ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਹਾਕੀ ਦੇ ਮੱਕਾ ਪਿੰਡ ਸੰਸਾਰਪੁਰ ਦਾ ਮੁੱਦਾ ਚੁੱਕਿਆ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਹਾਕੀ ਦੇ ਮੱਕਾ ਪਿੰਡ ਸੰਸਾਰਪੁਰ ਦਾ ਮੁੱਦਾ ਚੁੱਕਿਆ

ਚੰਡੀਗੜ੍ਹ/ਨਵੀਂ ਦਿੱਲੀ, 27 ਮਾਰਚ

ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫ਼ਰ ਕਾਲ ਵਿੱਚ ਹਾਕੀ ਦੇ ਮੱਕਾ ਪਿੰਡ ਸੰਸਾਰਪੁਰ ਦਾ ਮੁੱਦਾ ਚੁੱਕਦਿਆਂ ਇਸ ਪਿੰਡ ਦੀ ਹਾਕੀ ਨੂੰ ਵੱਡੀ ਦੇਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਪਿੰਡ ਹਾਲੇ ਵੀ ਐਸਟੋਟਰਫ ਹਾਕੀ ਗਰਾਊਂਡ ਤੋਂ ਸੱਖਣਾ ਹੈ।

ਮੀਤ ਹੇਅਰ ਨੇ ਕਿਹਾ ਕਿ ਸੰਸਾਰਪੁਰ ਨੇ 14 ਹਾਕੀ ਓਲੰਪੀਅਨ ਪੈਦਾ ਕੀਤੇ ਅਤੇ ਓਲੰਪਿਕਸ ਵਿੱਚ ਸੱਤ ਤਮਗ਼ੇ ਜਿੱਤੇ। ਇਨ੍ਹਾਂ ਵਿੱਚ ਚਾਰ ਸੋਨੇ, ਇਕ ਚਾਂਦੀ ਤੇ ਦੋ ਕਾਂਸੀ ਦੇ ਤਮਗ਼ੇ ਸ਼ਾਮਲ ਹਨ। 1975 ਵਿੱਚ ਭਾਰਤ ਲਈ ਇਕਲੌਤਾ ਵਿਸ਼ਵ ਕੱਪ ਜਿੱਤਣ ਵਾਲੇ ਅਜੀਤ ਪਾਲ ਸਿੰਘ ਵੀ ਸੰਸਾਰਪੁਰ ਤੋਂ ਸਨ ਅਤੇ ਸਾਰੇ ਓਲੰਪੀਅਨ ਇਕੋ ਗਲੀ ਦੇ ਰਹਿਣ ਵਾਲੇ ਸਨ ਅਤੇ ਸਾਰੇ ਹੀ ਕੁਲਾਰ ਸਨ।

ਮੀਤ ਹੇਅਰ ਨੇ ਕਿਹਾ ਕਿ 1976 ਤੋਂ ਬਾਅਦ ਸੰਸਾਰਪੁਰ ਤੋਂ ਭਾਰਤ ਲਈ ਇਕ ਵੀ ਓਲੰਪੀਅਨ ਪੈਦਾ ਨਹੀਂ ਹੋਇਆ ਅਤੇ 1976 ਤੋਂ ਹੀ ਹਾਕੀ ਐਸਟੋਟਰਫ ਉਪਰ ਖੇਡੀ ਜਾਣ ਲੱਗੀ। ਉਨ੍ਹਾਂ ਕਿਹਾ ਕਿ ਸੰਸਾਰਪੁਰ ਪਿੰਡ ਜਲੰਧਰ ਛਾਉਣੀ ਦੀ ਬੁੱਕਲ ਵਿੱਚ ਵਸਦਾ ਹੈ। ਇੱਥੇ ਨਾ ਹੀ ਪਿੰਡ ਕੋਲ ਖੇਡ ਮੈਦਾਨ ਲਈ ਜ਼ਮੀਨ ਹੈ। ਘਾਹ ਵਾਲੇ ਗਰਾਊਂਡ ਵਿੱਚ ਐਸਟੋਟਰਫ ਲਗਾਉਣ ਲਈ ਸੈਨਾ ਕੋਲੋ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਦੀ ਲੋੜ ਹੈ, ਨਾ ਹੀ ਇਹ ਐਨ.ਓ.ਸੀ. ਦਿੱਤੀ ਗਈ ਅਤੇ ਨਾ ਹੀ ਸੈਨਾ ਵੱਲੋਂ ਆਪਣੇ ਪੱਧਰ ਉਤੇ ਐਸਟੋਟਰਫ ਲਗਾਈ ਗਈ।

ਮੀਤ ਹੇਅਰ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰੀ, ਖੇਡ ਮੰਤਰੀ ਅਤੇ ਅਨੁਰਾਗ ਠਾਕੁਰ ਕੋਲੋ ਉਚੇਚੇ ਤੌਰ ਉਤੇ ਮੰਗ ਕੀਤੀ ਕਿ ਸੰਸਾਰਪੁਰ ਦੀ ਹਾਕੀ ਨੂੰ ਦੇਣ ਦੇਖਦਿਆਂ ਇਸ ਦੀ ਸਾਰ ਲਈ ਜਾਵੇ ਅਤੇ ਸੈਨਾ ਨਾਲ ਇਸ ਦਾ ਮਾਮਲਾ ਉਠਾਉਂਦਿਆਂ ਇੱਥੇ ਹਾਕੀ ਐਸਟੋਟਰਫ ਗਰਾਊਂਡ ਤਿਆਰ ਕੀਤਾ ਜਾਵੇ।

Tags:

Advertisement

Latest News

 ਸੋਨੀਪਤ ਹਾਫ ਮੈਰਾਥਨ ਵਰਗੇ ਸਮਾਗਮਾਂ ਦੇ ਆਯੋਜਨ ਦਾ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਸੋਨੀਪਤ ਹਾਫ ਮੈਰਾਥਨ ਵਰਗੇ ਸਮਾਗਮਾਂ ਦੇ ਆਯੋਜਨ ਦਾ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ
Sonepat,31,MARCH,2025,(Azad Soch News):- ਸੋਨੀਪਤ ਹਾਫ ਮੈਰਾਥਨ (Sonipat Half Marathon) ਵਰਗੇ ਸਮਾਗਮਾਂ ਦੇ ਆਯੋਜਨ ਦਾ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 31-03-2025 ਅੰਗ 633
ਈਦ-ਉਲ-ਫਿਤਰ ਮੌਕੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਆਮਦ ਸਬੰਧੀ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ਉਲੰਪੀਅਡ ਟੈਸਟ ’ਚ ਮੱਲ੍ਹਾਂ ਮਾਰਨ ਵਾਲੇ ਬੱਚੇ ਹੋਰਨਾ ਲਈ ਬਣਨਗੇ ਪੇ੍ਰਨਾਸਰੋਤ : ਸਪੀਕਰ ਸੰਧਵਾਂ
ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਆਲਮੀ ਮਾਹਿਰਾਂ ਵੱਲੋਂ ਵਿਚਾਰ-ਵਟਾਂਦਰਾ: ਪੰਜਾਬ ਅਤੇ ਕੈਲੀਫੋਰਨੀਆ ਮਿਲ ਕੇ ਹੱਲ ਕੱਢਣ ਲਈ ਯਤਨਸ਼ੀਲ
ਯੁੱਧ ਨਸ਼ਿਆਂ ਵਿਰੁੱਧ : ਜਲੰਧਰ ਦਿਹਾਤੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਪੰਚਾਇਤੀ ਗਲੀ ’ਚ ਕਬਜ਼ਾ ਕਰਨ ਵਾਲੀ ਨਸ਼ਾ ਤਸਕਰ ਖਿਲਾਫ਼ ਵੱਡੀ ਕਾਰਵਾਈ
Budget Session of Haryana: ਮੁੱਦਿਆਂ 'ਤੇ ਵਿਰੋਧੀ ਧਿਰ ਦਾ ਜ਼ੋਰ,ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਵਾਬ ਦੇ ਕੇ ਸ਼ਾਂਤ ਕੀਤਾ