ਐਸ.ਡੀ.ਐਮ ਵੱਲੋਂ ਕਲੱਸਟਰ ਅਫਸਰ ਅਤੇ ਨੋਡਲ ਅਫਸਰਾਂ ਨਾਲ ਮੀਟਿੰਗ

ਐਸ.ਡੀ.ਐਮ ਵੱਲੋਂ ਕਲੱਸਟਰ ਅਫਸਰ ਅਤੇ ਨੋਡਲ ਅਫਸਰਾਂ ਨਾਲ ਮੀਟਿੰਗ

ਫ਼ਰੀਦਕੋਟ 11 ਨਵੰਬਰ,2024 () ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਰੋਕਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਿਯੁਕਤ ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਐਸ.ਡੀ.ਐਮ ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਮੀਟਿੰਗ ਕਰਕੇ ਕੀਤੀ ਜਾ ਰਹੀ ਕਾਰਵਾਈ ਦੀ ਪ੍ਰਗਤੀ ਰਿਪੋਰਟ ਦਾ ਜਾਇਜਾ ਲਿਆ ਅਤੇ ਜਿਨ੍ਹਾਂ ਨੋਡਲ ਅਫਸਰ ਦੇ ਏਰੀਏ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਹਨਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ।

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਦੇ ਵਿਰੁੱਧ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਵੀ ਦਰਜ ਕੀਤੀ ਗਈ ਹੈ।  ਉਨ੍ਹਾਂ ਸਮੂਹ ਕਲੱਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਇਲਾਕੇ ਵਿੱਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਸਮੇਂ ਸਮੇਂ ਤੇ ਮੁਹੱਈਆ ਕਰਵਾਉਣ

ਉਨ੍ਹਾਂ ਸਮੂਹ ਕਲੱਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਸੈਟੇਲਾਈਟ ਵੱਲੋਂ ਦਿੱਤੇ ਸਪੋਟਾਂ ਤੇ ਨੋ ਫਾਇਰ ਜੋਨ ਦੀਆਂ ਤਸਵੀਰਾਂਵੀਡੀਓ ਵੀ ਸਬੂਤ ਵਜੋਂ ਕੋਲ ਰੱਖਣ ਤਾਂ ਜੋ ਕਿਸੇ ਕਿਸਮ ਦੀ ਕੋਈ ਅਣਗਹਿਲੀ ਸਾਹਮਣੇ ਨਾ ਆਵੇ। ਉਨ੍ਹਾਂ ਸਮੂਹ ਨੋਡਲ ਅਫਸਰਾਂਕਲੱਸਟਰ ਅਫਸਰਾਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਜਿਲ੍ਹਾ ਪ੍ਰਸ਼ਾਸ਼ਨ ਨੂੰ ਸੂਚਿਤ ਕਰਨ।

ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਬਲਕਿ ਇਸ ਦੇ ਨਿਪਟਾਰੇ ਲਈ ਮੌਜੂਦ ਹੋਰ ਤਰੀਕਿਆਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੇ ਨਿਪਟਾਰੇ ਲਈ ਪਿੰਡਾਂ ਵਿੱਚ ਸਬਸਿਡੀ ਵਾਲੀਆਂ ਮਸ਼ੀਨਾਂ ਕਿਰਾਏ ਤੇ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਇੱਕ (ਕਿਊ-ਆਰ) ਕੋਡ ਵੀ  ਜਾਰੀ ਕੀਤਾ ਗਿਆ ਹੈ ਜਿਸ ਨੂੰ ਸਕੈਨ ਕਰਨ ਨਾਲ ਜਿਲ੍ਹਾ ਫਰੀਦੋਕਟ ਦੀ ਵੈਬਸਾਈਟ ਤੇ ਅਪਲੋਡ ਕੀਤੀਆਂ ਗਈਆਂ ਖੇਤੀ ਮਸ਼ੀਨਰੀ ਦੀਆਂ ਪਿੰਡ ਵਾਈਜ਼ ਲਿਸਟਾਂ ਖੁੱਲ ਜਾਣਗੀਆਂ ਅਤੇ ਕੋਈ ਵੀ ਕਿਸਾਨ ਆਪਣੇ ਨੇੜੇ ਦੀ ਮਸ਼ੀਨਰੀ ਬਾਰੇ ਜਾਣਕਾਰੀ ਇਨ੍ਹਾਂ ਲਿਸਟਾਂ ਵਿੱਚੋਂ ਲੈ ਸਕਦਾ ਹੈ।

ਇਸ ਮੌਕੇ ਜਿਲ੍ਹਾ ਫਰੀਦਕੋਟ ਦੇ ਕਲੱਸਟਰ ਅਫਸਰ ਅਤੇ ਨੋਡਲ ਅਫਸਰ ਹਾਜ਼ਰ ਸਨ।

Tags:

Advertisement

Latest News

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ
New Delhi,27 DEC,2024,(Azad Soch News):- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ....
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-12-2024 ਅੰਗ 645
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ