ਮਾਨ ਸਰਕਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ- ਅਮਨ ਅਰੋੜਾ

ਮਾਨ ਸਰਕਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ- ਅਮਨ ਅਰੋੜਾ

ਬੀਤੇ ਕੱਲ੍ਹ ਮੰਤਰੀ ਹਰਪਾਲ ਚੀਮਾ ਨੇ ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ ਨੂੰ ਦੁਹਰਾਇਆ, ਟੈਕਸ ਅਧਿਕਾਰੀਆਂ ਨੂੰ ਛਾਪੇਮਾਰੀ ਨਾ ਕਰਨ ਦੇ ਦਿੱਤੇ ਨਿਰਦੇਸ਼
- ਮਾਨ ਸਰਕਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ- ਅਮਨ ਅਰੋੜਾ
- ਜੇਕਰ ਕੋਈ ਅਧਿਕਾਰੀ ਕਿਸੇ ਵਪਾਰੀ ਨੂੰ ਪ੍ਰੇਸ਼ਾਨ ਕਰਦਾ ਹੈ, ਤਾਂ ਉਹ ਹੈਲਪਲਾਈਨ 'ਤੇ ਰਿਪੋਰਟ ਕਰ ਸਕਦਾ ਹੈ- ਮੰਤਰੀ ਅਰੋੜਾ
- ਮੰਤਰੀ ਅਮਨ ਅਰੋੜਾ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਦੀਵਾਲੀ ਦੀਆਂ ਮੁਬਾਰਕਾਂ

-ਮੰਤਰੀ ਅਮਨ ਅਰੋੜਾ ਨੇ ਵਪਾਰੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ

Chandigarh, 26 October 2024,(Azad Soch News):- ਮੰਤਰੀ ਅਮਨ ਅਰੋੜਾ ਨੇ ਤਿਉਹਾਰੀ ਸੀਜ਼ਨ ਦੌਰਾਨ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਛਾਪੇਮਾਰੀ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਪ੍ਰੇਸ਼ਾਨੀਆਂ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਲਏ ਗਏ ਫ਼ੈਸਲੇ ਦਾ ਸਵਾਗਤ ਕੀਤਾ ਹੈ।ਹਾਲ ਹੀ ਦੇ ਦਿਨਾਂ ਵਿੱਚ, ਸਰਕਾਰ ਨੂੰ ਰਿਪੋਰਟਾਂ ਮਿਲੀਆਂ ਸਨ ਕਿ ਆਬਕਾਰੀ ਵਿਭਾਗ ਦੇ ਕੁਝ ਅਧਿਕਾਰੀ ਤਿਉਹਾਰਾਂ ਦੇ ਕਾਰਨ ਰੋਜ਼ਾਨਾ ਛਾਪੇਮਾਰੀ ਕਰ ਰਹੇ ਹਨ।  ਇਸ ਨਾਲ ਵਪਾਰੀਆਂ ਅਤੇ ਜਨਤਾ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਅਜਿਹੀਆਂ ਗਤੀਵਿਧੀਆਂ ਨੂੰ ਤੁਰੰਤ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਤਿਉਹਾਰਾਂ ਦੇ ਦਿਨ ਕਾਰੋਬਾਰਾਂ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ ਕਿਉਂਕਿ ਇਹ ਬਾਜ਼ਾਰਾਂ ਵਿੱਚ ਵਪਾਰ ਅਤੇ ਖ਼ਰੀਦਦਾਰੀ ਨੂੰ ਉਤਸ਼ਾਹਿਤ ਕਰਦੇ ਹਨ। ਇਹ ਯਕੀਨੀ ਬਣਾਉਣ ਲਈ ਕਿ ਇਸ ਸਮੇਂ ਦੌਰਾਨ ਕਿਸੇ ਨੂੰ ਵੀ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਸਰਕਾਰ ਨੇ ਆਬਕਾਰੀ ਅਤੇ ਕਰ ਅਧਿਕਾਰੀਆਂ ਨੂੰ ਕਿਸੇ ਨੂੰ ਵੀ ਪਰੇਸ਼ਾਨ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ।ਉਨ੍ਹਾਂ ਨੇ ਮੰਤਰੀ ਚੀਮਾ ਵੱਲੋਂ ਜਾਰੀ ਕਿਤੇ ਹੈਲਪਲਾਈਨ ਨੰਬਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਅਤੇ ਕਿਸੇ ਵੀ  ਵਪਾਰੀ ਜਾਂ ਕਾਰੋਬਾਰੀ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨ ਦੌਰਾਨ ਸਰਕਾਰ ਨੂੰ ਰਿਪੋਰਟ ਕਰਨ ਲਈ ਪ੍ਰੇਰਿਤ ਕੀਤਾ।ਮੰਤਰੀ ਅਰੋੜਾ ਨੇ ਸਾਰੇ ਵਪਾਰੀਆਂ ਅਤੇ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਸਾਰਿਆਂ ਲਈ ਸਕਾਰਾਤਮਿਕ ਮਾਹੌਲ ਪ੍ਰਦਾਨ ਕਰਨ ਲਈ ਸਰਕਾਰ ਦੇ ਸਹਿਯੋਗੀ ਉਪਾਵਾਂ ਅਤੇ ਉਨ੍ਹਾਂ ਦੀ ਵਚਨਬੱਧਤਾ ਦੀ ਪ੍ਰਸ਼ੰਸਾ ਕੀਤੀ।

Advertisement

Latest News

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ