ਵਿਧਾਇਕ ਬੱਗਾ ਵਲੋਂ ਗੁਰਨਾਮ ਨਗਰ 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਬੱਗਾ ਵਲੋਂ ਗੁਰਨਾਮ ਨਗਰ 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ  ਉਦਘਾਟਨ

ਲੁਧਿਆਣਾ, 05 ਜਨਵਰੀ (000) - ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਸਥਾਨਕ ਵਾਰਡ ਨੰਬਰ 95 ਅਧੀਨ ਗੁਰਨਾਮ ਨਗਰ ਵਿਖੇ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਵਿਧਾਇਕ ਬੱਗਾ ਨਾਲ ਸੀਨੀਅਰ 'ਆਪ' ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ।

ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਜੰਗੀ ਪੱਧਰ 'ਤੇ ਕਰਵਾਇਆ ਜਾਵੇਗਾ। ਉਨ੍ਹਾ ਸਪੱਸ਼ਟ ਕੀਤਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਬਿਹਤਰ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।

 
 
Tags:

Advertisement

Latest News

Delhi Elections News: ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ Delhi Elections News: ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
New Delhi,07 JAN,2025,(Azad Soch News):- ਦਿੱਲੀ ਵਿਧਾਨ ਸਭਾ ਚੋਣਾਂ (Delhi Assembly Elections) ਲਈ ਚੋਣ ਕਮਿਸ਼ਨ (Election Commission) ਵੱਲੋਂ ਚੋਣ ਪ੍ਰੋਗਰਾਮ...
ਸਵੇਰੇ ਦਿੱਲੀ-ਐਨਸੀਆਰ,ਬਿਹਾਰ ਅਤੇ ਪੱਛਮੀ ਬੰਗਾਲ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਦਿੱਲੀ ਨੂੰ ਨੱਚਾਉਣ ਆ ਰਹੇ ਨੇ ਸਤਿੰਦਰ ਸਰਤਾਜ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਅਪਣੇ ਅਸਤੀਫੇ ਦਾ ਐਲਾਨ ਕਰ ਦਿਤਾ
ਵੈਸਟਇੰਡੀਜ਼ ਦੀ ਕ੍ਰਿਕਟ ਟੀਮ ਇਤਿਹਾਸਕ ਟੈਸਟ ਸੀਰੀਜ਼ ਲਈ 18 ਸਾਲ ਬਾਅਦ ਨਿੱਜੀ ਏਅਰਲਾਈਨ ਰਾਹੀਂ ਦੁਬਈ ਤੋਂ ਇਸਲਾਮਾਬਾਦ ਪਹੁੰਚੀ
ਤਣਾਅ ਦੂਰ ਕਰਨਗੇ ਕੱਦੂ ਦੇ ਬੀਜ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-01-2025 ਅੰਗ 711