ਪੈਸਟੀਸਾਈਡ, ਫਰਟੀਲਾਈਜ਼ਰ ਅਤੇ ਸੀਡਸ ਡੀਲਰਾਂ ਨਾਲ ਕੀਤੀ ਮੀਟਿੰਗ

ਪੈਸਟੀਸਾਈਡ, ਫਰਟੀਲਾਈਜ਼ਰ ਅਤੇ ਸੀਡਸ ਡੀਲਰਾਂ ਨਾਲ ਕੀਤੀ ਮੀਟਿੰਗ

ਬਠਿੰਡਾ, 28 ਮਾਰਚ : ਮੁੱਖ ਖੇਤੀਬਾੜੀ ਅਫਸਰ ਸਕਰਨਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਮੌੜ ਮੰਡੀ ਦੇ ਸਮੂਹ ਪੈਸਟੀਸਾਈਡਫਰਟੀਲਾਈਜ਼ਰ ਅਤੇ ਸੀਡਸ ਡੀਲਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਨੇ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਖਾਦਬੀਜਦਵਾਈ ਦੇ ਪੱਕੇ ਬਿਲ ਦਿੱਤੇ ਜਾਣ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਡੀਲਰਾਂ ਵੱਲੋਂ ਸਟਾਕ ਬੋਰਡ ਲਗਵਾਏ ਜਾਣ ਅਤੇ ਅਧਿਕਾਰ ਪੱਤਰ ਦਰਜ ਕਰਵਾਏ ਜਾਣ। ਬਿਨਾਂ ਬਿੱਲ ਤੋਂ ਕਿਸਾਨਾਂ ਨੂੰ ਖਾਦਦਵਾਈ ਅਤੇ ਬੀਜ ਦੀ ਵਿਕਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਤੋਂ ਬਾਹਰ ਕੋਈ ਵੀ ਦਵਾਈਬੀਜਖਾਦ ਨਾ ਲਈ ਜਾਵੇ। ਪੱਕੇ ਬਿੱਲ ਤੇ ਬੈਚ ਨੰਬਰਟੈਕਨੀਕਲ ਅਤੇ ਮਿਆਦ ਮਿਤੀ ਜਰੂਰ ਪਾਈ ਜਾਵੇ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਪਾਲਣਾ ਨਾ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਡਾ ਚੰਨਪ੍ਰੀਤ ਸਿੰਘ ਨੇ ਖਾਦਾਂ ਸਬੰਧੀ ਐਕਟ ਬਾਰੇ ਜਾਣਕਾਰੀ ਦਿੱਤੀ ਗਈ ਤੇ ਖਾਦਾਂ ਨਾਲ ਟੈਗਿੰਗ ਨਾ ਕਰਨ ਸਬੰਧੀ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਡੀਲਰ ਵੱਲੋਂ ਖਾਦ ਨਾਲ ਕੋਈ ਵੀ ਵਸਤੂ ਜਬਰਨ ਦਿੱਤੀ ਗਈ ਤਾਂ ਉਸਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ ਅਸਮਾਨਪ੍ਰੀਤ ਸਿੱਧੂ ਨੇ ਕੀੜੇਮਾਰ ਦਵਾਈਆਂ ਬਾਰੇ ਪੂਰੀ ਜਾਣਕਾਰੀ ਦਿੱਤੀ ਖੇਤੀਬਾੜੀ ਵਿਕਾਸ ਅਫਸਰ ਡਾ ਸੁਖਜੀਤ ਸਿੰਘ ਬਾਹੀਆ ਵੱਲੋਂ ਬੀਜਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ

ਇਸ ਮੌਕੇ ਖੇਤੀਬਾੜੀ ਅਫਸਰ ਮੌੜ ਡਾ. ਗੁਰਵਿੰਦਰ ਸਿੰਘ ਸੰਧੂ ਤੇ ਨੁਮਾਇੰਦੇ ਆਦਿ ਹਾਜ਼ਰ ਸਨ

Tags:

Advertisement

Latest News

ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ
Chandigarh,27 April,2024,(Azad Soch News):- ਹਰਿਆਣਾ ਵਿੱਚ ਸ਼ੁੱਕਰਵਾਰ ਤੋਂ ਮੌਸਮ (Weather) ਵਿੱਚ ਬਦਲਾਅ ਹੋਵੇਗਾ,ਸੱਤ ਜ਼ਿਲ੍ਹਿਆਂ ਪੰਚਕੂਲਾ, ਕੁਰੂਕਸ਼ੇਤਰ, ਕਰਨਾਲ, ਕੈਥਲ, ਸਿਰਸਾ, ਫਤਿਹਾਬਾਦ...
'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਭਿਨੇਤਾ ਗੁਰਚਰਨ ਸਿੰਘ ਲਾਪਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-04-2024 ਅੰਗ 685
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਹੋਲੀ ਹਾਰਟ ਡੇ-ਬੋਰਡਿੰਗ ਸਕੂਲ 'ਚ ਕੀਤਾ ਗਿਆ ਜਿਲ੍ਹਾ ਪੱਧਰੀ ਸਮਾਗਮ
ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼
ਸਿੱਖਿਆ ਵਿਭਾਗ ਦੀ ਸਵੀਪ ਟੀਮ ਵੱਲੋਂ ਵੱਖ-ਵੱਖ ਸਕੂਲਾਂ ’ਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ