ਵਿਧਾਇਕ ਬਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਹਲਕਾ ਬੱਲੂਆਣਾ ਦੇ ਪਿੰਡ ਪੱਤਰੇ ਵਾਲਾ ਵਿਖੇ ਬਣ ਰਹੇ ਮੈਗਾ ਵਾਟਰ ਸਰਫ਼ੇਸ ਸਕੀਮ ਪ੍ਰੋਜੈਕਟ ਦਾ ਨਿਰੀਖਣ ਕੀਤਾ

ਵਿਧਾਇਕ ਬਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਹਲਕਾ ਬੱਲੂਆਣਾ ਦੇ ਪਿੰਡ ਪੱਤਰੇ ਵਾਲਾ ਵਿਖੇ ਬਣ ਰਹੇ ਮੈਗਾ ਵਾਟਰ ਸਰਫ਼ੇਸ ਸਕੀਮ ਪ੍ਰੋਜੈਕਟ ਦਾ ਨਿਰੀਖਣ ਕੀਤਾ

ਫਾਜ਼ਿਲਕਾ, 28 ਨਵੰਬਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਬੋਹਰ ਤੇ ਬੱਲੂਆਣਾ ਹਲਕੇ ਨਾਲ ਸਬੰਧਤ ਲੋਕਾਂ ਨੂੰ ਸਾਫ ਪੀਣ ਯੋਗ ਪਾਣੀ ਦੀ ਸਪਲਾਈ ਮੁਹਈਆ ਕਰਵਾਉਣ ਲਈ ਪਿੰਡ ਪੱਤਰੇਵਾਲਾ ਵਿਖੇ ਨਹਿਰੀ ਪਾਣੀ ਤੇ ਅਧਾਰਿਤ ਆਧੁਨਿਕ ਜਲ ਸਪਲਾਈ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਅਧੀਨ 122 ਪਿੰਡਾਂ ਤੇ 15 ਢਾਣੀਆਂ ਨੂੰ ਕਵਰ ਕੀਤਾ ਜਾਵੇਗਾ| ਇਹ ਜਾਣਕਾਰੀ ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਇਸ ਪ੍ਰੋਜੈਕਟ ਦਾ ਦੌਰਾ ਕਰਕੇ ਜਾਇਜ਼ਾ ਲੈਣ ਮੌਕੇ ਕੀਤਾ।

ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਨਿਰੀਖਣ ਕਰਨ ਦਾ ਉਦੇਸ਼ ਬਣੇ ਰਹੇ ਮੈਗਾ ਪ੍ਰੋਜੈਕਟ ਦੀ ਤਾਜਾ ਸਥਿਤੀ ਦਾ ਜਾਇਜਾ ਲੈਣਾ ਸੀ ਤਾਂ ਜੋ ਪ੍ਰੋਜ਼ੈਕਟ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ ਅਤੇ ਲੋਕ ਸਮਰਪਿਤ ਕੀਤਾ ਜਾ ਸਕੇ ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਬਣਨ ਨਾਲ ਲੋਕਾਂ ਨੂੰ ਸਾਫ ਪੀਣ ਦਾ ਪਾਣੀ ਮੁਹਈਆ ਹੋਵੇਗਾਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਫ ਪੀਣ ਵਾਲੇ ਪਾਣੀ ਮੁਹਈਆ ਕਰਵਾਉਣ ਲਈ ਮੈਗਾ ਪ੍ਰੋਜੈਕਟ ਉਲੀਕ ਰਹੀ ਹੈਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਪ੍ਰਤੀ ਬੇਹਦ ਚਿੰਤਿਤ ਹੈ|

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਨੇ ਦੱਸਿਆ ਕਿ ਪੀਣ ਦੀ ਸਪਲਾਈ ਲਈ ਪਾਣੀ ਗੰਗ ਕਨਾਲ ਤੋਂ ਲਿਆ ਜਾਵੇਗਾ ਇੱਥੇ ਪਾਣੀ ਨੂੰ ਸਾਫ ਕਰਕੇ ਅੱਗੋਂ ਪੂਰੇ ਇਲਾਕੇ ਦੇ ਪਿੰਡਾਂ ਤੱਕ ਪਾਈਪਾਂ ਰਾਹੀਂ ਸਪਲਾਈ ਕੀਤਾ ਜਾਵੇਗਾ। ਉਹਨਾਂ ਪ੍ਰੋਜੈਕਟ ਨੂੰ ਮੁਕੰਮਲ ਕਰਨ ਵਾਲੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਨੂੰ ਜਲਦ ਤੋ ਜਲਦ ਨੇਪਰੇ ਚਾੜਿਆ ਜਾਵੇ ਤਾਂ ਜੋ ਸਬੰਧਤ ਪਿੰਡਾਂ ਤੇ ਢਾਣੀਆਂ ਦੇ ਲੋਕਾਂ ਨੂੰ ਇਸ ਮੁਸ਼ਕਲ ਤੋਂ ਬਾਹਰ ਕਢਿਆ ਜਾ ਸਕੇ

ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਤੋਂ ਅਬੋਹਰ,  ਖੁਈਆਂ ਸਰਵਰਅਰਨੀਵਾਲਾ ਅਤੇ ਫਾਜ਼ਿਲਕਾ ਦੇ ਪਿੰਡਾਂ ਤੇ ਢਾਣੀਆਂ ਨੂੰ ਪੀਣ ਯੋਗ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਵਾਟਰ ਟਰੀਟਮੈਂਟ ਪਲਾਂਟ ਦਾ ਕਾਫੀ ਕੰਮ ਮੁਕੰਮਲ ਹੋ ਚੁੱਕਾ ਹੈ ਤੇ ਬਕਾਇਆ ਰਹਿੰਦੇ ਕੰਮ ਨੂੰ ਵੀ ਜਲਦ ਪੂਰਾ ਕਰਨ ਸਬੰਧੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ

ਇਸ ਮੌਕੇ ਆਕਸੀਜਨ ਵਾਟਰ ਐਂਡ ਸੈਨੀਟੇਸ਼ਨ ਅਤੇ ਸੰਬੰਧਤ ਐਲ.ਐਨ.ਟੀ ਕੰਪਨੀ ਦੇ ਅਧਿਕਾਰੀ ਨਾਲ ਮੌਜੂਦ ਸਨ l

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-11-2024 ਅੰਗ 620 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-11-2024 ਅੰਗ 620
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥...
ਗਾਇਕ-ਅਦਾਕਾਰ ਬੱਬੂ ਮਾਨ ਨੇ ਕੀਤਾ ਨਵੇਂ ਗੀਤ 'ਦਿਲ ਤੇ ਨਾ ਲਾਈਂ' ਦਾ ਐਲਾਨ
ਚੰਡੀਗੜ੍ਹ ਨਾਈਟ ਕਲੱਬ ਧਮਾਕੇ ਦੇ ਮੁਲਜ਼ਮਾਂ ਨੂੰ ਹਿਸਾਰ ਤੋਂ ਫੜਿਆ ਗਿਆ
ਕਿਸਾਨ ਆਗੂ ਜਗਜੀਤ ਡੱਲੇਵਾਲ ਲੁਧਿਆਣਾ ਦੇ ਡੀਐਮਸੀ ਹਸਪਤਾਲ ਰਿਹਾਅ
ਸਾਊਥ ਸਟਾਰ ਐਲੂ ਅਰਜੁਨ ਦੀ ਫਿਲਮ 'ਪੁਸ਼ਪਾ 2: ਦ ਰੂਲ' ਨੂੰ ਲੈ ਕੇ ਕਾਫੀ ਚਰਚਾ
ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਵਿੱਚ ਪੁਲਿਸ ਨੇ ਇੱਕ ਬਦਨਾਮ ਗੈਂਗਸਟਰ ਦਾ ਐਨਕਾਊਂਟਰ ਕੀਤਾ
ਡਿਪੂ ਹੋਲਡਰਾਂ ਦੀ ਮਾਰਜਨ ਮਨੀ ਵਧਾ ਕੇ 8 ਸਾਲਾਂ ਬਾਅਦ ਕੀਤੀ ਦੁੱਗਣੀ: ਲਾਲ ਚੰਦ ਕਟਾਰੂਚੱਕ