ਪਿੰਡ ਖਿਉਵਾਲੀ ਢਾਬ ਵਿੱਚ ਮੈਡੀਕਲ ਚੈੱਕ ਅਪ ਕੈਂਪ 7 ਜੁਲਾਈ ਨੂੰ

ਪਿੰਡ ਖਿਉਵਾਲੀ ਢਾਬ ਵਿੱਚ ਮੈਡੀਕਲ ਚੈੱਕ ਅਪ ਕੈਂਪ 7 ਜੁਲਾਈ ਨੂੰ

ਫਾਜ਼ਿਲਕਾ 4 ਜੁਲਾਈ

ਜ਼ਿਲਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਖਿਓ ਵਾਲੀ ਢਾਬ ਦੇ ਆਮ ਆਦਮੀ ਕਲੀਨਿਕ ਵਿਖੇ ਮੁਫਤ ਮੈਡੀਕਲ ਚੈੱਕ ਅਪ ਕੈਂਪ 7 ਜੁਲਾਈ ਨੂੰ ਸਵੇਰੇ 9 ਤੋਂ 1 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ।

ਉਨਾਂ ਨੇ ਆਖਿਆ ਕਿ ਇਸ ਕੈਂਪ ਵਿੱਚ ਖਿਓ ਵਾਲੀ ਤੋਂ ਇਲਾਵਾ ਇਸ ਦੇ ਨੇੜੇ ਦੇ ਪਿੰਡ ਸ਼ਤੀਰਵਾਲੀਲੱਖੇਵਾਲੀ ਢਾਬਟਿਲਾਂ ਵਾਲੀਜੰਡ ਵਾਲਾ ਮੀਰਾ ਸਾਂਗਲਾਬਾਰੇਕਾਂਰੂਪਨਗਰ ਆਦਿ ਪਿੰਡਾਂ ਦੇ ਲੋਕ ਵੀ ਇਸ ਕੈਂਪ ਦਾ ਲਾਭ ਲੈ ਸਕਦੇ ਹਨ। ਕੈਂਪ ਵਿੱਚ ਮੈਡੀਸਨ ਮਾਹਿਰ ਤੋਂ ਇਲਾਵਾ ਹੱਡੀਆਂ ਦੇ ਮਾਹਿਰਔਰਤਾਂ ਦੇ ਰੋਗਾਂ ਦੇ ਮਾਹਿਰਦੰਦਾਂ ਦੇ ਮਾਹਿਰਅੱਖਾਂ ਦੇ ਮਾਹਿਰ ਅਤੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਹਾਜ਼ਰ ਰਹਿਣਗੇ ਅਤੇ ਚੈਕਅੱਪ ਕਰਣਗੇ। ਕੈਂਪ ਵਿੱਚ ਮੁਫਤ ਈਸੀਜੀਸ਼ੂਗਰਬੀਪੀ ਟੈਸਟ ਵੀ ਹੋਣਗੇ ਅਤੇ ਦਵਾਈਆਂ ਵੀ ਮੁਫਤ ਮਿਲਣਗੀਆਂ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ। ਇਸ ਸਬੰਧੀ ਤਿਆਰੀਆਂ ਲਈ ਹੋਈ ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਕੇਸ਼ ਕੁਮਾਰ ਪੋਪਲੀਐਸਡੀਐਮ ਸ਼੍ਰੀ ਵਿਪਨ ਕੁਮਾਰਡੀਡੀਪੀਓ ਸ਼੍ਰੀ ਗੁਰਦਰਸ਼ਨ ਲਾਲਸਿਹਤ ਵਿਭਾਗ ਤੋਂ ਡਾਕਟਰ ਕਵੀਤਾ ਸਿੰਘਡਾ ਐਰਿਕ, ਜ਼ਿਲ੍ਹਾ ਪ੍ਰੋਗਰਾਮ ਅਫਸਰ ਨਵਦੀਪ ਕੌਰਜਿਲਾ ਸਿੱਖਿਆ ਅਫਸਰ ਸ੍ਰੀ ਸ਼ਿਵਪਾਲ ਵੀ ਹਾਜ਼ਰ ਸਨ।

Tags:

Advertisement

Latest News

ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ  ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਮਾਨਸਾ, 07 ਜੁਲਾਈ:ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪਥ ਸਕੀਮ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ।...
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ
ਮਿਸ਼ਨ ਨਿਸ਼ਚੈ ਦੇ ਤਹਿਤ ਪਿੰਡ ਖਿਓਵਾਲੀ ਢਾਬ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨਾਲ ਲਾਈ ਸੱਥ
ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ