ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕੀਤਾ ਖੇਡਾਂ ਦਾ ਉਦਘਾਟਨ

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕੀਤਾ ਖੇਡਾਂ ਦਾ ਉਦਘਾਟਨ

ਮੋਗਾ, 20 ਸਤੰਬਰ (000) - ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੀ ਸ਼ੁਰੂਆਤ ਕੀਤੀ ਗਈ ਹੈ। ਬਲਾਕ ਪੱਧਰੀ ਖੇਡ ਮੁਕਾਬਲੇ ਸਫ਼ਲਤਾਪੂਰਵਕ ਨੇਪਰੇ ਚਾੜ੍ਹੇ ਜਾ ਚੁੱਕੇ ਹਨ ਅਤੇ ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਵੱਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ। ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦਾ ਸੀਜ਼ਨ-3 ਇੱਕ ਅਹਿਮ ਕਦਮ ਸਾਬਿਤ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਨੂੰ ਸ਼ੁਰੂ ਕਰਵਾਉਣ ਮੌਕੇ ਕੀਤਾ। ਸਥਾਨਕ ਗੋਧੇਵਾਲਾ ਖੇਡ ਸਟੇਡੀਅਮ ਵਿਖੇ ਵਿਧਾਇਕ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਇਨ੍ਹਾਂ ਖੇਡ ਮੁਕਾਬਲਿਆਂ ਨਾਲ ਖਿਡਾਰੀਆਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਣ ਤੋਂ ਬਚਾਉਣਾ ਚਾਹੁੰਦੀ ਹੈ ਅਤੇ  ਖਿਡਾਰੀਆਂ ਦੇ ਉਜਵੱਲ ਭਵਿੱਖ ਲਈ ਵੀ ਯਤਨਸ਼ੀਲ ਹੈ। ਇਨ੍ਹਾਂ ਖੇਡਾਂ ਵਿੱਚ ਸਰਕਾਰ ਵੱਲੋਂ ਖਿਡਾਰੀਆਂ ਦੀ ਹੌਂਸਲਾ ਅਫਜਾਈ ਲਈ ਨਕਦ ਇਨਾਮ ਰੱਖੇ ਗਏ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਹਲਕੇ ਵਿੱਚ 4-4 ਖੇਡ ਨਰਸਰੀਆਂ ਵਿਕਸਤ ਕੀਤੀਆਂ ਜਾ ਰਹੀਆਂ ਹਨ, ਜਿਹਨਾਂ ਦਾ 80 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਕੋਚਾਂ ਅਤੇ ਹੋਰ ਸਟਾਫ ਦੀ ਵੀ ਭਾਰਤੀ ਕੀਤੀ ਜਾ ਚੁੱਕੀ ਹੈ। ਜਿਹੜੇ ਪਿੰਡਾਂ ਵਿੱਚ ਇਹ ਨਰਸਰੀਆਂ ਵਿਕਸਤ ਕੀਤੀਆਂ ਜਾਣੀਆਂ ਹਨ ਉਹਨਾਂ ਪਿੰਡਾਂ ਦੀ ਵੀ ਨਿਸ਼ਾਨਦੇਹੀ ਹੋ ਗਈ ਹੈ।
ਉਹਨਾਂ ਖਿਡਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਸਿਰਫ ਖੇਡਣ ਵਾਲੇ ਬਣਨ, ਉਹਨਾਂ ਲਈ ਅੱਗੇ ਵਧਣ ਦੇ ਮੌਕੇ, ਨੌਕਰੀਆਂ ਅਤੇ ਨਗਦ ਇਨਾਮ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਇਹਨਾਂ ਖੇਡਾਂ ਨਾਲ ਨੌਜਵਾਨਾਂ ਵਿੱਚ ਛਿਪਿਆ ਹੁਨਰ ਬਾਹਰ ਆਉਣ ਲੱਗਾ ਹੈ। ਜਿਹੜੇ ਨੌਜਵਾਨ ਖੇਡਾਂ ਭੁੱਲ ਗਏ ਸਨ ਉਹ ਅੱਜ ਮੁੜ ਖੇਡ ਮੈਦਾਨਾਂ ਵਿੱਚ ਨਜ਼ਰ ਆਉਣ ਲੱਗੇ ਹਨ।
ਉਹਨਾਂ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਖਿਡਾਰੀ ਆਪਣੀ ਮਿਹਨਤ ਅਤੇ ਲਗਨ ਨਾਲ ਇਨ੍ਹਾਂ ਖੇਡਾਂ ਵਿੱਚ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕਰਨ। ਉਨ੍ਹਾਂ ਖਿਡਾਰੀਆਂ ਨੂੰ ਆਪਣਾ, ਆਪਣੇ ਮਾਤਾ ਪਿਤਾ, ਆਪਣੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਖਿਡਾਰੀਆਂ ਵਿੱਚ ਉਤਸ਼ਾਹ ਭਰਿਆ। ਇਸ ਸਮਾਗਮ ਵਿਖੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਵੱਲੋ ਗੱਤਕਾ ਸ਼ੋਅ ਮੈਚ ਕਰਵਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਨਵਦੀਪ ਜਿੰਦਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲੇ 24 ਸਤੰਬਰ ਤੱਕ ਵੱਖ ਵੱਖ ਸਥਾਨਾਂ ਗੋਧੇ ਵਾਲਾ ਇਨਡੋਰ ਸਟੇਡੀਅਮ, ਭਿੰਡਰ ਕਲਾਂ ਕੋਚਿੰਗ ਸੈਂਟਰ, ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਲੂਮਿੰਗ ਬਡਜ਼ ਸਕੂਲ, ਡੀ ਐਨ ਮਾਡਲ ਸਕੂਲ, ਗੁਰੂ ਨਾਨਕ ਕਾਲਜ, ਹਾਕੀ ਐਸਟਰੋਟਰਫ ਸਟੇਡੀਅਮ ਢੁੱਡੀਕੇ, ਕਰੌਸ ਫਿਟ ਜਿਮ ਧਰਮਕੋਟ, ਫੁੱਟਬਾਲ ਮੈਦਾਨ ਮਹਿਣਾ ਅਤੇ ਟਾਊਨ ਹਾਲ ਮੋਗਾ ਉੱਤੇ ਖੇਡੇ ਜਾਣਗੇ। ਇਹਨਾਂ ਮੁਕਾਬਲਿਆਂ ਵਿੱਚ ਬੈਡਮਿੰਟਨ, ਹਾਕੀ, ਫੁੱਟਬਾਲ, ਵੇਟ ਲਿਫਟਿੰਗ, ਬਾਸਕਿਟਬਾਲ, ਐਥਲੈਟਿਕ, ਕੁਸ਼ਤੀ ਵਾਲੀਬਾਲ, ਕਿੱਕ ਬਾਕਸਿੰਗ, ਖੋਹ ਖੋਹ, ਕਬੱਡੀ, ਜੂਡੋ, ਚੈੱਸ, ਟੇਬਲ ਟੈਨਿਸ, ਲਾਅਨ ਟੈਨਿਸ, ਹੈਂਡਬਾਲ, ਬਾਕਸਿੰਗ, ਸਾਫਟਬਾਲ ਅਤੇ ਗੱਤਕਾ ਸ਼ਾਮਿਲ ਹੋਵੇਗਾ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਗੁਰਦਿਆਲ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਖਿਡਾਰੀ ਸ਼ਾਮਿਲ ਸਨ।

Tags:

Advertisement

Latest News

Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
New Delhi ,21 DEC,2024,(Azad Soch News):- Realme ਕੰਪਨੀ ਭਾਰਤ ਤੋਂ ਪਹਿਲਾਂ ਇੰਡੋਨੇਸ਼ੀਆ ਅਤੇ ਮਲੇਸ਼ੀਆ ਵਿੱਚ Realme 12+ 5G ਲਾਂਚ ਕਰ...
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821
ਪੰਜਾਬ ਵਿੱਚ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ
ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਐਨਆਈਏ ਨੇ ਪੰਜਾਬੀ ਕਲਾਕਾਰਾਂ 'ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ
Cricket News: ਸਮ੍ਰਿਤੀ ਮੰਧਾਨਾ ਨੇ ਤੂਫਾਨੀ ਪਾਰੀ ਖੇਡ ਕੇ ਤੋੜੇ 5 ਵਿਸ਼ਵ ਰਿਕਾਰਡ