨਰ ਨੇ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ *ਤੇ ਸਬਸਿਡੀ ਲੈਣ ਲਈ ਪੋਰਟਲ *ਤੇ ਅਪਲਾਈ ਕਰਨ ਸਬੰਧੀ ਕਿਸੇ ਵੀ ਜਾਣਕਾਰੀ ਲਈ ਵਿਭਾਗ ਦੀ ਸਾਈਟ ਜਾਂ ਜਿਲ੍ਹਾ ਖੇਤੀਬਾੜੀ ਦਫਤਰ ਦੇ ਨਾਲ—ਨਾਲ ਬਲਾਕ ਖੇਤੀਬਾੜੀ ਦਫਤਰਾਂ ਵਿਖੇ ਪਹੁੰਚ ਕਰਨ