ਮੰਡੀ ਗੋਬਿੰਦਗੜ੍ਹ ਵਿਖੇ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ

ਮੰਡੀ ਗੋਬਿੰਦਗੜ੍ਹ ਵਿਖੇ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ

ਚੰਡੀਗੜ੍ਹ/ ਮੰਡੀ ਗੋਬਿੰਦਗੜ੍ਹ (ਫ਼ਤਹਿਗੜ੍ਹ ਸਾਹਿਬ), 5 ਮਾਰਚ:

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਸ਼ੁਰੂ ਹੋ ਚੁੱਕੀ ਹੈ। ਇਸ ਕਾਰਵਾਈ ਤਹਿਤ ਅੱਜ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੌਨੀ ਵਿਖੇ ਇੱਕ ਨਸ਼ਾ ਤਸਕਰ ਦਾ ਘਰ ਢਾਹਿਆ ਗਿਆ। ਇਹ ਮਕਾਨ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜਾ ਕਰਕੇ ਬਣਾਇਆ ਹੋਇਆ ਸੀ।

 ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਸਟਰ ਕਲੌਨੀ ਦੇ ਇਸ ਪਰਿਵਾਰ 'ਤੇ 2024 ਵਿੱਚ ਐਨ.ਡੀ.ਪੀ.ਐਸ.ਐਕਟ ਅਧੀਨ 02 ਮੁਕੱਦਮੇ ਦਰਜ਼ ਹਨ।

ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 06 ਹੋਰ ਘਰਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਛੇਤੀ ਹੀ ਇਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ 'ਤੇ ਇੱਕ ਵੀ ਨਸ਼ੇ ਦਾ ਸੌਦਾਗਰ ਰਹਿਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਦੀ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਵਿਖੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਲਿਬੜਾ ਨੇ ਕਿਹਾ ਕਿ ਨਸ਼ਿਆਂ ਖਿਲਾਫ ਯੁੱਧ ਸਮਾਜ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ, ਇਸ ਲਈ ਉਹ ਇਹ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਦੇ ਘਰਾਂ 'ਤੇ ਵੀ ਪੀਲਾ ਪੰਜਾ ਚਲਾਇਆ ਜਾਵੇਗਾ।

 ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਵੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਦੱਸਿਆ। ਇਥੇ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੀ ਸਥਾਨਕ ਮੁਹੱਲਾ ਨਿਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੁਲਿਸ ਪ੍ਰਸ਼ਾਸ਼ਨ ਜਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।

ਇਸ ਮੌਕੇ ਐਸ.ਪੀ.(ਜਾਂਚ) ਰਾਕੇਸ਼ ਯਾਦਵ, ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ, ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਅਰਸ਼ਦੀਪ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।

Tags:

Advertisement

Latest News

Chandigarh News: ਨੈਸ਼ਨਲ ਯੂਥ ਐਵਾਰਡੀ ਦੀ ਥਾਣੇ 'ਚ ਬੇਰਹਿਮੀ ਨਾਲ ਕੁੱਟਮਾਰ Chandigarh News: ਨੈਸ਼ਨਲ ਯੂਥ ਐਵਾਰਡੀ ਦੀ ਥਾਣੇ 'ਚ ਬੇਰਹਿਮੀ ਨਾਲ ਕੁੱਟਮਾਰ
Chandigarh, 18,MARCH,2025,(Azad Soch News):- ਹੱਲੋਮਾਜਰਾ ਪੁਲਿਸ ਚੌਕੀ (Hallomajra Police Post) 'ਚ ਰਾਸ਼ਟਰੀ ਯੁਵਾ ਪੁਰਸਕਾਰ (National Youth Award) ਅਤੇ ਸਮਾਜ ਸੇਵਾ...
ਨਾਰੀਅਲ ਪਾਣੀ ਪੀਣ ਨਾਲ ਦਿਲ ਦੀਆਂ ਬਿਮਾਰੀਆਂ ਤੋਂ ਬਚਾਓ ਹੁੰਦਾ ਹੈ
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਗੁਰਦਵਾਰਾ ਰਕਾਬਗੰਜ ਸਾਹਿਬ ਜੀ 'ਚ ਮੱਥਾ ਟੇਕਿਆ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ 2025-26 ਲਈ 58,514 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ
ਮੋਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664
ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ