ਬਕੈਂਣਵਾਲਾ ਵਿੱਚ ਮਲੇਰੀਆ ਅਤੇ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ

ਬਕੈਂਣਵਾਲਾ ਵਿੱਚ ਮਲੇਰੀਆ ਅਤੇ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ

ਫਾਜ਼ਿਲਕਾ, 14 ਸਤੰਬਰ

ਕਾਰਜਕਾਰੀ ਸਿਵਲ ਸਰਜਨ ਫਾਜ਼ਿਲਕਾ ਡਾ: ਐਰਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਨੀਤਾ ਅਤੇ ਸੀਐਚਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀ ਮਲੇਰੀਆ ਅਤੇ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ  ਬਕੈਂਣਵਾਲਾ ਵਿਖੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਕੰਵਲਦੀਪ ਨੇ ਡੇਂਗੂ ਦੀ ਬਿਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਦੇ ਆਸ-ਪਾਸ ਰੱਖੇ ਖਾਲੀ ਬਰਤਨਾਂ ਵਿਚ ਸਾਫ਼ ਪਾਣੀ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦਿਓ ਕਿਉਂਕਿ ਡੇਂਗੂ ਦਾ ਮੱਛਰ ਗੰਦੇ ਨਹੀਂ ਸਗੋਂ ਸਾਫ਼ ਪਾਣੀ ਅਤੇ ਕੱਟਣ 'ਤੇ ਪਲਦਾ ਹੈ ਦਿਨ ਦੇ ਦੌਰਾਨ ਕੱਟਦਾ ਹੈ। ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਓ। ਸਿਹਤ ਕਰਮਚਾਰੀ ਹਰ ਰੋਜ਼ ਪਿੰਡਾਂ ਵਿੱਚ ਘਰ-ਘਰ ਜਾ ਕੇ ਆਪਣੇ ਫਰਿੱਜਾਂਗਮਲਿਆਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ ਤਾਂ ਜੋ ਡੇਂਗੂ ਦੇ ਲਾਰਵੇ ਨੂੰ ਉਥੇ ਹੀ ਨਸ਼ਟ ਕੀਤਾ ਜਾ ਸਕੇ। ਵਿਭਾਗ ਵੱਲੋਂ ਹਫ਼ਤੇ ਦੇ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵੀ ਮਨਾਇਆ ਜਾਂਦਾ ਹੈ। ਇਸ ਦਿਨ ਘਰ ਵਿੱਚ ਰੱਖੇ ਕੂਲਰਾਂਬਰਤਨਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰੋਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਡੇਂਗੂ ਤੋਂ ਬਚ ਸਕਦੇ ਹਾਂ। ਇਸ ਮੌਕੇ ਸਿਹਤ ਕਰਮਚਾਰੀ ਕੰਵਲਦੀਪਸੀਐਚਓ ਪੂਨਮਏਐਨਐਮ ਪਰਵੀਨ ਰਾਣੀਸਮੂਹ ਆਸ਼ਾ ਵਰਕਰ ਅਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।

Tags:

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...
ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ