ਰਾਸ਼ਟਰੀ ਪਸ਼ੁਧਨ ਮਿਸ਼ਨ ਬੀਮਾ ਯੋਜਨਾ ਦਾ ਲਾਭ ਲੈਣ ਲਈ ਦੁੱਧ ਉਤਪਾਦਕ ਕਿਸਾਨ ਆਉਣ ਅੱਗੇ

ਰਾਸ਼ਟਰੀ ਪਸ਼ੁਧਨ ਮਿਸ਼ਨ ਬੀਮਾ ਯੋਜਨਾ ਦਾ ਲਾਭ ਲੈਣ ਲਈ ਦੁੱਧ ਉਤਪਾਦਕ ਕਿਸਾਨ ਆਉਣ ਅੱਗੇ

ਮਾਲੇਰਕੋਟਲਾ 28 ਅਪ੍ਰੈਲ-

                                ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ ਜੱਸੋਵਾਲ ਦੀ ਰਹਿਨੁਮਾਈ ਹੇਠ ਡਿਪਟੀ ਡਾਇਰੈਕਟਰ ਡੇਅਰੀ ਮਾਲੇਰਕੋਟਲਾ ਸੁਰਿੰਦਰ ਸਿੰਘ ਵਲੋਂ ਦੁੱਧ ਉਤਪਾਦਕ ਕਿਸਾਨਾਂ ਨੂੰ ਕੇਂਦਰ ਸਰਕਾਰ ਦੀ ਰਾਸ਼ਟਰੀ ਪਸ਼ੁਧਨ ਮਿਸ਼ਨ (NLM) ਹੇਠ ਚੱਲ ਰਹੀ ਪਸ਼ੂ ਬੀਮਾ ਯੋਜਨਾ ਤਹਿਤ ਆਪਣੇ ਪਸ਼ੂਆਂ ਦਾ ਬੀਮਾ ਕਰਵਾ ਕੇ ਇਸ ਦੀ ਸੁਰੱਖਿਆ ਲਾਭ ਲੈਣ ਲਈ ਅਪੀਲ ਕੀਤੀ ਗਈ।       

           ਉਹਨਾਂ ਦੱਸਿਆ ਕਿ  ਇਹ ਯੋਜਨਾ ਸਿਰਫ਼ ਪੰਜ (5) ਦੁੱਧ ਦੇਣ ਵਾਲੇ ਪਸ਼ੂਆਂ ਤੱਕ ਸੀਮਤ ਹੈ ਅਤੇ ਇਸਦਾ ਉਦੇਸ਼ ਕਿਸਾਨਾਂ ਨੂੰ ਪਸ਼ੂਆਂ ਦੀ ਮੌਤ ਦੀ ਸਥਿਤੀ ਵਿੱਚ ਆਰਥਿਕ ਸੁਰੱਖਿਆ ਦੇਣਾ ਹੈ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਮਾ ਪ੍ਰੀਮਿਅਮ ਦੀ ਵੱਡੀ ਰਕਮ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਭਰੀ ਜਾਂਦੀ ਹੈ।ਬੀਮਾ ਹੋਏ ਪਸ਼ੂ ਦੀ ਮੌਤ ਦੀ ਸਥਿਤੀ ਵਿੱਚ ਲਾਭਪਾਤਰੀ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਂਦਾ ਹੈ।

                                  ਉਹਨਾਂ ਕਿਹਾ ਹੈ ਕਿ ਪਸ਼ੂ ਪਾਲਣ ਕਿਸਾਨ ਦੀ ਰੀੜ ਦੀ ਹੱਡੀ ਹੁੰਦੀ ਹੈ ਅਤੇ ਇੱਕ ਪਸ਼ੂ ਦੀ ਮੌਤ ਸਿਰਫ਼ ਇਕ ਜਾਨੀ ਨੁਕਸਾਨ ਨਹੀਂ, ਸਗੋਂ ਇਸ ਨਾਲ ਪਰਿਵਾਰ ਦੀ ਆਮਦਨ ’ਤੇ ਵੀ ਵੱਡੀ ਸੱਟ ਲੱਗਦੀ ਹੈ। ਉਹਨਾਂ ਦੁੱਧ ਉਤਪਾਦਕ ਕਿਸਨਾਂ ਨੂੰ ਇਸ ਬੀਮਾ ਯੋਜਨਾ ਨਾਲ ਆਪਣੇ ਪਸ਼ੂਆਂ ਦੀ ਜ਼ਿੰਦਗੀ ਅਤੇ ਆਪਣੀ ਆਮਦਨ ਨੂੰ ਸੁਰੱਖਿਅਤ ਬਣਾਉਣ ਲਈ ਪ੍ਰੇਰਿਤ ਕੀਤਾ । ਉਹਨਾਂ ਕਿਹਾ ਕਿ ਇਹ ਬੀਮਾ ਨਹੀਂ, ਸਗੋਂ ਡੇਅਰੀ ਕਿਸਾਨ ਅਤੇ ਪਸ਼ੂ ਦੋਵਾਂ ਲਈ ਇੱਕ ਆਸਰਾ ਹੈ।

                   ਉਹਨਾਂ ਕਿਹਾ ਕਿ ਚਾਹਵਾਨ ਦੁੱਧ ਉਤਪਾਦਕ ਕਿਸਾਨ ਵਧੇਰੇ ਜਾਣਕਾਰੀ ਲਈ ਦਫ਼ਤਰ ਡੇਅਰੀ ਵਿਕਾਸ ਵਿਭਾਗ, ਮਾਲੇਰਕੋਟਲਾ ਜਾਂ ਦਫਤਰ ਮੋਬਾਇਲ ਨੰ. 97812-25425  ਤੇ ਸੰਪਰਕ ਕਰ ਸਕਦੇ ਹਨ ।

Tags:

Advertisement

Latest News

*ਹਲਕਾ ਦਿੜ੍ਹਬਾ ਦੇ ਵੱਖੋ-ਵੱਖ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ* *ਹਲਕਾ ਦਿੜ੍ਹਬਾ ਦੇ ਵੱਖੋ-ਵੱਖ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ*
ਦਿੜ੍ਹਬਾ, 28 ਮਈਨਸ਼ਾ ਮੁਕਤੀ ਯਾਤਰਾ ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ ਤੇ ਲੋਕ ਵੱਧ ਚੜ੍ਹ ਕੇ ਇਸ...
ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਮੁਕੰਮਲ ਤੌਰ ‘ਤੇ ਹੋ ਜਾਵੇਗਾ ਨਸ਼ਾ ਮੁਕਤ-ਸ. ਲਾਲਜੀਤ ਸਿੰਘ ਭੁੱਲਰ
ਯੁੱਧ ਨਸ਼ਿਆਂ ਵਿਰੁੱਧ ਦਾ 88ਵਾਂ ਦਿਨ: ਸੂਬੇ ਭਰ ਵਿੱਚ 126 ਰੇਲਵੇ ਸਟੇਸ਼ਨਾਂ ਦੀ ਕੀਤੀ ਚੈਕਿੰਗ; 141 ਨਸ਼ਾ ਤਸਕਰ ਕਾਬੂ
10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲੈਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਅੰਮ੍ਰਿਤਸਰ ਤੋਂ 521 ਗ੍ਰਾਮ ਹੈਰੋਇਨ, ਚਾਰ ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ
ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ: ਮੁੱਖ ਮੰਤਰੀ ਮਾਨ