ਵਿਧਾਇਕ ਲਾਭ ਸਿੰਘ ਉੱਗੋਕੇ ਦੀ ਕਿਤਾਬ "ਤੂੰ ਇੱਕ ਦੀਵਾ ਬਣ" ਮੁੱਖ ਮੰਤਰੀ ਨੇ ਕੀਤੀ ਰਿਲੀਜ਼
By Azad Soch
On

ਭਦੌੜ/ ਬਰਨਾਲਾ, 17 ਅਪ੍ਰੈਲ
ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਦਾ ਪਲੇਠਾ ਕਾਵਿ ਸੰਗ੍ਰਿਹ "ਤੂੰ ਇੱਕ ਦੀਵਾ ਬਣ" ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਿਲੀਜ਼ ਕੀਤਾ ਗਿਆ।
ਮੁੱਖ ਮੰਤਰੀ ਵੱਲੋਂ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਇਸ ਸਾਹਿਤਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਹਨਾਂ ਨੂੰ ਵਧਾਈ ਦਿੱਤੀ ਗਈ ਅਤੇ ਬਤੌਰ ਵਿਧਾਇਕ ਆਪਣੇ ਰੁਝੇਵਿਆਂ ਭਰੀ ਜ਼ਿੰਦਗੀ ਵਿੱਚੋਂ ਸਮਾਂ ਕੱਢ ਕੇ ਕਵਿਤਾਵਾਂ ਦੀ ਰਚਨਾ ਕਰਨ ਲਈ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਿੰਦਗੀ ਦੀਆਂ ਤਲਖ਼ ਹਕੀਕਤਾਂ, ਪੰਜਾਬ ਦੇ ਭਖਦੇ ਮੁੱਦਿਆਂ ਅਤੇ ਆਮ ਘਰਾਂ 'ਚੋਂ ਉੱਠ ਕੇ ਸੰਘਰਸ਼ਾਂ ਦੀ ਭੱਠੀ ਵਿੱਚ ਤਪ ਕੇ ਹੀਰਾ ਬਣੇ ਹਰ ਇਨਸਾਨ ਦੀ ਕਹਾਣੀ ਦੀ ਬਾਤ ਪਾਉਂਦਾ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਕਾਵਿ ਸੰਗ੍ਰਿਹ "ਤੂੰ ਇੱਕ ਦੀਵਾ ਬਣ" ਸਮਾਜ ਲਈ ਇੱਕ ਸੇਧ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਮੋਬਾਈਲ ਕ੍ਰਾਂਤੀ ਦੇ ਯੁੱਗ ਵਿੱਚ ਜਦੋਂ ਹਰ ਇਨਸਾਨ ਕਿਤਾਬਾਂ ਤੋਂ ਦੂਰ ਹੁੰਦਾ ਜਾ ਰਿਹਾ ਹੈ, ਤਾਂ ਅਜਿਹੇ ਮੌਕੇ 24 ਘੰਟੇ ਆਮ ਜਨਤਾ ਦੇ ਕੰਮਾਂ ਕਾਰਾਂ ਅਤੇ ਨਿੱਜੀ ਜ਼ਿੰਦਗੀ ਵਿੱਚ ਮਸਰੂਫ ਰਹਿਣ ਦੇ ਬਾਵਜੂਦ ਵਿਧਾਇਕ ਵੱਲੋਂ ਸਾਹਿਤਕ ਰਚਨਾ ਕਰਨੀ ਸਮਾਜ ਲਈ ਇੱਕ ਚੰਗੇ ਸੁਨੇਹੇ ਦਾ ਕੰਮ ਕਰੇਗੀ।
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਕਿਤਾਬ ਰਿਲੀਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਬੀਰ ਸਿੰਘ, ਸੁਖਵੀਰ ਸਿੰਘ ( ਓਐਸਡੀ ਮੁੱਖ ਮੰਤਰੀ) , ਐਡਵੋਕੇਟ ਗੁਰਪ੍ਰੀਤ ਸਿੰਘ ਢਿੱਲਵਾਂ, ਹਰਦੀਪ ਸਿੰਘ ਧੂਰਕੋਟ ( ਹੈਰੀ ), ਗੁਰਤੇਜ ਸਿੰਘ, ਸੰਦੀਪ ਸਿੰਘ ਸਰਾਂ ਤੇ ਬੂਟਾ ਸਿੰਘ ਜੱਸੜ ਆਦਿ ਹਾਜ਼ਰ ਸਨ।
Tags:
Related Posts
Latest News

06 May 2025 12:37:46
ਸੁੱਕੀ ਖੰਘ ਵਿਚ ਕਾਲਾ ਗੁੜ ਖਾਣਾ ਕਈ ਤਰ੍ਹਾਂ ਨਾਲ ਫ਼ਾਇਦੇਮੰਦ ਹੁੰਦਾ ਹੈ।
ਕਾਲਾ ਗੁੜ ਫੇਫੜਿਆਂ ਦੀ ਸੋਜ ਨੂੰ ਘੱਟ ਕਰਦਾ...