ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਮਲੇਰਕੋਟਲਾ ਵਿਖੇ ਚੋਣਾਂ ਨੂੰ ਲੈ ਕੇ ਪਾਈ ਪਹਿਲੀ ਫੇਰੀ

ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਮਲੇਰਕੋਟਲਾ ਵਿਖੇ ਚੋਣਾਂ ਨੂੰ ਲੈ ਕੇ ਪਾਈ ਪਹਿਲੀ ਫੇਰੀ

Malerkotla,18 March 2024,(Azad Soch News):- ਬੀਤੇ ਦਿਨੀਂ ਚੋਣ ਕਮਿਸ਼ਨ ਵੱਲੋਂ ਕੀਤੇ ਚੋਣਾਂ ਦੇ ਐਲਾਨ ਤੋਂ ਬਾਅਦ ਲੋਕ ਸਭਾ ਹਲਕਾ ਸੰਗਰੂਰ ਦੇ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਨੇ ਆਪਣੀ ਪਹਿਲੀ ਫੇਰੀ ਦੌਰਾਨ ਮਾਲੇਰਕੋਟਲਾ ਤੋਂ ਵਿਧਾਇਕ ਡਾ.ਮੁਹੰਮਦ ਜਮੀਲ ਉਰ ਰਹਿਮਾਨ (MLA Dr. Mohammad Jameel Ur Rehman) ਦੇ ਦਫ਼ਤਰ ਵਿਖੇ ਮਾਲੇਰਕੋਟਲਾ ਨਾਲ ਸੰਬੰਧਿਤ ਆਮ ਆਦਮੀ ਪਾਰਟੀ (Aam Aadmi Party) ਦੇ ਵਰਕਰਾਂ ਕੌਂਸਲਰਾਂ ਅਤੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ 2 ਸਾਲ ਦੇ ਕਾਰਜਕਾਲ ਦੌਰਾਨ ਇਤਿਹਾਸਕ ਕੰਮ ਕੀਤੇ ਹਨ ਜਿੰਨਾਂ ਵਿੱਚੋਂ ਮੁਫਤ ਬਿਜਲੀ, ਨੌਜਵਾਨਾਂ ਨੂੰ ਰੁਜਗਾਰ ਦੇਣਾ, ਘਰ ਘਰ ਰਾਸ਼ਨ ਦੀ ਸਪਲਾਈ, ਬੱਸਾਂ ਵਿੱਚ ਮੁਫ਼ਤ ਸਫਰ ਤੋਂ ਇਲਾਵਾ ਲੋਕਾਂ ਨੂੰ ਘਰਾਂ ਦੇ ਨਜਦੀਕ ਹੀ ਸਿਹਤ ਸੁਵਿਧਾਵਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਖੋਲੇ ਹਨ,ਉਨਾਂ ਕਿਹਾ ਕਿ ਆਪ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ।

ਉਨਾਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਵਿੱਚ ਜੀਰੋ ਟਾਲਰੈਂਸ ਨੀਤੀ ਤਹਿਤ ਕੰਮ ਕਰਦਿਆਂ ਕਈ ਭ੍ਰਿਸ਼ਟਾਚਾਰੀਆਂ ਨੂੰ ਫੜਿਆ ਹੈ,ਉਨਾਂ ਕਿਹਾ ਕਿ ਸਾਡੇ ਸਾਸ਼ਨ ਵਿੱਚ ਨੌਕਰੀਆਂ ਕੇਵਲ ਯੋਗਤਾ ਦੇ ਅਧਾਰ ਤੇ ਦਿੱਤੀਆਂ ਜਾਂਦੀਆਂ ਹਨ,ਨਾ ਕਿ ਭਾਈ ਭਤੀਜਾਵਾਦ ਨੂੰ,ਉਨਾਂ ਨੇ ਕਿਹਾ ਕਿ ਆਪ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਅਸੀਂ ਆਮ ਲੋਕਾਂ ਦੀ ਸਹੂਲਤ ਲਈ ਕੰਮ ਕਰ ਰਹੇ ਹਾਂ,ਉਨਾਂ ਵਿਰੋਧੀ ਧਿਰਾਂ ਤੇ ਤੰਜ ਕਸਦਿਆਂ ਕਿਹਾ ਕਿ ਇਨਾਂ ਨੇ ਆਪਣੇ ਸਾਸ਼ਨਕਾਲ ਦੌਰਾਨ ਕੇਵਲ ਆਪਣਿਆਂ ਦਾ ਹੀ ਭਲਾ ਕੀਤਾ ਹੈ,ਇਸ ਮੌਕੇ ਤੇ ਵਿਧਾਇਕ ਡਾਕਟਰ ਜਮੀਲ ਰਹਿਮਾਨ ਨੇ ਵਿਸ਼ਵਾਸ ਦਿਲਾਇਆ ਕਿ ਉਹਨਾਂ ਵੱਲੋਂ ਜਿੰਨੀ ਲੀਡ ਨਾਲ ਮਲੇਰਕੋਟਲਾ ਨਿਵਾਸੀਆਂ ਨੇ ਉਹਨਾਂ ਨੂੰ ਜਿੱਤ ਦਿੱਤੀ ਸੀ ਉਸ ਤੋਂ ਕਿਤੇ ਵੱਧ ਵੋਟਾਂ ਦੇ ਕੇ ਮੀਤ ਹੇਅਰ ਨੂੰ ਮਾਲੇਰਕੋਟਲਾ ਤੋਂ ਜਿਤਾ ਕੇ  ਭੇਜਿਆ ਜਾਵੇਗਾ।

ਗੁਰਮੀਤ ਸਿੰਘ ਮੀਤ ਹੇਅਰ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਾਸੀ 13 ਦੀਆਂ 13 ਸੀਟਾਂ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਉਣਗੇ,ਅੰਤ ਉਨ੍ਹਾਂ ਸਮੂਹ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 1 ਜੂਨ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੱਡੀ ਗਿਣਤੀ ਨਾਲ ਜਿਤਾਓਣ ਲਈ ਆਪਣੇ ਗਿਲੇ ਸ਼ਿਕਵੇ ਭੁਲਾ ਕੇ ਆਪਣਾ ਬਣਦਾ ਯੋਗਦਾਨ ਪਾਉਣ,ਇਸ ਮੌਕੇ ਲੋਕ ਸਭਾ ਸੰਗਰੂਰ  ਦੇ ਇੰਚਾਰਜ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਮੈਡਮ ਫਰਿਆਲ ਉਰ ਰਹਿਮਾਨ, ਆਪ ਦੇ ਜਿਲ੍ਹਾ ਪ੍ਰਧਾਨ ਜਾਫ਼ਰ ਅਲੀ, ਬਲਾਕ ਪ੍ਰਧਾਨ ਅਬਦੁਲ ਹਲੀਮ ਮਿਲਕੋਵੈੱਲ,ਦਰਸ਼ਨ ਸਿੰਘ ਦਰਦੀ, ਪ੍ਰਧਾਨ ਮੁਹੰਮਦ ਆਸ਼ਰਫ ਅਬਦੁੱਲਾ,ਅਬਦੁਲ ਸ਼ਕੂਰ ਕਿਲਾ, ਯਾਸਰ ਅਰਫਾਤ ਬਲਾਕ ਸੋਸ਼ਲ ਮੀਡੀਆ ਇੰਚਾਰਜ, ਕੌਂਸਲਰ ਮੁਹੰਮਦ ਅਸਲਮ ਕਾਲਾ, ਕੌਂਸਲਰ ਮਹਿੰਦਰ ਸਿੰਘ ਪਰੂਥੀ, ਕੌਂਸਲਰ ਗੁਰਬਖਸ਼ ਸਿੰਘ,ਕੌਂਸਲਰ ਮੁਹੰਮਦ ਨਜ਼ੀਰ, ਹਾਜੀ ਮੁਹੰਮਦ ਅਖਤਰ,ਐਮ.ਸੀ.ਅਜੇ ਕੁਮਾਰ ਅੱਜੂ, ਆਪ ਦੇ ਯੂਥ ਪ੍ਰਧਾਨ ਮੁਹੰਮਦ ਗਿਲਮਾਨ, ਇਮਤਿਆਜ਼ ਅਲੀ, ਮੁਹੰਮਦ ਅਲੀ ਮੁਹੰਮਦ ਸਾਹਰੁਖ, ਉਸਮਾਨ ਅਨਸਾਰੀ, ਮਹੰਤ ਖਸਬੂ,ਸਾਬਰ ਰਤਨ ਆਦਿ ਹਾਜਰ ਸਨ।

 

Advertisement

Latest News

3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 19 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਦੇ ਦਖਲ ਤੋਂ ਬਾਅਦ ਐਸ.ਸੀ.ਐਸ.ਟੀ.ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੁੜੀਆਂ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ 'ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ 'ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਹੁਨਰ ਮੁਕਾਬਲੇ ਕਰਵਾਏ ਗਏ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ