ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਬੈਠਕ

ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਬੈਠਕ

ਫਾਜ਼ਿਲਕਾ 30 ਅਗਸਤ

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾਸੇਨੂ ਦੁੱਗਲ ਨੇ ਅੱਜ ਇਥੇ ਦਿਹਾਤੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਪਿੰਡਾਂ ਵਿੱਚ ਚੱਲ ਰਹੇ ਤੇ ਹੋ ਚੁੱਕੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਸਕੀਮਾ ਤਹਿਤ ਆਏ ਫੰਡਾਂ ਅਧੀਨ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ 15 ਦਿਨਾ ਦੇ ਅੰਦਰ-ਅੰਦਰ ਜਮ੍ਹਾਂ ਕਰਵਾਏ ਜਾਣ ਇਸ ਤੋਂ ਇਲਾਵਾ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਉਨ੍ਹਾ ਕਿਹਾ ਕਿ ਇਸ ਕੰਮ ਵਿੱਚ ਕੁਤਾਹੀ ਲਈ ਸਬੰਧਤ ਅਧਿਕਾਰੀ ਨਿੱਜੀ ਤੌਰ ਤੇ ਜਿਮੇਵਾਰ ਹੋਣਗੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੰਮ ਦੀ ਗੁਣਵੱਤਾ ਵਿੱਚ ਕੋਈ ਕਮੀ ਨਾ ਰਹੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਉਨ੍ਹਾਂ ਦੱਸਿਆ ਕਿ ਪਿੰਡਾਂ ਵਿਖੇ ਲਾਈਬ੍ਰੇਰੀਆਂ ਬਣਾਉਣਸਫਾਈ ਵਿਵਸਥਾ ਨੂੰ ਦਰੁਸਤ ਕਰਨ ਹਿਤ ਦੇ ਨਾਲ-ਨਾਲ ਹੋਰ ਵੱਖ-ਵੱਖ ਪ੍ਰੋਜੈਕਟ ਚਲਾਏ ਜਾ ਰਹੇ ਹਨਪਿੰਡਾਂ ਅੰਦਰ ਪਬਲਿਕ ਪਖਾਣੇ ਬਣਾਉਣਘਰਾਂ ਵਿਚ ਪਖਾਣੇ ਬਣਾਉਣ ਦੀਆਂ ਕਿਸ਼ਤਾਂ ਜਾਰੀ ਕਰਨਆਂਗਣਵਾੜੀ ਸੈਂਟਰ ਬਣਾਉਣਸੋਲੀਡ ਵੇਸਟ ਮੈਨੇਜਮੈਂਟਮੀਆਵਾਕੀ ਜੰਗਲ ਤਿਆਰ ਕਰਨ ਆਦਿ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪੂਰਤੀ ਨਾਲ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ  

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ 15ਵੇਂ ਵਿਤ ਕਮਿਸ਼ਨ.ਡੀ.ਐਫਪਲਸਪ੍ਰਧਾਨ ਮੰਤਰੀ ਆਵਸ ਯੋਜਨਾ (ਗ੍ਰਾਮੀਣ), ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਆਦਿ ਹੋਰ ਵੱਖ-ਵੱਖ ਸਕੀਮਾਂ ਤਹਿਤ ਪ੍ਰਾਪਤ ਹੋਏ ਫੰਡਾਂ ਅਧੀਨ ਹੋਏ ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂਪੰਚਾਇਤੀ ਰਾਜਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੋਂ ਹੁਣ ਤੱਕ ਦੀ ਪ੍ਰਗਤੀ ਰਿਪੋਰਟ ਹਾਸਲ ਕੀਤੀ ਉਨ੍ਹਾਂ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਮਗਨਰੇਗਾ ਅਧੀਨ ਯੋਗ ਜੋਬਕਾਰਡ ਹੋਲਡਰਾਂ ਨੂੰ ਵੱਧ ਤੋਂ ਵੱਧ ਕੰਮ ਦਿੱਤਾ ਜਾਵੇ ਉਨ੍ਹਾਂ ਨੇ ਕਿਹਾ ਕਿ ਜਾਰੀ ਗ੍ਰਾਂਟਾਂ ਅਨੁਸਾਰ ਵਿਕਾਸ ਕੰਮ ਤੁਰੰਤ ਮੁਕੰਮਲ ਕੀਤੇ ਜਾਣ।

ਬੈਠਕ ਵਿਚ ਏਡੀਸੀ ਵਿਕਾਸ ਅਮਰਿੰਦਰ ਸਿੰਘ ਮਲੀਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲਕਾਰਜਕਾਰੀ ਇੰਜੀਨੀਅਰ ਧਰਮਿੰਦਰ ਸਿੰਘਪੰਚਾਇਤੀ ਰਾਜ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

Tags:

Advertisement

Latest News

ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ
Amritsar Sahib,14 Sep,2024,(Azad Soch News):-  ਪੈਰਿਸ ਉਲੰਪਿਕ (Paris Olympics) ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ...
ਛੱਤੀਸਗੜ੍ਹ ਦੇ ਮਹਾਸਮੁੰਦ ਜ਼ਿਲ੍ਹੇ ’ਚ ਦੁਰਗ-ਵਿਸ਼ਾਖਾਪਟਨਮ ਵੰਦੇ ਇੰਡੀਆ ਐਕਸਪ੍ਰੈਸ ਰੇਲ ਗੱਡੀ ’ਤੇ ਪੱਥਰਬਾਜ਼ੀ
ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਕੀਤਾ ਦੌਰਾ
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ
ਆਗਰਾ 'ਚ ਭਾਰੀ ਬਾਰਿਸ਼ ਨੇ ਤਾਜ ਮਹਿਲ ਸਮੇਤ ਸ਼ਹਿਰ ਦੇ ਇਤਿਹਾਸਕ ਸਮਾਰਕਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ
ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ