ਡਿਪਟੀ ਕਮਿਸ਼ਨਰ ਵੱਲੋਂ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ

ਡਿਪਟੀ ਕਮਿਸ਼ਨਰ ਵੱਲੋਂ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ

ਫਾਜ਼ਿਲਕਾ 15 ਜੁਲਾਈ

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਅੱਜ ਇਥੇ ਹੜ੍ਹ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ ਕੀਤੀ। ਉਹਨਾਂ ਨੇ ਬੈਠਕ ਵਿੱਚ ਹਦਾਇਤ ਕੀਤੀ ਕਿ ਹਰੇਕ ਵਿਭਾਗ ਜਾਰੀ ਹਦਾਇਤਾਂ ਅਨੁਸਾਰ ਦਿੱਤੇ ਗਏ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰੇ।

 ਉਹਨਾਂ ਨੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਜਿੱਥੇ ਕਿਤੇ ਸੇਮ ਨਾਲਿਆਂ ਦੀ ਸਫਾਈ ਦਾ ਕੰਮ ਬਕਾਇਆ ਹੈ ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇ । ਉਹਨਾਂ ਨੇ ਨਹਿਰੀ ਵਿਭਾਗ ਨੂੰ ਹਦਾਇਤ ਕੀਤੀ ਕਿ ਨਹਿਰਾਂ ਦੀ ਪੂਰੀ ਚੌਕਸੀ ਰੱਖੀ ਜਾਵੇ ਤਾਂ ਜੋ ਨਹਿਰਾਂ ਨੂੰ ਟੁੱਟਣ ਤੋਂ ਬਚਾਇਆ ਜਾ ਸਕੇ। ਉਹਨਾਂ ਨੇ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਅਧੀਨ ਆਉਂਦੇ ਗੈਰ ਸਰਕਾਰੀ ਸਮਾਜਿਕ ਸੰਗਠਨਾਂ ਨਾਲ ਬੈਠਕ ਕਰ ਲੈਣ ।

ਇਸੇ ਤਰਾਂ ਉਹਨਾਂ ਨੇ ਡੀਡੀਪੀਓ ਨੂੰ ਹਿਦਾਇਤ ਕੀਤੀ ਕਿ ਉਹ ਪਿੰਡਾਂ ਵਿੱਚ ਟਰੈਕਟਰ ਟਰਾਲੀਆਂ ਦੀ ਪਹਿਚਾਣ ਕਰਨ ਜਿਨਾਂ ਦੀ ਵਰਤੋਂ ਕਿਸੇ ਵੀ ਸੰਭਾਵਿਤ ਹੜ ਦੇ ਮੌਕੇ ਦੌਰਾਨ ਸਮਾਨ ਦੀ ਢੋਆ ਢੁਆਈ ਅਤੇ ਰਾਹਤ ਕਾਰਜਾਂ ਲਈ ਕੀਤੀ ਜਾ ਸਕੇ। ਉਨਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਤਰਪਾਲਾਂ ਦੀ ਬੰਦੋਬਸਤ ਕਰਨ ਦੀ ਨਿਰਦੇਸ਼ ਦਿੱਤੇ। ਇਸੇ ਤਰਾਂ ਉਹਨਾਂ ਨੇ ਨਗਰ ਕੌਂਸਲਾਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਸਫਾਈ ਅਤੇ ਸੀਵਰੇਜ ਵਿਵਸਥਾ ਨੂੰ ਦਰੁਸਤ ਰੱਖਿਆ ਜਾਵੇ ਤਾਂ ਜੋ ਬਰਸਾਤਾਂ ਦੌਰਾਨ ਕਿਸੇ ਕਿਸਮ ਦੀ ਦਿੱਕਤ ਨਾ ਆਵੇ।

ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀਐਸਪੀ ਰਵਨੀਸ਼ ਚੌਧਰੀਐਸਡੀਐਮ ਵਿਪਨ ਕੁਮਾਰਬਲਕਰਨ ਸਿੰਘਪੰਕਜ ਬੰਸਲਡੀਐਸਪੀ ਸੁਬੇਗ ਸਿੰਘ ਤੇ ਏ ਆਰ ਸ਼ਰਮਾਡੀਡੀਪੀਓ ਗੁਰਦਰਸ਼ਨ ਲਾਲਸਿਵਲ ਸਰਜਨ  ਡਾ ਚੰਦਰ ਸ਼ੇਖਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ...
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ
ਬੰਗਲਾਦੇਸ਼ ਦੀ ਅਦਾਲਤ ਨੇ ਸਾਬਕਾ ਨੇਤਾ ਸ਼ੇਖ ਹਸੀਨਾ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ
ਅਦਾਕਾਰਾ ਕੰਗਨਾ ਰਣੌਤ ਦੀ ਫਿਲਮ Emergency ਨੂੰ ਮਿਲਿਆ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ
ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਿਹਾਤੀ ਨੇ ਮੌਕੇ ਤੇ ਪਹੁੰਚ ਕੇ ਬੁਝਾਈ ਖੇਤਾਂ ਵਿੱਚ ਅੱਗ