ਵਿਧਾਇਕ ਬ੍ਰਮ ਸ਼ੰਕਰ ਜਿੰਪਾ ਸੁਣਨਗੇ ਨਗਰ ਨਿਗਮ ਹੁਸ਼ਿਆਰਪੁਰ ਦੇ ਦਫ਼ਤਰ ਵਿੱਚ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਸੁਣਨਗੇ ਨਗਰ ਨਿਗਮ ਹੁਸ਼ਿਆਰਪੁਰ ਦੇ ਦਫ਼ਤਰ ਵਿੱਚ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ

Hoshiarpur, November 24,(Azad Soch News):- ਵਿਧਾਇਕ ਬ੍ਰਮ ਸ਼ੰਕਰ ਜਿੰਪਾ (MLA Bram Shankar Jimpa) ਨੇ ਦੱਸਿਆ ਕਿ 26 ਨਵੰਬਰ, ਮੰਗਲਵਾਰ ਨੂੰ ਉਹ ਨਗਰ ਨਿਗਮ ਹੁਸ਼ਿਆਰਪੁਰ ਦੇ ਦਫ਼ਤਰ ਵਿੱਚ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਵਿਸ਼ੇਸ਼ ਮੀਟਿੰਗ ਕਰਨਗੇ ਜਿਸ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ, ਕਮਿਸ਼ਨਰ ਅਤੇ ਹੋਰ ਨਗਰ ਨਿਗਮ ਅਧਿਕਾਰੀ ਵੀ ਸ਼ਾਮਲ ਹੋਣਗੇ,ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿਚ ਨਗਰ ਨਿਗਮ ਨਾਲ ਜੁੜੀਆਂ ਸਮੱਸਿਆਵਾਂ ਨੂੰ ਸੁਣਿਆ ਜਾਵੇਗਾ ਤਾਂ ਜੋ ਇਨ੍ਹਾਂ ਦਾ ਢੁਕਵਾਂ ਨਿਪਟਾਰਾ ਕੀਤਾ ਜਾ ਸਕੇ । ਸ਼ਹਿਰ ਵਾਸੀ ਸਵੇਰੇ 11 ਵਜੇ ਨਗਰ ਨਿਗਮ ਦਫ਼ਤਰ ਵਿੱਚ ਆ ਕੇ ਆਪਣੀਆਂ ਸਮੱਸਿਆਵਾਂ ਰੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਨਗਰ ਨਿਗਮ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਹੱਲ ਕੀਤਾ ਜਾਵੇਗਾ,ਇਸ ਮੌਕੇ 'ਤੇ ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਨਾਲ ਜੁੜੀਆਂ ਸਮੱਸਿਆਵਾਂ ਬਾਰੇ ਦੱਸਣ ਤਾਂ ਜੋ ਉਨ੍ਹਾਂ 'ਤੇ ਵਿਚਾਰ ਕਰਕੇ ਲੋੜੀਂਦੇ ਕਦਮ ਚੁੱਕੇ ਜਾਣ ।

Advertisement

Latest News

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ