ਮਾਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ’ ਚ ਚਲਾਇਆ ਨਾਇਟ ਡੌਮੀਨੇਸ਼ਨ ਆਪਰੇਸ਼ਨ

ਮਾਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ’ ਚ ਚਲਾਇਆ ਨਾਇਟ ਡੌਮੀਨੇਸ਼ਨ ਆਪਰੇਸ਼ਨ

ਮਾਲੇਰਕੋਟਲਾ 12 ਅਪ੍ਰੈਲ

          ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਨੂੰ ਹੋਰ ਪੁਖਤਾ  ਕਰਨ ਹਿੱਤ ਨਾਇਟ ਡੌਨੀਨੇਸ਼ਨ ਆਪ੍ਰੇਸ਼ਨ ਤਹਿਤ ਐਸ ਐਸ ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਰਾਤ ਭਰ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀਆਂ ਕੋਲ਼ੋਂ ਪੁੱਛ-ਗਿੱਛ ਕੀਤੀ ਗਈ । ਉਨ੍ਹਾਂ ਕਿਹਾ ਕਿ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਇਹ ਵਿਸ਼ੇਸ਼ ਉਪਰੇਸ਼ਨ ਚਲਾਇਆ ਗਿਆ ਹੈ।

          ਦੇਰ ਰਾਤ ਤੋਂ ਤੜਕ ਸਵੇਰ ਤੱਕ ਚੱਲੇ ‘ਨਾਈਟ ਡੌਮੀਨੇਸ਼ਨ’ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ 08 ਵਿਸ਼ੇਸ ਨਾਕੇ ਲਗਾ ਕੇ ਵਿਸ਼ੇਸ ਚੈਕਿੰਗ ਮੁਹਿੰਮ ਕੀਤੀ ਗਈ । ਇਨ੍ਹਾਂ ਨਾਕਿਆਂ ਦਾ ਉਨ੍ਹਾਂ ਵੱਲੋਂ ਅਚਨਚੇਤ ਦੌਰਾ ਕਰਕੇ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਤੇ ਨਾਗਰਿਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕੀਤਾ। ਉਨ੍ਹਾਂ ਕਿਹਾ ਇਸ ਨਾਇਟ ਡੌਨੀਨੇਸ਼ਨ ਆਪ੍ਰੇਸ਼ਨ ਦਾ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ - ਨਾਲ ਸਮਾਜ ਵਿਰੋਧੀ ਤੱਤਾਂ ਉੱਪਰ ਡਰ ਪੈਦਾ ਕਰਕੇ ਉਨ੍ਹਾਂ ਦੀ ਤਕੇਲ ਕਸਣਾ ਹੈ। ਉਨ੍ਹਾਂ ਹੋਰ ਕਿਹਾ ਕਿ ਸਾਡੀ ਪ੍ਰਥਾਮਿਕਤਾ ਸਟਰੀਟ ਕ੍ਰਾਈਮ ਨੂੰ ਰੋਕਣਾ ਅਤੇ ਨਸ਼ਿਆਂ ਮੁਕਤ,ਸੁਰੱਖਿਅਤ ਮਾਲੇਰਕੋਟਲਾ ਬਣਾਉਣਾ ਹੈ

                ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਰੋਧੀ ਤੱਤਾਂ ਨੂੰ ਨੱਥ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਤੇ ਉਨ੍ਹਾਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।  ਜ਼ਿਲ੍ਹਾ ਪੁਲਿਸ ਦਾ ਟੀਚਾ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਪੂਰਨ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਰਾਹੀਂ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਕੇ ਦੋਸਤਾਣਾ ਮਾਹੋਲ ਪੈਦਾ ਕਰਨ ਹੈ ।

          ਉਨ੍ਹਾਂ ਹੋਰ ਕਿਹਾ ,‘‘ਇਹ ਵਿਸ਼ੇਸ਼ ਵਾਹਨ ਚੈਕਿੰਗ ਵਧੀ ਹੋਈ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਕਾਨੂੰਨ-ਵਿਵਸਥਾ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਸੇ ਤਰ੍ਹਾਂ ਜਾਰੀ ਰਹੇਗੀ।

Tags:

Advertisement

Latest News

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼
ਚੰਡੀਗੜ੍ਹ, 6 ਅਗਸਤ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਪਾਹ ਪੱਟੀ ਦੇ ਮੁੱਖ ਖੇਤੀਬਾੜੀ ਅਫਸਰਾਂ...
ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ: ਬਰਿੰਦਰ ਕੁਮਾਰ ਗੋਇਲ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ;
ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ ਫੂਡ ਸੇਫ਼ਟੀ ਆਨ ਵੀਲਜ਼’ ਦਾ ਹੋਇਆ ਵਿਸਤਾਰ ; ਲੋਕਾਂ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ
7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਈਲੈਟਸ ਕੋਚਿੰਗ ਇੰਸਟੀਚਿਊਟ ਅਤੇ ਕੰਸਲਟੈਂਸੀ ਏਜੰਸੀ ਨੂੰ ਲਾਇਸੰਸ ਜਾਰੀ
ਬਲਾਕ ਧੂਰੀ ਨੂੰ ਵਿਕਸਤ ਬਲਾਕਾਂ ਦੀ ਸ਼੍ਰੇਣੀ ਵਿੱਚ ਲਿਆਉਣ ਦਾ ਅਹਿਦ