ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ

ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ

ਚੰਡੀਗੜ੍ਹ, 21 ਅਪ੍ਰੈਲ 2025:

ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਅਤੇ ਔਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਐਨ.ਆਰ.ਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਨਿੱਜੀ ਤੌਰ ’ਤੇ ਸੁਣਿਆ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਅਸੀਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇਹ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਪੰਜਾਬ ਦੇਸ਼ ਦਾ ਇੱਕੋ ਇੱਕ ਸੂਬਾ ਹੈ, ਜਿਸਨੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਸ ਤਰ੍ਹਾਂ ਦਾ ਐਨਆਰਆਈ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪਿਛਲੀਆਂ ਚਾਰ ਔਨਲਾਈਨ ਐਨਆਰਆਈ ਮਿਲਣੀਆਂ ਵਿੱਚ ਕੁੱਲ 542 ਸ਼ਿਕਾਇਤਾਂ ਪ੍ਰਾਪਤ ਹੋਈਆਂ  ਸਨ, ਜਿਨ੍ਹਾਂ ਚੋਂ 488 ਸ਼ਿਕਾਇਤਾਂ  ਦਾ ਸਫ਼ਲਤਾਪੂਰਵਕ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ 5ਵੀਂ ਮਾਸਿਕ ਔਨਲਾਈਨ ਐਨਆਰਆਈ ਮਿਲਣੀ  ਵਿੱਚ 82 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਚੋਂ 63 ਸ਼ਿਕਾਇਤਾਂ ਈਮੇਲ ਰਾਹੀਂ ਅਤੇ ਬਾਕੀ 19 ਸ਼ਿਕਾਇਤਾਂ ਵਟਸਐਪ ਨੰਬਰ ’ਤੇ ਪ੍ਰਾਪਤ ਹੋਈਆਂ ਸਨ।

ਉਨ੍ਹਾਂ ਨੇ ਐਨਆਰਆਈ ਪੰਜਾਬੀਆਂ ਨੂੰ ਆਪਣੀਆਂ ਸ਼ਿਕਾਇਤਾਂ ਇਸ ਈਮੇਲ ਆਈਡੀ- nriminister20230gmail.com ਅਤੇ ਵਟਸਐਪ ਨੰਬਰ-9056009884 ’ਤੇ ਭੇਜਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਵਾਸੀਆਂ ਦੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।

ਧਾਲੀਵਾਲ ਨੇ ਐਨਆਰਆਈ ਪੰਜਾਬੀਆਂ ਨੂੰ ਭਰੋਸਾ ਦਿੱਤਾ, ‘‘ਮੈਂ ਤੁਹਾਡੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਤੁਹਾਡੇ ਕੋਲ ਹਾਂ ਅਤੇ ਅਸੀਂ ਤੁਹਾਡੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੋਈ ਕਸਰ ਨਹੀਂ ਛੱਡਾਂਗੇ। ’’ ਉਨ੍ਹਾਂ ਪ੍ਰਵਾਸੀਆਂ ਨੂੰ ਕਿਹਾ ਕਿ ਉਹ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਸਮੇਂ ਉਨ੍ਹਾਂ ਨੂੰ ਮਿਲ ਸਕਦੇ ਹਨ।

5ਵੀਂ ਮਾਸਿਕ ਔਨਲਾਈਨ ਐਨਆਰਆਈ ਮਿਲਣੀ ਵਿੱਚ ਵਧੀਕ ਮੁੱਖ ਸਕੱਤਰ ਦਿਲੀਪ ਕੁਮਾਰ, ਪੰਜਾਬ ਪੁਲਿਸ ਦੇ ਏਆਈਜੀ ਅਜਿੰਦਰ ਸਿੰਘ ਪੰਜਾਬ ਪੁਲਿਸ ,ਐਨਆਰਆਈ ਵਿੰਗ  ਅਤੇ ਐਨਆਰਆਈ ਮਾਮਲੇ ਵਿਭਾਗ ਦੇ ਹੋਰ ਅਧਿਕਾਰੀ ਸ਼ਾਮਲ ਹੋਏ।

Tags:

Advertisement

Latest News

ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ - ਵਿਧਾਇਕ ਦਹੀਯਾ ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ - ਵਿਧਾਇਕ ਦਹੀਯਾ
ਫ਼ਿਰੋਜ਼ਪੁਰ, 8 ਮਈ 2025:ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ...
ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰਬਰ 0172-2741803 ਤੇ 0172-2749901 ਜਾਰੀ
ਭਾਰਤ-ਪਾਕਿ ਤਣਾਅ ਦੌਰਾਨ ਵਿਧਾਇਕ ਰਣਬੀਰ ਭੁੱਲਰ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਦਾ ਦੌਰਾ
ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਨੇ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ/ਕਾਲਾਬਾਜ਼ਾਰੀ ਤੇ ਪਾਬੰਦੀ ਦੇ ਹੁਕਮ ਕੀਤੇ ਜਾਰੀ
ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ - ਵਿਧਾਇਕ ਦਹੀਯਾ
ਵਿਧਾਇਕ ਰਜਨੀਸ਼ ਦਹੀਆ ਦੀ ਮਿਹਨਤ ਲਿਆਈ ਰੰਗ, ਸ਼੍ਰੀ ਹਜੂਰ ਸਾਹਿਬ ਨੂੰ ਚੱਲੇਗੀ ਸਪੈਸ਼ਲ ਟ੍ਰੇਨ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਇੰਚਾਰਜਾਂ ਨਾਲ ਕੀਤੀ ਮੀਟਿੰਗ