ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 86(88) 'ਚ ਨਵੇਂ ਟਿਊਬਵੈਲ ਕਾਰਜਾਂ ਦਾ ਉਦਘਾਟਨ ਕੰਜਕ ਹੱਥੋਂ ਕਰਵਾਇਆ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 86(88) 'ਚ ਨਵੇਂ ਟਿਊਬਵੈਲ ਕਾਰਜਾਂ ਦਾ ਉਦਘਾਟਨ ਕੰਜਕ ਹੱਥੋਂ ਕਰਵਾਇਆ

ਲੁਧਿਆਣਾ, 02 ਸਤੰਬਰ (000) - ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 86(88) ਅਧੀਨ ਸ਼ਿਵਪੁਰੀ ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੰਜਕ (ਛੋਟੀ ਬੱਚੀ) ਹੱਥੋਂ ਕਰਵਾਇਆ ਗਿਆ। ਉਨ੍ਹਾਂ ਮਹਿਲਾ ਸਸ਼ਕਤੀਕਰਨ ਦਾ ਸਮਰਥਨ ਕਰਦਿਆਂ ਇਸ ਗੱਲ 'ਤੇ ਪਹਿਰਾ ਦੇਣ ਦਾ ਵੀ ਸੁਨੇਹਾ ਦਿੱਤਾ ਕਿ ਧੀਆਂ ਨੂੰ ਵੀ ਪੁੱਤਰਾਂ ਦੇ ਬਰਾਬਰ ਦਰਜਾ ਦਿੱਤਾ ਜਾਵੇ।

ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਸ਼ਿਵਪੁਰੀ ਦੇ ਨਾਲ-ਨਾਲ ਨੇੜਲੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ।

Tags:

Advertisement

Latest News

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਚੰਡੀਗੜ੍ਹ, 18 ਸਤੰਬਰ:ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ...
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ
ਬੈਂਕਾਂ ਨੂੰ ਸਾਈਬਰ ਧੋਖਾਧੜੀ ਬਾਰੇ ਗਾਹਕਾਂ ਨੂੰ ਜਾਗਰੂਕ ਕਰਨ ਅਤੇ ਸ਼ੱਕੀ ਲੈਣ-ਦੇਣ ਦੀ ਸਥਿਤੀ ਵਿੱਚ 1930 ਡਾਇਲ ਕਰਨ ਦੀ ਅਪੀਲ
ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ
ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ ਵਿਖੇ ਆਰ.ਓ. ਦਾ ਕੀਤਾ ਉਦਘਾਟਨ
ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ