ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਆਸਫ਼ ਵਾਲਾ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਆਸਫ਼ ਵਾਲਾ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

ਫਾਜ਼ਿਲਕਾ 29 ਜੂਨ 2024…..

ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਪਿੰਡ ਆਸਫ਼ ਵਾਲਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ।

 ਇਸ ਮੌਕੇ ਐਸ ਆਈ ਵਿਜੇ ਨਾਗਪਾਲ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ 0ਇਹ ਮੱਛਰ ਖੜ੍ਹੇ ਸਾਫ  ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ ।ਇਹ ਮਾਦਾ ਐਨੋਫਲੀਜ ਮੱਛਰ  ਰਾਤ ਸਮੇਂ  ਕੱਟਦਾ ਹੈ । ਮਲੇਰੀਆ ਦੇ ਲੱਛਣ ਤੇਜ ਬੁਖਾਰ,ਸਿਰ ਦਰਦ, ਘਬਰਾਹਟ ਉਲਟੀਆਂ , ਕਾਂਬਾ ਲੱਗਣਾ ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਂਦਾ ਹੈ। ਮਲੇਰੀਆ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।

ਸਿਹਤ ਕਰਮਚਾਰੀ ਸੰਜੀਵ ਕੁਮਾਰ ਨੇ ਦੱਸਿਆ ਕਿ  ਮਲੇਰੀਆ ਮੱਛਰ ਤੋਂ ਬਚਣ ਲਈ ਖੜ੍ਹੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਸਾਫ਼ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ।ਸੌਣ ਸਮੇਂ ਮੱਛਰ ਜਾਲੀ ਦੀ ਵਰਤੋਂ ਕੀਤੀ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਸਤਵਿੰਦਰ ਸਿੰਘ , ਕਿਰਨਦੀਪ ਕੌਰ, ਰਣਜੀਤ ਸਿੰਘ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ।

Tags:

Advertisement

Latest News

ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬਹੋਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬਹੋਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ
ਫਾਜਿਲਕਾ 2 ਜੁਲਾਈ 2024………  ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਰੱਖਦਿਆਂ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ...
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਸਹਾਇਤਾ ਅਤੇ ਸਵਾਗਤ ਕੇਂਦਰ ਸਥਾਪਿਤ
ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ
ਸਿਵਲ ਸਰਜਨ ਫਾਜ਼ਿਲਕਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਏ.ਡੀ.ਸੀ. ਵੱਲੋਂ ਸਮੂਹ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ
ਲੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਕੀਤਾ ਅੰਤਿਮ ਮਿਲਾਨ