ਮਾਲਵਿੰਦਰ ਸਿੰਘ ਮਾਲੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ
ਅਗਲੀ ਸੁਣਵਾਈ 24 ਜਨਵਰੀ 2025 ਲਈ ਤੈਅ ਕੀਤੀ
Chandigarh, October 30, 2024,(Azad Soch News):- ਮਾਲਵਿੰਦਰ ਸਿੰਘ ਮਾਲੀ (Malwinder Singh Mali) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ,ਜਸਟਿਸ ਵਿਨੋਦ ਐਸ ਭਾਰਦਵਾਜ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਮਾਲਵਿੰਦਰ ਸਿੰਘ ਮਾਲੀ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਹੁਕਮ ਜਾਰੀ ਕਰਦਿਆਂ ਅਗਲੀ ਸੁਣਵਾਈ 24 ਜਨਵਰੀ 2025 ਲਈ ਤੈਅ ਕੀਤੀ ਹੈ,ਅਦਾਲਤ ਵਿਚ ਪਟੀਸ਼ਨਰ ਦੇ ਵਕੀਲ ਨੇ ਦੱਸਿਆ ਕਿ ਜਾਣ ਬੁੱਝ ਕੇ ਸਰਕਾਰੀ ਵਕੀਲ ਸੁਣਵਾਈ ਦੌਰਾਨ ਪੇਸ਼ ਨਹੀਂ ਹੋਇਆ,ਉਹਨਾਂ ਇਹ ਵੀ ਦੱਸਿਆ ਕਿ ਪੁਲਿਸ ਕੋਲ ਕੋਈ ਇਲੈਕਟ੍ਰਾਨਿਕ (Electronic) ਸਬੂਤ ਸੀ, ਇਸਦੇ ਬਾਵਜੂਦ ਐਫ ਆਈ ਆਰ ਦਰਜ ਕੀਤੀ ਗਈ,ਵਕੀਲ ਨੇ ਇਹ ਵੀ ਦੱਸਿਆ ਕਿ ਸ਼ਾਮ 7.05 ਵਜੇ ਐਫ ਆਈ ਆਰ ਦਰਜ ਕੀਤੀ ਗਈ ਤੇ 8.30 ਵਜੇ ਰਾਤ ਪੁਲਿਸ ਮਾਲਵਿੰਦਰ ਮਾਲੀ ਨੂੰ ਗ੍ਰਿਫਤਾਰ ਕਰਨ ਪਟਿਆਲਾ ਪਹੁੰਚ ਗਈ ਜੋ ਸੰਭਵ ਨਹੀਂ,ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦਲੀਲਾਂ ਸੁਣਨ ਮਗਰੋਂ ਅੰਤਰਿਮ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਹਨ,ਮਾਲਵਿੰਦਰ ਸਿੰਘ ਮਾਲੀ ਖਿਲਾਫ ਇਹ ਕੇਸ ਅਮਿਤ ਜੈਨ ਨਾਂ ਦੇ ਵਿਅਕਤੀ ਨੇ ਦਰਜ ਕਰਵਾਇਆ ਜਿਸਦਾ ਦਾਅਵਾ ਹੈ ਕਿ ਮਾਲਵਿੰਦਰ ਸਿੰਘ ਮਾਲੀ ਨੇ ਇਕ ਟੀ ਵੀ ਚੈਨਲ ਨੂੰ ਦਿੱਤੀ ਇੰਟਰਵਿਊ (Interview) ਵਿਚ ਜੋ ਟਿੱਪਣੀਆਂ ਕੀਤੀਆਂ,ਉਸ ਨਾਲ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ।