ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾ

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾ

ਰਾਜਪੁਰਾ, 17 ਅਪ੍ਰੈਲ :

          ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੱਲੋਂ ਅੱਜ ਰਾਜਪੁਰਾ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਮਰੀਜਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਸੁਣੀਆਂ। ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਦੇ ਵਿੱਚ ਜਾ ਕੇ ਉਹਨਾਂ ਨੇ ਜਾਂਚ ਕੀਤੀ ਅਤੇ ਜੋ ਕਮੀਆਂ ਪਾਈਆਂ ਗਈਆਂ ਹਨ ਉਸ ਨੂੰ ਤੁਰੰਤ ਦੂਰ ਕਰਾਉਣ ਲਈ ਐਸ.ਐਮ.ਓ. ਨੂੰ ਨਿਰਦੇਸ਼ ਦਿੱਤੇ। ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਜੋ ਜਿੰਮੇਵਾਰੀ ਉਹਨਾਂ ਨੂੰ ਦਿੱਤੀ ਹੈ ਉਸ ਜਿੰਮੇਵਾਰੀ ਤੇ ਚਲਦੇ ਹੋਏ ਤਮਾਮ ਥਾਵਾਂ ’ਤੇ ਜਾ ਕੇ ਲੋਕਾਂ ਨੂੰ ਹਸਪਤਾਲਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਤੇ ਉਹਨਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਇਆ ਜਾਵੇਗਾ।  ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਹਤਸਿੱਖਿਆ ਹਨ ਅਤੇ ਲੱਗਭਗ ਪੰਜਾਬ ਦੇ ਕਈ ਹਸਪਤਾਲਾਂ ਦਾ ਦੌਰਾ ਕੀਤਾ ਜਾ ਚੁੱਕਾ ਹੈ ਜਿੱਥੇ ਮਰੀਜ਼ਾਂ ਦੇ ਵੱਲੋਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਸਹਿਮਤੀ ਪ੍ਰਗਟਾਈ ਅਤੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਲਾਘਾਯੋਗ ਹਨ। ਉਹਨਾਂ ਕਿਹਾ ਕਿ ਇਸ ਦੌਰਾਨ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿੱਚ ਸਫਾਈ ਦੀ ਕਮੀ ਪਾਈ ਗਈ ਹੈ ਇਸ ਤੋਂ ਇਲਾਵਾ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿੱਚ ਸਟਾਫ ਵੀ ਕਾਫੀ ਘੱਟ ਹੈ ਜਿਸ ਨੂੰ ਤੁਰੰਤ ਪੂਰਾ ਕੀਤਾ ਜਾਵੇਗਾ ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵੀ ਤਮਾਮ ਥਾਵਾਂ ਦੇ ਉੱਤੇ ਨਿਗਰਾਨੀ ਰੱਖੀ ਗਈ ਹੈ ਅਤੇ ਜੇਕਰ ਕੋਈ ਸਟਾਫ ਕਤਾਹੀ ਕਰਦਾ ਹੈ ਉਹਨਾਂ ਖਿਲਾਫ ਸਖਤ ਐਕਸ਼ਨ ਵੀ ਲਏ ਜਾ ਰਹੇ ਹਨ। ਪੱਤਰਕਾਰਾਂ ਵੱਲੋਂ ਕੀਤੇ ਗਏ ਸਵਾਲ ਉੱਤੇ  ਉਹਨਾਂ ਕਿਹਾ ਕਿ ਟਰੈਫਿਕ ਪੁਲਿਸ ਅਤੇ ਡੀਐਸਪੀ ਰਾਜਪੁਰਾ ਦੇ ਨਾਲ ਫੋਨ ’ਤੇ ਗੱਲ ਕੀਤੀ ਗਈ ਹੈ ਅਤੇ ਹਸਪਤਾਲ ਦੇ ਬਾਹਰ ਗਲਤ ਤਰੀਕੇ ਨਾਲ ਖੜੇ ਕੀਤੇ ਗਏ ਵਾਹਨਾਂ ਅਤੇ ਜੇਕਰ ਕੋਈ ਹਸਪਤਾਲ ਦੀ ਹੱਦ ਅੰਦਰ ਕਿਸੇ ਤਰ੍ਹਾਂ  ਦੀ ਭੰਨ ਤੋੜ ਜਾਂ ਫਿਰ ਕਿਸੇ ਘਟਨਾ ਨੂੰ ਅੰਜਾਮ ਦਿੰਦਾ ਹੈ ਤਾਂ ਉਸ ਵਿਰੁੱਧ ਪੰਜਾਬ ਸਰਕਾਰ ਦੇ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਨਾਲ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਮੈਂਬਰ ਇਸਲਾਮ ਅਲੀਐਸ.ਐਮ.ਓ. ਰਾਜਪੁਰਾ ਡਾਕਟਰ ਸੋਨੀਆ ਜੰਗਵਾਲ ਸਮੇਤ ਸਟਾਫ ਮੌਜੂਦ ਸਨ।

Tags:

Advertisement

Latest News

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਬਾਜ਼ਾਰ ਵਿੱਚ ਲਗਾਤਾਰ ਦੂਜੇ ਦਿਨ ਲੋਕ ਮਸਲੇ ਸੁਣਨ ਲਈ ਰੱਖੀ ਮੀਟਿੰਗ ਦੌਰਾਨ ਕੀਤਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਬਾਜ਼ਾਰ ਵਿੱਚ ਲਗਾਤਾਰ ਦੂਜੇ ਦਿਨ ਲੋਕ ਮਸਲੇ ਸੁਣਨ ਲਈ ਰੱਖੀ ਮੀਟਿੰਗ ਦੌਰਾਨ ਕੀਤਾ
-ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਡੱਟ ਕੇ ਕਰ ਰਹੀ ਹੈ ਰਾਖੀ: ਬਲਜੀਤ ਕੌਰ   -...
ਹਰਿਆਣਾ ਸਰਕਾਰ ਸਾਬਕਾ ਸੈਨਿਕਾਂ ਨੂੰ ਰੁਜ਼ਗਾਰ ਲਈ ਸਿਖਲਾਈ ਦੇਵੇਗੀ
ਫਰਿੱਜ਼ ਦਾ ਪਾਣੀ ਪੀਣ ਨਾਲੋਂ ਘੜੇ ਦਾ ਪਾਣੀ ਪੀਣਾ ਹਮੇਸ਼ਾ ਬਿਹਤਰ ਹੁੰਦਾ ਹੈ
ਹਾਕੀ ਇੰਡੀਆ ਨੇ 24 ਮੈਂਬਰੀ ਭਾਰਤੀ ਮਹਿਲਾ ਹਾਕੀ ਟੀਮ ਦਾ ਐਲਾਨ
ਗਿੱਪੀ ਗਰੇਵਾਲ ਸੀਕਵਲ ਫਿਲਮ 'ਸਿੰਘ ਵਰਸਿਸ ਕੌਰ 2' ਦੀ ਤਿਆਰੀ ਕਰ ਰਹੇ ਹਨ
ਭਾਰਤ ਨੇ 50 ਮਿਲੀਅਨ ਡਾਲਰ ਦੇ ਖ਼ਜ਼ਾਨਾ ਬਿੱਲਾਂ ਦੇ ਰੋਲਓਵਰ ਰਾਹੀਂ ਮਾਲਦੀਵ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ
ਆਪਰੇਸ਼ਨ ਸਿੰਦੂਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਾ ਵੱਡਾ ਬਿਆਨ ਦਿੱਤਾ