ਵਿਧਾਇਕ ਦਹੀਯਾ ਨੇ ਫਿਰੋਜ਼ਪੁਰ ਦਿਹਾਤੀ ਹਲਕੇ ਦੇ 4 ਸਕੂਲਾਂ ਨੂੰ ਬੈਸਟ ਸਕੂਲ ਅਵਾਰਡ ਤਹਿਤ ਗਰਾਂਟ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਫਿਰੋਜ਼ਪੁਰ, 13 ਮਾਰਚ 2025 ( ਸੁਖਵਿੰਦਰ ਸਿੰਘ ):- ਫਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਹਲਕੇ ਦੇ 4 ਸਰਕਾਰੀ ਸਕੂਲਾਂ ਨੂੰ ਬੈਸਟ ਸਕੂਲ ਐਵਾਰਡ ਤਹਿਤ ਸਪੈਸ਼ਲ ਗਰਾਂਟ ਜਾਰੀ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ।
ਉਨ੍ਹਾਂ ਦੱਸਿਆ ਕਿ ਬੈਸਟ ਸਕੂਲ ਅਵਾਰਡ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਨੂੰ 10 ਲੱਖ ਰੁਪਏ, ਸਰਕਾਰੀ ਹਾਈ ਸਕੂਲ ਮਿਸ਼ਰੀਵਾਲਾ ਨੂੰ 7.30 ਲੱਖ ਰੁਪਏ, ਸਰਕਾਰੀ ਹਾਈ ਸਕੂਲ ਪਿੰਡ ਤੂਤ ਨੂੰ 7.30 ਲੱਖ ਰੁਪਏ ਅਤੇ ਸਰਕਾਰੀ ਮਿਡਲ ਸਕੂਲ ਢੀਂਡਸਾ ਨੂੰ 5 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਇਹ ਗ੍ਰਾਂਟ ਜਾਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਅਤੇ ਸਿਹਤ ਸਹੂਲਤਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੇ ਕਦਮ ਪੁੱਟੇ ਗਏ ਹਨ, ਸਕੂਲਾਂ ਦੀਆਂ ਚਾਰਦਵਾਰੀਆਂ ਨੂੰ ਪੱਕਾ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਮਿਸਾਲ ਕਾਇਮ ਕੀਤੀ ਹੈ।
Related Posts
Latest News
-(35).jpeg)