ਵਿਧਾਇਕ ਬੱਗਾ ਵੱਲੋਂ ਕਬੀਰ ਨਗਰ (ਸੇਖੇਵਾਲ) 'ਚ ਨਵੇਂ ਟਿਊਬਵੈਲ ਦਾ ਉਦਘਾਟਨ

ਵਿਧਾਇਕ ਬੱਗਾ ਵੱਲੋਂ ਕਬੀਰ ਨਗਰ (ਸੇਖੇਵਾਲ) 'ਚ ਨਵੇਂ ਟਿਊਬਵੈਲ ਦਾ ਉਦਘਾਟਨ

ਲੁਧਿਆਣਾ, 28 ਅਗਸਤ  (000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 8 ਪੁਰਾਣਾ (86) ਅਧੀਨ ਗੱਡੇ ਵਾਲੀ ਗਲੀ, ਕਬੀਰ ਨਗਰ (ਸੇਖੇਵਾਲ) ਵਿਖੇ ਨਵੇਂ ਲਗੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਬੱਗਾ ਨੇ ਦੱਸਿਆ ਕਿ ਹਰ ਘਰ ਜਲ, ਹਰ ਘਰ ਨਲ ਸਕੀਮ ਤਹਿਤ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਾਰਡ ਨੰਬਰ 8 ਪੁਰਾਣਾ (86) ਵਿਖੇ ਨਵਾਂ ਟਿਊਬਵੈਲ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਹੈ ਤਾਂ ਜੋ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦਾ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।
ਵਿਧਾਇਕ ਬੱਗਾ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ