ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ- ਡੀ. ਸੀ
By Azad Soch
On
ਫ਼ਰੀਦਕੋਟ 2 ਅਕਤੂਬਰ ()
ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਮਿਥੇ ਟੀਚੇ ਦੀ ਪੂਰਤੀ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।
ਉਨ੍ਹਾਂ ਦੱਸਿਆਂ ਕਿ ਆਈ.ਈ.ਸੀ ਗਤੀਵਿਧੀਆਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਡੇ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਚਲਾਨ ਕੱਟੇ ਜਾਣਗੇ,ਇਸ ਦੇ ਨਾਲ ਹੀ ਜੋ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਉਨਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਹਵਾ ਪ੍ਰਦੂਸ਼ਣ ਰੋਕੂ ਕੰਟਰੋਲ ਐਕਟ ਤਹਿਤ ਜੇਕਰ ਕੋਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਢਾਈ ਏਕੜ ਦੀ ਮਾਲਕੀ ਵਾਲੇ ਕਿਸਾਨ ਨੂੰ 2500 ਰੁਪਏ, ਢਾਈ ਤੋਂ ਪੰਜ ਏਕੜ ਦੀ ਮਾਲਕੀ ਵਾਲੇ ਕਿਸਾਨ ਨੂੰ 5000 ਰੁਪਏ ਅਤੇ ਪੰਜ ਏਕੜ ਤੋਂ ਜ਼ਿਆਦਾ ਜ਼ਮੀਨ ਦੀ ਮਾਲਕੀ ਵਾਲੇ ਕਿਸਾਨਾਂ ਨੂੰ 15000 ਰੁਪਏ ਜੁਰਾਮਾਨਾ ਲਗਾਇਆ ਜਾਵੇਗਾ ਅਤੇ ਇਸ ਦੇ ਨਾਲ ਨਾਲ ਉਨ੍ਹਾਂ ਦੇ ਜਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾਵੇਗੀ ਜਿਸ ਨਾਲ ਸਬੰਧਤ ਕਿਸਾਨ ਨੂੰ ਕਰਜ਼ਾ ਲੈਣ ,ਪਾਸਪੋਰਟ ਬਣਾਉਣ ਜਾਣ ਵਿਚ ਮੁਸ਼ਕਲ ਪੇਸ਼ ਆ ਸਕਦੀ ਹੈ।
Tags:
Related Posts
Latest News
ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
30 Dec 2024 20:23:30
ਚੰਡੀਗੜ੍ਹ, 30 ਦਸੰਬਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ...