ਸੈਲਰ ਮਾਲਕਾਂ ਵੱਲੋਂ ਝੋਨੇ ਦੀ ਖਰੀਦ ਸਬੰਧੀ ਕੈਬਨਿਟ ਮੰਤਰੀਆਂ ਨਾਲ ਮੀਟਿੰਗ

ਸੈਲਰ ਮਾਲਕਾਂ ਵੱਲੋਂ ਝੋਨੇ ਦੀ ਖਰੀਦ ਸਬੰਧੀ ਕੈਬਨਿਟ ਮੰਤਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 3 ਅਕਤੂਬਰ

ਝੋਨੇ ਦੇ ਚੱਲ ਰਹੇ ਸੀਜਨ  ਦੌਰਾਨ ਫਸਲ ਦੀ ਖਰੀਦ ਵਿੱਚ ਤੇਜ਼ੀ ਲਿਆਉਣ ਸਬੰਧੀ ਸ਼ੈਲਰ ਮਾਲਕਾਂ ਦੇ ਇੱਕ ਵਫਦ ਵੱਲੋਂ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨਾਲ ਆਪਣੀਆਂ ਮੰਗਾਂ ਅਤੇ ਲੋੜਾਂ ਨੂੰ ਲੈ ਕੇ ਵਿਸਥਾਰ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਸੈਲਰ ਮਾਲਕ ਐਸੋਸੀਏਸ਼ਨ ਵੱਲੋਂ ਜੰਡਿਆਲਾ ਗੁਰੂ ਐਸੋਸੀਏਸ਼ਨ ਤੋਂ ਸ ਸੁਰਜੀਤ ਸਿੰਘ ਕੰਗ,  ਸ ਸੁਖਦੇਵ ਸਿੰਘ ਪ੍ਰਧਾਨ ਮਹਿਤਾ,  ਸ ਦਿਲਬਾਗ ਸਿੰਘ ਬਾਠ ਤਰਨ ਤਾਰਨਗੁਰਦੇਵ ਸਿੰਘ ਖਾਲਸਾ ਪ੍ਰਧਾਨ ਮੰਡੀ ਰਈਆਬਲਦੇਵ ਸਿੰਘ ਬੱਦੋਵਾਲ ਅਤੇ ਹੋਰ ਨੇਤਾ ਹਾਜ਼ਰ ਸਨ। ਸੈਲਰ ਮਾਲਕਾਂ ਨੇ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਕਿਹਾ ਕਿ ਦੋਵਾਂ ਮੰਤਰੀਆਂ ਨੇ ਸਾਡੀ ਗੱਲਬਾਤ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਤੁਹਾਡੇ ਮਸਲੇ ਮੁੱਖ ਮੰਤਰੀ ਪੰਜਾਬ ਨਾਲ ਵਿਚਾਰ ਕੇ ਉਹਨਾਂ ਦੇ ਸਾਰਥਿਕ ਹੱਲ ਕੀਤੇ ਜਾਣਗੇਜਿਸ ਉਪਰੰਤ ਅਸੀਂ ਵੀ ਆਪਣੀ ਐਸੋਸੀਏਸ਼ਨ ਵੱਲੋਂ ਵਾਅਦਾ ਕੀਤਾ ਹੈ ਕਿ ਝੋਨੇ ਦੀ ਖਰੀਦ ਵਿੱਚ ਤੇਜ਼ੀ ਲਿਆਂਦੀ ਜਾਵੇਗੀ।

ਇਸ ਮੌਕੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਝੋਨੇ ਦੀ ਖਰੀਦ ਵਿੱਚ ਲੇਬਰ ਯੂਨੀਅਨ ਦੀਆਂ ਮੰਗਾਂ ਦਾ ਮੁੱਦਾ ਵੀ ਹੱਲ ਕਰ ਲਿਆ ਗਿਆ ਹੈ।  ਪੰਜਾਬ ਸਰਕਾਰ ਨੇ ਉਹਨਾਂ ਦੀਆਂ ਮੁੱਖ ਮੰਗਾਂ ਮੰਨ ਲਈਆਂ ਹਨ ਅਤੇ ਇਸ ਵੇਲੇ ਝੋਨੇ ਦੀ ਸਾਫ ਸਫਾਈ ਤੁਲਾਈ ਅਤੇ ਲੋਡਿੰਗ ਦਾ ਰੇਟ ਹਰਿਆਣੇ ਨਾਲੋਂ ਕਰੀਬ 30 ਪੈਸੇ ਵੱਧ ਪ੍ਰਤੀ ਬੋਰੀ ਲੇਬਰ ਨੂੰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਖਰੀਦ ਵੀ ਕੀਤੀ ਜਾ ਰਹੀ ਹੈ ਅਤੇ ਹੁਣ ਸੈਲਰ ਮਾਲਕਾਂ ਨਾਲ ਹੋਈ ਗੱਲਬਾਤ ਮਗਰੋਂ ਝੋਨੇ ਦੀ ਖਰੀਦ ਵਿੱਚ ਹੋਰ ਤੇਜ਼ੀ ਆਵੇਗੀ। ਸ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਝੋਨੇ ਦੇ ਨਾਲ ਨਾਲ ਵੱਡੀ ਆਮਦ ਬਾਸਮਤੀ ਦੀ ਵੀ ਹੁੰਦੀ ਹੈ ਜੋ ਕਿ ਨਿੱਜੀ ਵਪਾਰੀਆਂ ਅਤੇ ਸ਼ੈਲਰ ਮਾਲਕਾਂ ਵੱਲੋਂ ਖੁਦ ਖਰੀਦੀ ਜਾਂਦੀ ਹੈ । ਉਸ ਦੀ ਖਰੀਦ ਕਾਫੀ ਦਿਨਾਂ ਤੋਂ ਸ਼ੁਰੂ ਹੈ ਅਤੇ ਉਹ ਲੰਮੇ ਸਮੇਂ ਤੱਕ ਮੰਡੀ ਵਿੱਚ ਆਉਂਦੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦੇਗੀ ਪਰ ਕਿਸਾਨਾਂ ਲਈ ਇਹ ਜਰੂਰੀ ਹੈ ਕਿ ਉਹ ਆਪਣੀ ਸੁੱਕੀ ਹੋਈ ਫਸਲ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਮੰਡੀ ਵਿੱਚ ਉਹਨਾਂ ਨੂੰ ਬੈਠਣਾ ਨਾ ਪਵੇ ਅਤੇ ਫਸਲ ਦੇ ਅੰਬਾਰ ਮੰਡੀ ਵਿੱਚ ਨਾ ਲੱਗਣ । ਉਹਨਾਂ ਨੇ ਕਿਹਾ ਕਿ ਸਾਡੀ ਹਰ ਤਰ੍ਹਾਂ ਨਾਲ ਪੂਰੀ ਤਿਆਰੀ ਹੈ ਅਤੇ ਮੰਡੀਆਂ ਵੀ ਪੂਰੀ ਤਰ੍ਹਾਂ ਤਿਆਰ ਹਨ,  ਸੋ ਆਪਣੀ ਸੁੱਕੀ ਫਸਲ ਲੈ ਕੇ ਆਓ,  ਤਾਂ ਜੋ ਅਸੀਂ ਤੁਹਾਨੂੰ ਨਾਲੋ ਨਾਲ ਵਿਹਲੇ ਕਰ ਦਈਏ।  ਇਸ ਮੌਕੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ ਦਲਬੀਰ ਸਿੰਘ ਟੌਗ ਵੀ ਹਾਜ਼ਰ ਸਨ।

Tags:

Advertisement

Latest News

ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ  ਦੀ ਸੁਰੂਆਤ ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
    ਅੰਮ੍ਰਿਤਸਰ 5 ਅਕਤੂਬਰ 2024:----ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾਂ ਅਤੇ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ
ਰਾਜ ਚੋਣ ਕਮਿਸ਼ਨ ਨੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਲੋੜਵੰਦ ਲੜਕੀਆਂ ਲਈ ਕਿੱਤਾਮੁੱਖੀ ਕੋਰਸ ਸਬੰਧੀ ਸਿਖਲਾਈ ਕੈਪ ਜਾਰੀ
ਫਾਜਿਲਕਾ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 2591 ਅਤੇ ਪੰਚ ਲਈ 6733 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ
ਪੁਰਾਣੀਆਂ ਤੇ ਘਾਤਕ ਬਿਮਾਰੀਆਂ ਤੋਂ ਮੁਕਤੀ ਲਈ ਜ਼ੀਰਕਪੁਰ ’ਚ 6 ਯੋਗਾ ਕਲਾਸਾਂ