ਵਿਧਾਇਕ ਬੁੱਧ ਰਾਮ ਨੇ ਪਿੰਡ ਮੰਢਾਲੀ ਵਿਖੇ 89 ਲੱਖ ਦੀ ਲਾਗਤ ਨਾਲ ਬਣੀ ਪਾਈਪਲਾਈਨ ਦਾ ਉਦਘਾਟਨ ਕੀਤਾ

ਵਿਧਾਇਕ ਬੁੱਧ ਰਾਮ ਨੇ ਪਿੰਡ ਮੰਢਾਲੀ ਵਿਖੇ 89 ਲੱਖ ਦੀ ਲਾਗਤ ਨਾਲ ਬਣੀ ਪਾਈਪਲਾਈਨ ਦਾ ਉਦਘਾਟਨ ਕੀਤਾ

ਬੁਢਲਾਡਾ/ਮਾਨਸਾ, 26 ਅਗਸਤ:
 
   ਖੇਤੀਬਾੜੀ ਕਿੱਤੇ ਦੇ ਵਿਕਾਸ ਨਾਲ ਹੀ ਦੇਸ਼ ਦੀ ਆਰਥਿਕ ਤਰੱਕੀ ਸੰਭਵ ਹੁੰਦੀ ਹੈ, ਜਿਸ ਦੇ ਲਈ ਕਿਸਾਨਾਂ ਨੂੰ ਮੁੱਢਲੀਆਂ ਸਹੂਲਤਾਂ ਦੇਣੀਆਂ ਲਾਜ਼ਮੀ ਹਨ। ਮੁੱਖ ਮੰਤਰੀ ਸ੍ਰ . ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਹਰੇਕ ਖੇਤ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ, ਪੰਜਾਬ ਪਿ੍ੰਸੀਪਲ ਬੁੱਧ ਰਾਮ ਨੇ ਪਿੰਡ ਮੰਢਾਲੀ ਵਿਖੇ ਪਾਈਪ ਲਾਈਨ ਦੇ ਉਦਘਾਟਨ ਮੌਕੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
   ਉਨ੍ਹਾਂ ਕਿਹਾ ਕਿ ਇਸ ਪਾਈਪ ਲਾਈਨ ਦੀ ਲੰਬਾਈ 3145 ਮੀਟਰ ਹੈ, ਜਿਸ ਉਪਰ 89 ਲੱਖ ਰੁਪੈ ਖਰਚ ਆਇਆ ਹੈ।ਇਸ ਪਾਈਪ ਲਾਈਨ ਦੇ ਮੁਕੰਮਲ ਹੋਣ ਨਾਲ ਤਕਰੀਬਨ ਤਿੰਨ- ਚਾਰ ਸੌ ਏਕੜ ਨੂੰ ਨਹਿਰੀ ਪਾਣੀ ਮਿਲੇਗਾ।ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਰਕਬੇ ਨੂੰ ਵੀ ਨਹਿਰੀ ਪਾਣੀ ਅਗਲੇ ਸਾਲ ਤੱਕ ਪਾਈਪ ਲਾਈਨ ਰਾਹੀਂ ਮਿਲਣ ਲੱਗ ਜਾਵੇਗਾ ।
     ਇਸ ਉਪਰੰਤ ਉਨ੍ਹਾਂ ਵੱਲੋਂ ਰਮਦਾਸੀਆ ਭਾਈਚਾਰੇ ਦੀ ਧਰਮਸ਼ਾਲਾ ਵਿੱਚ 11 ਲੱਖ ਰੁਪਏ ਦੀ ਲਾਗਤ ਨਾਲ ਪਾਏ ਸ਼ੈੱਡ ਦਾ ਉਦਘਾਟਨ ਵੀ ਕੀਤਾ ਗਿਆ। ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਪਿੰਡ ਵਿੱਚ ਰਮਦਾਸੀਆ ਭਾਈਚਾਰੇ ਕੋਲ ਸਾਂਝੇ ਪ੍ਰੋਗਰਾਮਾਂ ਲਈ ਕੋਈ ਢੁੱਕਵੀਂ ਜਗ੍ਹਾ ਨਹੀਂ ਸੀ। ਹੁਣ ਇਸ ਥਾਂ 'ਤੇ ਸ਼ੈੱਡ ਪਾਉਣ ਅਤੇ ਫਰਸ਼ ਲੱਗਣ ਨਾਲ ਲੋਕਾਂ ਨੂੰ ਸਹੂਲਤ ਮਿਲੇਗੀ।
    ਇਸ ਤੋਂ ਬਾਅਦ ਉਨ੍ਹਾਂ ਪਿੰਡ ਸ਼ੇਰਖਾਂ ਵਾਲਾ ਵਿੱਚ ਮਘਾਣੀਆਂ ਰੋਡ ਢਾਣੀ ਦੇ ਵਸਨੀਕਾਂ ਲਈ ਦੋ ਲੱਖ ਰੁਪੈ ਦੀ ਲਾਗਤ ਨਾਲ ਜ਼ਮੀਨਦੋਜ਼ ਪਾਈਪ ਪੀਣ ਵਾਲੇ ਪਾਣੀ ਦੀ ਸਪਲਾਈ ਦੇਣ ਵਾਸਤੇ ਕੰਮ ਸ਼ੁਰੂ ਕਰਵਾਇਆ।
   ਇਸ ਮੌਕੇ ਮੇਜਰ ਸਿੰਘ ਧਾਲੀਵਾਲ ਬੀ.ਡੀ.ਪੀ.ਓ. ਬੁਢਲਾਡਾ, ਟਿਊਬਵੈਲ ਕਾਰਪੋਰੇਸ਼ਨ ਦੇ ਐਕਸੀਅਨ ਰਾਹੁਲ ਲੋਹਟੀਆ , ਭੁਪਿੰਦਰ ਸਿੰਘ ਐਸ.ਡੀ.ਓ., ਪੰਚਾਇਤ ਸਕੱਤਰ ਧਰਮਪਾਲ, ਬਲਜਿੰਦਰ ਕੁਮਾਰ, ਆਮ ਆਦਮੀ ਪਾਰਟੀ ਵੱਲੋਂ ਕੁਲਵੰਤ ਸਿੰਘ ਸ਼ੇਰਖਾਂ ਵਾਲਾ,ਗੁਰਦਰਸ਼ਨ ਸਿੰਘ ਮੰਢਾਲੀ , ਜਰਨੈਲ ਸਿੰਘ ਮੰਢਾਲੀ ਪਿੰਡ ਪ੍ਰਧਾਨ, ਕੁਲਦੀਪ ਸਿੰਘ ਧਾਲੀਵਾਲ, ਹਰੀ ਸਿੰਘ ਵਰ੍ਹੇ ਬਲਾਕ ਪ੍ਰਧਾਨ, ਬਿੱਕਰ ਸਿੰਘ, ਰਾਜ ਸਿੰਘ, ਤਰਸੇਮ ਸਿੰਘ, ਨਸੀਬ ਸਿੰਘ, ਗੁਰਦੀਪ ਸਿੰਘ, ਮਿੱਠੂ ਸਿੰਘ, ਕੈਪਟਨ ਬਾਬੂ ਸਿੰਘ, ਡਾ. ਬੂਟਾ ਸਿੰਘ, ਬੋਹੜ ਸਿੰਘ, ਹੰਸਾ ਸਿੰਘ, ਵੀਰ ਸਿੰਘ, ਪ੍ਰਵੀਨ ਕੁਮਾਰ ਐਸ.ਐਚ.ਓ. ਬੋਹਾ ਹਾਜ਼ਰ ਸਨ।
Tags:

Advertisement

Latest News

Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ? Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ?
Chandigarh,16 Sep,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਆਉਣ ਵਾਲੀਆਂ ਵਿਧਾਨ ਸਭਾ...
ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ - ਡਿਪਟੀ ਕਮਿਸ਼ਨਰ