ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ’ਚ ਗਲੀਆਂ ਦੇ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ’ਚ ਗਲੀਆਂ ਦੇ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ

ਹੁਸ਼ਿਆਰਪੁਰ, 10 ਅਪ੍ਰੈਲ: ਸ਼ਹਿਰ ਦੇ ਵਿਕਾਸ ਨੂੰ ਤੇਜ਼ ਕਰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ਵਿਚ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਨਗਰ ਨਿਗਮ ਵਲੋਂ ਇਹ ਨਿਰਮਾਣ ਕਾਰਜ ਕਰਵਾਏ ਜਾ ਰਹੇ ਹਨ ਜਿਸ ਨਾਲ ਸ਼ਹਿਰਵਾਸੀਆਂ ਨੂੰ ਆਣ-ਜਾਣ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ।

          ਵਿਧਾਇਕ ਜਿੰਪਾ ਨੇ ਮੌਕੇ ’ਤੇ ਮੌਜੂਦ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜਾਂ ਵਿਚ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਤਰਜ਼ੀਹ ਹੈ ਕਿ ਆਮ ਜਨਤਾ ਨੂੰ ਬੁਨਿਆਦੀ ਸੁਵਿਧਾਵਾਂ ਸਮੇਂ ਸਿਰ ਅਤੇ ਬਿਹਤਰ ਗੁਣਵੱਤਾ ਵਿਚ ਉਪਲਬੱਧ ਕਰਵਾਈਆਂ ਜਾਣ।

          ਵਿਧਾਇਕ ਨੇ ਅੱਗੇ ਕਿਹਾ ਕਿ ਵਾਰਡ ਦੇ ਲੋਕਾਂ ਵਲੋਂ ਸਮੇਂ-ਸਮੇਂ ’ਤੇ ਜੋ ਵੀ ਸਮੱਸਿਆਵਾਂ ਉਨ੍ਹਾਂ ਨੂੰ ਦੱਸੀਆਂ ਜਾਂਦੀਆਂ ਹਨ, ਉਨ੍ਹਾਂ  ਦੇ ਹੱਲ ਲਈ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਹਲਕੇ ਦੀਆਂ ਹੋਰ ਸਮੱਸਿਆਵਾਂ ਦਾ ਵੀ ਜਲਦ ਹੱਲ ਕੀਤਾ ਜਾਵੇਗਾ ਅਤੇ ਨਾਗਰਿਕਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਹੀਂ ਹੋਣ ਦਿੱਤੀ ਜਾਵੇਗੀ।

          ਇਸ ਮੌਕੇ ਹੁਸ਼ਿਆਰਪੁਰ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ, ਵਾਰਡ ਕੌਂਸਲਰ ਵਿਮਲਾ ਦੇਵੀ, ਨੀਲਮ ਵਾਲੀਆ ਸਮੇਤ ਹੋਰ ਪਤਵੰਤੇ ਵਿਅਕਤੀ ਅਤੇ ਸਥਾਨਕ ਨਿਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ।

Tags:

Advertisement

Latest News

ਮੁੰਬਈ ਇੰਡੀਅਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਖੇਡੇ ਗਏ ਆਈਪੀਐਲ 2025 ਦੇ 50ਵੇਂ ਮੈਚ ਵਿੱਚ 100 ਦੌੜਾਂ ਨਾਲ ਹਰਾਇਆ ਮੁੰਬਈ ਇੰਡੀਅਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਖੇਡੇ ਗਏ ਆਈਪੀਐਲ 2025 ਦੇ 50ਵੇਂ ਮੈਚ ਵਿੱਚ 100 ਦੌੜਾਂ ਨਾਲ ਹਰਾਇਆ
Jaipur,02,MAY,2025,(Azad Soch News):- ਮੁੰਬਈ ਇੰਡੀਅਨਜ਼ (Mumbai Indians) ਨੇ ਰਾਜਸਥਾਨ ਰਾਇਲਜ਼ (Rajasthan Royals) ਨੂੰ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਖੇਡੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-05-2025 ਅੰਗ 666
ਜਲੰਧਰ ਦਿਹਾਤੀ ਪੁਲਿਸ ਵੱਲੋਂ ਮੁਕਾਬਲੇ ਦੌਰਾਨ ਖ਼ਤਰਨਾਕ ਅਪਰਾਧੀ ਗ੍ਰਿਫ਼ਤਾਰ
ਬਰਿੰਦਰ ਕੁਮਾਰ ਗੋਇਲ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦਾ ਬੀ.ਬੀ.ਐਮ.ਬੀ. ਦਾ ਫ਼ੈਸਲਾ ਮੁੱਢੋਂ ਰੱਦ
ਸੂਬੇ ਵਿੱਚ ਪਸ਼ੂਧਨ ਨੂੰ ਹੁਲਾਰਾ ਦੇਣ ਲਈ ਕੇਰਲਾ ਦੇ ਫ੍ਰੋਜ਼ਨ ਸੀਮਨ ਅਤੇ ਬਾਇਓਟੈਕ ਨਵੀਨਤਾਵਾਂ ‘ਤੇ ਪੰਜਾਬ ਦਾ ਧਿਆਨ
ਹਥਿਆਰ ਤਸਕਰੀ ਮਾਮਲੇ ਵਿੱਚ ਫਰਾਰ ਮੁਲਜ਼ਮ ਦੀ ਭਾਲ ਕਰਦਿਆਂ ਅੰਮ੍ਰਿਤਸਰ ਸਥਿਤ ਉਸਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ
ਭਾਰਤੀ ਚੋਣ ਕਮਿਸ਼ਨ ਵੱਲੋਂ ਤਿੰਨ ਨਵੀਆਂ ਪਹਿਲਕਦਮੀਆਂ ਸ਼ੁਰੂ: ਸਿਬਿਨ ਸੀ