ਸ੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਮਨਾਇਆ ਮੀਰੀ ਪੀਰੀ ਦਿਵਸ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਿਥੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਨ ਕਰਵਾਇਆ

ਸ੍ਰੀ ਅਕਾਲ ਤਖਤ ਸਾਹਿਬ  ਜੀ ਵਿਖੇ ਮਨਾਇਆ ਮੀਰੀ ਪੀਰੀ ਦਿਵਸ

Amritsar, 16 July 2024,(Azad Soch News):-  ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ (Sixth Patshah Shri Guru Hargobind Sahib Ji) ਦੇ ਮੀਰੀ ਪੀਰੀ ਦਿਵਸ (Miri Piri Day) ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਿਥੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਨ ਕਰਵਾਇਆ ਉਥੇ ਹੀ ਮੀਰੀ ਪੀਰੀ ਦੇ ਮਹਾਨ ਸਿਧਾਂਤ ਦੱਸਦਿਆ ਕਿਹਾ ਕਿ ਸ਼ਸ਼ਤਰ ਕਦੇ ਸਿੱਖ ਤੋਂ ਅਲੱਗ ਨਹੀਂ ਹੋ ਸਕਦਾ ਸ਼ਸ਼ਤਰ ਸਿੱਖ ਦਾ ਅਣਿਖੜਵਾਂ ਅੰਗ ਹੈ,ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੁੱਚੇ ਸਿੱਖ ਜਗਤ ਨੂੰ ਮੀਰੀ ਪੀਰੀ ਦਿਵਸ (Miri Piri Day) ਦੀ ਵਧਾਈ ਵੀ ਦਿੱਤੀ,ਸ਼੍ਰੀ ਦਰਬਾਰ ਸਾਹਿਬ ਜੀ (Shri Darbar Sahib Ji) ਦੇ ਮੈਨੇਜਰ ਭਗਵੰਤ ਸਿੰਘ ਨੇ ਕਿਹਾ ਕਿ ਮੀਰੀ ਪੀਰੀ (Miri Piri) ਦਾ ਸਿਧਾਂਤ ਧਰਮ ਦਾ ਪਾਲਣ ਕਰਦਿਆਂ ਜ਼ਬਰ ਅਤੇ ਜ਼ੁਲਮ ਵਿਰੁੱਧ ਇਕ ਸੰਘਰਸ਼ ਹੈ,ਉਨ੍ਹਾਂ ਆਖਿਆ ਕਿ ਪੰਚਮ ਪਾਤਸ਼ਾਹ ਜੀ ਦੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ਤੇ ਸ਼ਕਤੀ ਦੀਆਂ ਦੋ ਕਿਰਪਾਨਾਂ ਧਾਰਨ ਕਰਕੇ ਸਮਕਾਲੀ ਜ਼ਾਲਮ ਹਕੂਮਤ ਨੂੰ ਇਹ ਸੁਨੇਹਾ ਦਿੱਤਾ ਕਿ ਹੁਣ ਉਸ ਵੱਲੋਂ ਕੀਤੇ ਜਾਂਦੇ ਜ਼ਬਰ ਤੇ ਜ਼ੁਲਮ ਬਹੁਤੀ ਦੇਰ ਨਹੀਂ ਚੱਲਣੇ,ਉਨ੍ਹਾਂ ਕਿਹਾ ਕਿ ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਗੁਰੂ ਦਰਸਾਏ ਮੀਰੀ ਪੀਰੀ ਦੇ ਸਿਧਾਂਤ ਅਨੁਸਾਰ ਜਬਰ ਦਾ ਮੁਕਾਬਲਾ ਕਰਦਿਆਂ ਕੌਮ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਹੋਈਏ,ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ (Shri Akhand Path Sahib Ji) ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Shri Harmandir Sahib Ji) ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।

 

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ