ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਬ ਸੈਂਟਰ ਝੋਕ ਡਿਪੂਲਾਣਾ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਬ ਸੈਂਟਰ ਝੋਕ ਡਿਪੂਲਾਣਾ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

ਫਾਜ਼ਿਲਕਾ 20 ਜੂਨ 2024….

ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਝੋਕ ਡਿਪੂਲਾਣਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ  ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ।

ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਅਆ ਕਿ ਲੋਕਾਂ ਨੂੰ ਆਪਣੇ ਘਰਾਂ ਅੰਦਰ ਸਾਫ ਪਾਣੀ ਨਹੀਂ ਖੜਾ ਹੋਣ ਦੇਣਾ ਚਾਹੀਦਾ ਕਿਉਂਕਿ ਇਹ ਮੱਛਰ ਖੜੇ ਸਾਫ  ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ ।ਇਹ ਮਾਦਾ ਐਨੋਫਲੀਜ ਮੱਛਰ ਰਾਤ ਸਮੇਂ  ਕੱਟਦਾ ਹੈ । ਉਨ੍ਹਾਂ ਦੱਸਿਆ ਕਿ ਮਲੇਰੀਆ ਦੇ ਲਛੱਣ ਤੇਜ਼ ਬੁਖਾਰ, ਸਿਰ ਦਰਦ, ਘਬਰਾਹਟ ਉਲਟੀਆਂ , ਕਾਂਬਾ ਲੱਗਣਾ ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਣਾ ਹਨ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।

ਇਸ ਦੌਰਾਨ ਸਿਹਤ ਕਰਮਚਾਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਖੜ੍ਹੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਸਾਫ਼ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਸੌਣ ਸਮੇਂ ਮੱਛਰ ਜਾਲੀ ਦੀ ਵਰਤੋਂ ਕੀਤੀ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ  ਸੀ ਐਚ ਓ ਨੀਰਜ ਰਾਣੀ, ਏ ਐਨ ਐਮ ਵੀਨਾ ਰਾਣੀ, ਆਸ਼ਾ ਵਰਕਰਾਂ ਸਮੇਤ ਪਿੰਡ ਦੇ ਲੋਕ ਵੀ ਹਾਜ਼ਰ ਸਨ।

Tags:

Advertisement

Latest News

ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ  ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਮਾਨਸਾ, 07 ਜੁਲਾਈ:ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪਥ ਸਕੀਮ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ।...
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ
ਮਿਸ਼ਨ ਨਿਸ਼ਚੈ ਦੇ ਤਹਿਤ ਪਿੰਡ ਖਿਓਵਾਲੀ ਢਾਬ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨਾਲ ਲਾਈ ਸੱਥ
ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ