ਵਿਸ਼ਵ ਜ਼ੂਨੋਸਿਸ ਦਿਵਸ ਸੰਬਧੀ ਕੀਤੀ ਮੀਟਿੰਗ

ਵਿਸ਼ਵ ਜ਼ੂਨੋਸਿਸ ਦਿਵਸ ਸੰਬਧੀ ਕੀਤੀ ਮੀਟਿੰਗ

ਫ਼ਿਰੋਜ਼ਪੁਰ,5 ਜੁਲਾਈ:

          ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ, ਜ਼ਿਲ੍ਹਾ ਹਸਪਤਾਲ ਫ਼ਿਰੋਜ਼ਪੁਰ ਤੋਂ ਮਾਹਿਰ ਡਾਕਟਰਾਂਪਸ਼ੂ ਪਾਲਣ ਵਿਭਾਗਵਣ ਵਿਭਾਗਖ਼ੁਰਾਕ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਨੇ ਵੀ ਭਾਗ ਲਿਆ।

          ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਹਦਾਇਤ ਕਰਦਿਆਂ ਕਿਹਾ ਕਿ 6 ਜੂਨ ਨੂੰ ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਆਮ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਚੇਤ ਕਰਨ ਲਈ ਜਾਗਰੂਕਤਾ ਸੈਮੀਨਾਰ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਜ਼ੂਨੋਟਿਕ ਬਿਮਾਰੀਆਂ ਜਾਨਵਰਾਂ ਵਿਚ ਪੈਦਾ ਹੁੰਦੀਆਂ ਹਨ ਅਤੇ ਮਨੁੱਖਾਂ ਵਿੱਚ ਫੈਲ ਜਾਂਦੀਆਂ ਹਨ। ਲਾਗ ਵਾਲੇ ਜਾਨਵਰ ਦੇ ਕੱਟਣ ਨਾਲ ਜਾਂ ਲਾਗ ਵਾਲੇ ਜਾਨਵਰ ਦੇ ਸਰੀਰਕ ਤਰਲ ਪਦਾਰਥਾਂ ਦੇ ਸੰਪਰਕ ਵਿਚ ਆਉਣ ਨਾਲ ਇਹ ਬਿਮਾਰੀਆਂ ਫੈਲਦੀਆਂ ਹਨ

          ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਯੁਵਰਾਜ ਨਾਰੰਗ ਅਤੇ ਡਾ. ਸਮਿੰਦਰ ਕੌਰ ਨੇ ਇਸ ਬਿਮਾਰੀ ਦੇ ਫੈਲਣ ਦੇ ਕਾਰਨਾਂ ਬਾਰੇ ਦੱਸਦਿਆਂ ਕਿਹਾ ਕਿ ਜਾਨਵਰਾਂ ਤੋਂ ਵਾਇਰਸਬੈਕਟੀਰੀਆਂਫੰਜਾਈਪ੍ਰਰਾਈਓਨ ਜਾਂ ਪਰਜੀਵੀਆਂ ਰਾਹੀਂ ਬਿਮਾਰੀਆਂ ਮਨੁੱਖੀ ਸਰੀਰ ਅੰਦਰ ਪ੍ਰਵੇਸ਼ ਕਰ ਜਾਂਦੀਆਂ ਹਨ। ਹਲਕਾਅਇੰਫਲੂਐਂਜਾਂਬਰੂਸੀਲੋਸਿਸਪਲੇਗਤਪਦਿਕਧਦਰ ਰੋਗਸਵਾਈਨ ਫਲੂਬਰਡ ਫਲੂਇਬੋਲਾਡਿਪਥੀਰਿਆਫੀਤਾ ਕਿਰਮਡੇਂਗੂਚਿਕਨਗੁਨੀਆਂਜਾਪਾਨੀ ਇਨਸੇਫਲਾਈਟਿਸਰਿਕੇਟਸੀਓਸਿਸ ਆਦਿ ਜੂਨੋਟਿਕ ਬਿਮਾਰੀਆਂ ਹਨ ਅਤੇ ਮਨੁੱਖੀ ਸਿਹਤ ਲਈ ਇਕ ਗੰਭੀਰ ਖਤਰਾ ਹਨ।

          ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਤੋਂ ਬਚਾਅ ਲਈ ਆਪਣੇ ਸੰਪਰਕ ਵਿਚ ਆਉਣ ਵਾਲੇ ਪਸ਼ੂਆਂ ਜਾਂ ਜਾਨਵਰਾਂ ਦੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸਦੇ ਲਈ ਪਾਲਤੂ ਜਾਨਵਰਾਂ ਦਾ ਸਹੀ ਸਮੇਂ ਤੇ ਪਸ਼ੂ ਚਕਿਤਸਕ ਕੋਲੋਂ ਨਿਰੀਖਣ ਕਰਵਾ ਕੇ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਜਾਨਵਰਾਂ ਦੇ ਮਲ ਮੂਤਰ ਅਤੇ ਜੇਰ ਆਦਿ ਦਾ ਸਹੀ ਤਰੀਕੇ ਨਾਲ ਨਿਪਟਾਰਾ ਕਰਨਾ ਚਾਹੀਦਾ ਹੈ। ਰੋਗੀ ਪਸ਼ੂਆਂ ਨੂੰ ਸਿਹਤਮੰਦ ਪਸ਼ੂਆਂ ਤੋਂ ਵੱਖਰਾ ਰੱਖਿਆ ਜਾਵੇ। ਘਰਾਂ ਵਿਚ ਆਉਣ ਵਾਲੇ ਜਾਨਵਰ ਜਿਵੇਂ ਚੂਹੇਛਿਪਕਲੀਆਂਡੱਡੂ ਆਦਿ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਪਸ਼ੂਆਂ ਤੋਂ ਪ੍ਰਾਪਤ ਹੋਣ ਵਾਲੇ ਖਾ ਪਦਾਰਥ ਜਿਵੇਂ ਦੁੱਧਅੰਡਾਮੀਟ ਆਦਿ ਨੂੰ ਚੰਗੀ ਤਰਾਂ ਪਕਾ ਕੇ ਇਸਤੇਮਾਲ ਕਰਨਾ ਚਾਹੀਦਾ ਹੈ। ਮੀਟਿੰਗ ਵਿੱਚ ਸੁਪਰਡੰਟ ਪਰਮਜੀਤ ਮੋਂਗਾ ਅਤੇ ਹੋਰ ਅਧਿਕਾਰੀ/ਕਰਮਚਾਰੀ ਵੀ ਮੌਜੂਦ ਸਨ।  

Tags:

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ