ਸੈਲਫ ਹੈਲਪ ਗਰੁੱਪਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਏ ਜਾਣ : ਡਿਪਟੀ ਕਮਿਸ਼ਨਰ

 ਸੈਲਫ ਹੈਲਪ ਗਰੁੱਪਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਏ ਜਾਣ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 11 ਮਾਰਚ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਨੂੰ ਕਿਹਾ ਕਿ ਉਹ ਸੈਲਫ ਹੈਲਪ ਗਰੁੱਪਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਤਾਂ ਜੋ ਇਹ ਸੰਸਥਾਵਾਂ ਹੋਰ ਮਜ਼ਬੂਤ ਹੋ ਸਕਣ।ਉਨ੍ਹਾਂ ਕਿਹਾ ਕਿ ਕਿੱਤਾਮੁਖੀ ਸਿਖਲਾਈ ਲੈ ਚੁੱਕੇ ਨੌਜਵਾਨਾਂ ਨੂੰ ਵੀ ਵੱਖ-ਵੱਖ ਕੰਮਾਂ ਦੀ ਸਥਾਪਤੀ ਲਈ ਲੋੜੀਂਦੇ ਕਰਜ਼ਿਆਂ ਦੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਹ ਕਰਜ਼ਾ ਲੈ ਕੇ ਆਪੋ-ਆਪਣੇ ਕੰਮਕਾਜ ਸ਼ੁਰੂ ਕਰ ਸਕਣ।

          ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਬੈਂਕਾਂ ਦੀ ਸਮੀਖਿਆ ਲਈ ਰੱਖੀ ਤਿਮਾਹੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਬੈਂਕਾਂ ਲੋਕਾਂ ਨੂੰ ਵੱਖ-ਵੱਖ ਕਰਜ਼ਿਆਂ ਖਾਸਕਰ ਕਿਸਾਨਾਂ, ਨੌਜਵਾਨਾਂ, ਘਰੇਲੂ ਅਤੇ ਸਰਕਾਰ ਨਾਲ ਸਬੰਧਤ ਸਕੀਮਾਂ ਬਾਰੇ ਜਾਣਕਾਰੀ ਦੇਣ ਤਾਂ ਜੋ ਉਹ ਇਨ੍ਹਾਂ ਕਰਜ਼ਿਆਂ ਦਾ ਬਣਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਡੀ.ਆਰ.ਆਈ. ਵਿਆਜ਼ ਦਰ ਤਹਿਤ ਗਰੀਬ ਪਰਿਵਾਰਾਂ ਨੂੰ ਵੀ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਏ ਜਾਣ ਤਾਂ ਕਿ ਉਹ ਵਿੱਤੀ ਮਜ਼ਬੂਤੀ ਦੇ ਨਾਲ-ਨਾਲ ਆਪਣਾ ਜੀਵਨ ਪੱਧਰ ਉਚਾ ਚੁੱਕ ਸਕਣ। ਉਨ੍ਹਾਂ ਕਿਹਾ ਕਿ ਬੈਂਕਾਂ ਸਰਕਾਰ ਆਧਾਰਤ ਪ੍ਰੋਗਰਾਮਾਂ ਜਿਨ੍ਹਾਂ ਵਿਚ ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਜੀਵਨ ਜਿਓਤੀ ਬੀਮਾ ਯੋਜਨਾ ਦਾ ਵੀ ਯੋਗ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਉਣ।

          ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਵੇਂ ਛੋਟੇ-ਵੱਡੇ ਉਦਯੋਗਾਂ ਅਤੇ ਉਦਯੋਗਿਕ ਇਕਾਈਆਂ ਨੂੰ ਵੀ ਤੈਅ ਸਮੇਂ ਅੰਦਰ ਕਰਜ਼ੇ ਮੁਹੱਈਆ ਕਰਵਾਏ ਜਾਣ ਜਿਸ ਨਾਲ ਜ਼ਿਲ੍ਹੇ ਵਿਚ ਉਦਯੋਗਿਕ ਵਿਕਾਸ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਮੌਕੇ ਪੈਦਾ ਹੋਣ। ਉਨ੍ਹਾਂ ਨੇ ਬੈਂਕਾਂ ਨੂੰ ਭਰੋਸਾ ਦੁਆਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੈਂਕਾਂ ਨਾਲ ਸਬੰਧਤ ਗਤੀਵਿਧੀਆਂ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ।

          ਇਸ ਦੌਰਾਨ ਜ਼ਿਲ੍ਹਾ ਲੀਡ ਮੈਨੇਜਰ ਚੇਤਨ ਜੋਸ਼ੀ ਅਤੇ ਆਰ.ਬੀ.ਆਈ. ਦੇ ਐਲ.ਡੀ.ਓ. ਸੰਜੀਵ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਵੱਖ-ਵੱਖ ਬੈਂਕਾਂ ਦੀ ਕਾਰਗੁਜ਼ਾਰੀ ਬਾਰੇ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਦਸੰਬਰ 2024 ਤੱਕ 7286.91 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਜਿਨ੍ਹਾਂ ਵਿਚ 4831.53 ਕਰੋੜ ਤਰਜੀਹੀ ਖੇਤਰ ਅਤੇ 2455.38 ਕਰੋੜ ਗੈਰ-ਤਰਜੀਹੀ ਖੇਤਰ ਨਾਲ ਸਬੰਧਤ ਸਨ। ਇਸ ਮੌਕੇ ਨਾਬਾਰਡ ਦੇ ਡੀ.ਡੀ.ਐਮ. ਰਜਤ ਛਾਬੜਾ ਤੋਂ ਇਲਾਵਾ ਸਬੰਧਤ ਅਧਿਕਾਰੀ ਮੌਜੂਦ ਸਨ।

Tags:

Advertisement

Latest News

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਬਜਟ ਵਿੱਚ ਜੰਗਲਾਤ ਵਿਭਾਗ ਨੂੰ 281 ਕਰੋੜ ਰੁਪਏ ਅਲਾਟ ਕਰਨ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਬਜਟ ਵਿੱਚ ਜੰਗਲਾਤ ਵਿਭਾਗ ਨੂੰ 281 ਕਰੋੜ ਰੁਪਏ ਅਲਾਟ ਕਰਨ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਤਹਿ ਦਿਲੋਂ ਧੰਨਵਾਦ
ਚੰਡੀਗੜ੍ਹ, 26 ਮਾਰਚ:ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਵਿੱਚ ਜੰਗਲਾਤ ਅਤੇ ਜੰਗਲੀ...
ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ ਪੰਜਾਬ ਸਰਕਾਰ, ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰ
ਯੁੱਧ ਨਸ਼ਿਆਂ ਵਿਰੁੱਧ’ 26ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 483 ਥਾਵਾਂ ‘ਤੇ ਛਾਪੇਮਾਰੀ, 77 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
ਪੰਜਾਬ ਨੂੰ ਤਰੱਕੀ ਦਾ ਰਾਹ 'ਤੇ ਪਾਵੇਗਾ ਸ. ਭਗਵੰਤ ਸਿੰਘ ਮਾਨ ਸਰਕਾਰ ਦਾ ਬਜਟ :ਹਰਭਜਨ ਸਿੰਘ, ਈ.ਟੀ.ਓ
ਜਲ ਸਰੋਤ ਪ੍ਰਬੰਧਨ ਲਈ ਕ੍ਰਾਂਤੀਕਾਰੀ ਸਾਬਤ ਹੋਵੇਗਾ ਬਜਟ: ਬਰਿੰਦਰ ਕੁਮਾਰ ਗੋਇਲ
ਨਵੇਂ ਬਜਟ ਨਾਲ ਸੂਬੇ ਦੇ ਸ਼ਹਿਰਾਂ ਦੀ ਹੋਵੇਗੀ ਕਾਇਆ ਕਲਪ, ਸ਼ਹਿਰੀ ਵਾਸੀਆਂ ਨੂੰ ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ: ਮੁੰਡੀਆ
ਹਰਜੋਤ ਸਿੰਘ ਬੈਂਸ ਵੱਲੋਂ ਬਜਟ ਇਤਿਹਾਸਕ ਤੇ ਸ਼ਲਾਘਾਯੋਗ ਕਰਾਰ, ਸਿੱਖਿਆ ਖੇਤਰ ਨੂੰ ਕੁੱਲ ਖ਼ਰਚੇ ਦਾ 12 ਫ਼ੀਸਦੀ ਅਲਾਟ ਕੀਤਾ